- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਮੰਤਰੀ ਵੱਲੋਂ ‘ਪੜੋ ਪੰਜਾਬ, ਪੜਾਓ ਪੰਜਾਬ’ ਕੈਲੰਡਰ ਜਾਰੀ
ਚੰਡੀਗੜ – ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ ਰਹੇ ਬੱਚਿਆਂ ਅਤੇ ਅਧਿਆਪਕਾਂ ਦੀਆਂ ਸਕੂਲੀ ਅਕਾਦਮਿਕ ਅਤੇ ਸਹਿ-ਅਕਾਦਮਿਕ ਕਿਰਿਆਵਾਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤਾ ‘ਪੜੋ ਪੰਜਾਬ, ਪੜਾਓ ਪੰਜਾਬ’ ਕੈਲੰਡਰ ਸੈਸ਼ਨ 2018-19 ਜਾਰੀ ਕੀਤਾ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਹ ਕੈਲੰਡਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਹਰ ਮਹੀਨੇ ਦੀਆਂ ਕਿਰਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਨਾਂ ਨੂੰ ਵਿਸ਼ਵਾਸ ਹੈ ਕਿ ਇਹ ਕੈਲੰਡਰ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਨੂੰ ਨਵੀਂ ਸੇਧ ਦੇਣ ਵਿੱਚ ਸਹਾਈ ਹੋਵੇਗਾ। ਕੈਲੰਡਰ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਤੀਵਿਧੀਆਂ, ਸਕੂਲੀ ਵਿਦਿਆਰਥੀਆਂ ਦੀਆਂ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰਾਜੈਕਟ ਤਹਿਤ ਕਰਵਾਏ ਪ੍ਰੋਗਰਾਮਾਂ ਵਿੱਚ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕਰਦਿਆਂ ਦੀਆਂ ਝਲਕੀਆਂ, ਸਿੱਖਣ-ਸਿਖਾਉਣ ਸਮੱਗਰੀ ਦੀਆਂ ਤਸਵੀਰਾਂ, ਸਕੂਲੀ ਵਿਦਿਆਰਥੀਆਂ ਦੇ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰਾਜੈਕਟ ਤਹਿਤ ਸਿੱਖਣ ਪੱਧਰ ਦੇ ਟੀਚਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਕੈਲੰਡਰ ਵਿੱਚ ਮਹੀਨੇ ਅਤੇ ਦਿਨਾਂ ਦੇ ਵੇਰਵਿਆਂ ਤੋਂ ਇਲਾਵਾ ਉਸ ਮਹੀਨੇ ਦੌਰਾਨ ਆਉਣ ਵਾਲੇ ਤਿਉਹਾਰਾਂ ਅਤੇ ਵਿਅਕਤੀ ਵਿਸ਼ੇਸ਼ ਦੇ ਜਨਮ-ਦਿਹਾੜਿਆਂ ਸਬੰਧੀ ਜਾਣਕਾਰੀ ਹੈ। ਸਕੂਲਾਂ ਵਿੱਚ ਸਬੰਧਿਤ ਮਹੀਨੇ ਦੌਰਾਨ ਸਵੇਰ ਦੀ ਸਭਾ ਵੇਲੇ ਕਰਵਾਈਆਂ ਜਾਣ ਵਾਲੀਆਂ ਕਿਰਿਆਵਾਂ ਨੂੰ ਵਿਸਤਾਰ ਵਿੱਚ ਸੂਚੀਬੱਧ ਕੀਤਾ ਗਿਆ ਹੈ। ਕੈਲੰਡਰ ਦੀ ਵੰਨਗੀ ਹੈ ਕਿ ਇਸ ਵਿੱਚ ਹਰ ਮਹੀਨੇ ਬੱਚਿਆਂ ਨੂੰ ਨੈਤਿਕ-ਕਦਰਾਂ ਕੀਮਤਾਂ ਸਬੰਧੀ ਵਾਕਾਂ ਦੀ ਲੜੀ ਬਣਾਈ ਗਈ ਹੈ, ਜਿਸ ਨੂੰ ਬੱਚੇ ਅਤੇ ਅਧਿਆਪਕ ਆਸਾਨੀ ਨਾਲ ਯਾਦ ਕਰ ਕੇ ਜ਼ਿੰਦਗੀ ਵਿੱਚ ਅਪਣਾ ਸਕਦੇ ਹਨ।


