- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵਜ਼ੀਰ-ਏ-ਆਜ਼ਮ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ. ਨਵਜੋਤ ਸਿੰਘ ਸਿੱਧੂ ਨੂੰ ਸੱਦਾ
ਲਾਹੌਰ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਦੋਸਤ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮ ਵਿਚ ਸ਼ਾਮਲ ਹੋਣ ਲਈ ਸਦਾ ਦਿਤਾ ਹੈ।ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਵਿਖੇ 28 ਨਵੰਬਰ ਨੂੰ ਟਕ ਲਾ ਕੇ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰੇਗੀ। ਸ. ਸਿਧੂ ਵੱਲੋਂ ਇਸ ਸਦੇ ਨੂੰ ਪ੍ਰਵਾਨ ਕੀਤੇ ਜਾਣ ’ਤੇ ਇਸੇ ਸਾਲ ਇਹ ਉਨ੍ਹਾਂ ਦਾ ਦੂਜਾ ਪਾਕਿਸਤਾਨ ਦੌਰਾ ਹੋਵੇਗਾ।ਪਾਕਿਸਤਾਨ ਦਾ ਪਹਿਲਾ ਦੌਰਾ ਸ. ਨਵਜੋਤ ਸਿਧੂ ਲਈ ਕਾਫੀ ਵਿਵਾਦਮਈ ਰਿਹਾ ਸੀ, ਪਰ ਉਹ ਇਸ ਨੂੰ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਵਿਚ ਬੇਹਦ ਸਹਾਈ ਦਸ ਰਹੇ ਹਨ।ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਯਾਨੀ ਵੀਰਵਾਰ ਨੂੰ ਭਾਰਤ ਤੇ ਪਾਕਿਸਤਾਨ ਸਰਕਾਰ ਨੇ ਚਮਤਕਾਰੀ ਐਲਾਨ ਕਰਦਿਆਂ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਨੂੰ ਹਰੀ ਝੰਡੀ ਦੇ ਦਿਤੀ। ਫਿਰ ਅਗੜ-ਪਿਛੜ ਨੀਂਹ ਪਥਰ ਰਹਿਣ ਦੇ ਦਿਨ ਵੀ ਐਲਾਨ ਦਿਤੇ। ਭਾਰਤ 26 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪਥਰ ਰਖੇਗਾ ਤੇ ਪਾਕਿਸਤਾਨ 28 ਨਵੰਬਰ ਨੂੰ ਇਸ ਦੀ ਸ਼ੁਰੂਆਤ ਕਰੇਗਾ।ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰਾਜੈਕਟ ਦੋਵਾਂ ਦੇਸ਼ਾਂ ਵਿਚ ਕੁੜਤਣ ਘਟਾਉਣ ਵਿਚ ਸਹਾਈ ਹੋ ਸਕੇਗਾ।


