- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਮਿੱਥ ਤੇ ਵਾਰਨਰ ’ਤੇ ਪਾਬੰਦੀ ਜਾਰੀ ਰਹੇਗੀ: ਆਸਟਰੇਲੀਆ
ਬ੍ਰਿਸਬਨ – ਭਾਰਤ ਖ਼ਿਲਾਫ਼ ਟੈਸਟ ਲੜੀ ਵਿੱਚ ਸਟੀਵ ਸਮਿੱਥ ਅਤੇ ਡੇਵਿਡ ਵਾਰਨਰ ਦੇ ਖੇਡਣ ਦੀਆਂ ਸਾਰੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ ਕਿਉਂਕਿ ਕ੍ਰਿਕਟ ਆਸਟਰੇਲੀਆ ਨੇ ਗੇਂਦ ਨਾਲ ਛੇੜਛਾੜ ਮਾਮਲੇ ਵਿੱਚ ਉਨ੍ਹਾਂ ’ਤੇ ਪਾਬੰਦੀ ਹਟਾਉਣ ਤੋਂ ਨਾਂਹ ਕਰ ਦਿੱਤੀ ਹੈ। ਬੀਤੇ ਕੁੱਝ ਸਮੇਂ ਦੌਰਾਨ ਆਸਟਰੇਲਿਆਈ ਟੀਮ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਵਾਰਨਰ ਅਤੇ ਸਮਿੱਥ ਤੋਂ ਪਾਬੰਦੀ ਹਟਾਉਣ ਦੀ ਮੰਗ ਜ਼ੋਰ ਫੜ ਰਹੀ ਸੀ ਤਾਂ ਕਿ ਉਹ ਭਾਰਤ ਖ਼ਿਲਾਫ਼ ਛੇ ਦਸੰਬਰ ਤੋਂ ਐਡੀਲੇਡ ਵਿੱਚ ਸ਼ੁਰੂ ਹੋ ਰਹੀ ਟੈਸਟ ਲੜੀ ਖੇਡ ਸਕੇ। ਇਨ੍ਹਾਂ ਦੋਵਾਂ ’ਤੇ ਇੱਕ ਸਾਲ ਦੀ ਅਤੇ ਕੈਮਰੌਨ ਬੈਨਕਰੌਫ਼ਟ ’ਤੇ ਨੌਂ ਮਹੀਨਿਆਂ ਦੀ ਪਾਬੰਦੀ ਲੱਗੀ ਹੈ। ਕ੍ਰਿਕਟ ਆਸਟਰੇਲੀਆ ਦੇ ਅੰਤਰਿਮ ਪ੍ਰਧਾਨ ਅਰਲ ਐਡਿੰਗਜ਼ ਨੇ ਬਿਆਨ ਵਿੱਚ ਕਿਹਾ, ‘‘ਕ੍ਰਿਕਟ ਆਸਟਰੇਲੀਆ ਬੋਰਡ ਨੇ ਏਸੀਏ ਦੇ ਤਰਕ ’ਤੇ ਗੌਰ ਕਰਨ ਮਗਰੋਂ ਇਹ ਫ਼ੈਸਲਾ ਦਿੱਤਾ ਹੈ ਕਿ ਤਿੰਨਾਂ ਖਿਡਾਰੀਆਂ ਨੂੰ ਸੁਣਾਈ ਗਈ ਸਜ਼ਾ ਘੱਟ ਕਰਨਾ ਸਹੀ ਨਹੀਂ ਹੋਵੇਗਾ।’’ ਆਸਟਰੇਲੀਆ ਕ੍ਰਿਕਟ ਐਸੋਸੀਏਸ਼ਨ (ਏਸੀਏ) ਨੇ ਪਾਬੰਦੀ ਘੱਟ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਕ੍ਰਿਕਟ ਆਸਟਰੇਲੀਆ ਦਾ ਜਵਾਬ ਨਾਂਹ ਪੱਖੀ ਰਿਹਾ।


