- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੇਟਾ ਸੁਰੱਖਿਆ ਬਿੱਲ ਛੇਤੀ ਪਾਸ ਹੋਣ ਦੀ ਉਮੀਦ: ਵੋਹਰਾ
ਨਵੀਂ ਦਿੱਲੀ – ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐਨ.ਐਨ.ਵੋਹਰਾ ਨੇ ਆਸ ਜਤਾਈ ਹੈ ਕਿ ਜਸਟਿਸ ਬੀ.ਐਨ.ਸ੍ਰੀਕ੍ਰਿਸ਼ਨਾ ਕਮੇਟੀ ਵੱਲੋਂ ਸਰਕਾਰ ਨੂੰ ਸੌਂਪੇ ਗਏ ਡੇਟਾ ਸੁਰੱਖਿਆ ਬਿੱਲ ਦੇ ਖਰੜੇ ਨੂੰ ਸੰਸਦ ਬਿਨਾਂ ਕਿਸੇ ਦੇਰੀ ਦੇ ਅਗਾਮੀ ਸਰਦ ਰੁੱਤ ਇਜਲਾਸ ’ਚ ਪਾਸ ਕਰ ਦਿੱਤਾ ਜਾਵੇਗਾ। ‘ਦਿ ਡੇਟਾ ਪ੍ਰਾਈਵੇਸੀ ਰਿਪੋਰਟ’ ਵਿਸ਼ੇ ’ਤੇ ਅੱਜ ਸੰਵਾਦ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਵੋਹਰਾ ਨੇ ਕਿਹਾ ਕਿ ਬਿਲ ਦੀ ਮਹੱਤਤਾ ਨੂੰ ਵੇਖਦਿਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਆਗਾਮੀ ਸੀਜ਼ਨ ਵਿੱਚ ਬਿੱਲ ਪਾਸ ਕਰਕੇ ਕਾਨੂੰਨ ਵਜੋਂ ਲਾਗੂ ਕਰ ਦਿੱਤਾ ਜਾਵੇ। ਸ੍ਰੀ ਵੋਹਰਾ ਨੇ ਆਸ ਜਤਾਈ ਕਿ ਇਸ ਨੂੰ ਸਿਲੈਕਟ ਕਮੇਟੀ ਦੇ ਹਵਾਲੇ ਨਹੀਂ ਕੀਤਾ ਜਾਵੇਗਾ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਬਿੱਲ ਨੂੰ ਅਮਲ ਵਿੱਚ ਲਿਆਉਣ ਲਈ ਤਿੰਨ ਚਾਰ ਸਾਲ ਹੋਰ ਲੱਗ ਜਾਣਗੇ। ਉਨ੍ਹਾਂ ਤੇਜ਼ ਰਫ਼ਤਾਰ ਤਕਨਾਲੋਜੀ ਦੇ ਮੌਜੂਦਾ ਯੁੱਗ ਵਿੱਚ ਰੱਖਿਆ ਨਾਲ ਜੁੜੇ ਮੁੱਦਿਆਂ ਦਾ ਹਵਾਲਾ ਦਿੰਦਿਆਂ ਡੇਟਾ ਸੁਰੱਖਿਆ ਕਾਨੂੰਨ ਦੀ ਅਹਿਮੀਅਤ ’ਤੇ ਚਾਨਣਾ ਪਾਇਆ। ਸਮਾਗਮ ਵਿੱਚ ਮੁੱਖ ਵਕਤਾ ਵਜੋਂ ਜਸਟਿਸ (ਸੇਵਾਮੁਕਤ) ਸ੍ਰੀਕ੍ਰਿਸ਼ਨਾਂ ਨੇ ਕਮੇਟੀ ਵੱਲੋਂ ਬਿੱਲ ਦੇ ਖਰੜੇ ਬਾਰੇ ਜਾਣਕਾਰੀ ਦਿੱਤੀ।


