- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁੱਧਿਆ ਮਾਮਲਾ: ਮੋਦੀ ਵੱਲੋਂ ਕਾਂਗਰਸ ’ਤੇ ਜੱਜਾਂ ਨੂੰ ਡਰਾਉਣ ਦਾ ਦੋਸ਼
ਅਲਵਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਲਵਰ ਦੇ ਵਿਜੈ ਨਗਰ ਮੈਦਾਨ ‘ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਵੀ ਜਜ ਜਦੋਂ ਅਯੁਧਿਆ ਵਰਗੇ ਗੰਭੀਰ ਮੁਦੇ ‘ਤੇ ਇਨਸਾਫ਼ ਦਿਵਾਉਣ ਲਈ ਅਗੇ ਵਧਦਾ ਹੈ ਤਾਂ ਕਾਂਗਰਸ ਜਜਾਂ ਦੇ ਖ਼ਿਲਾਫ਼ ਮਹਾਂ ਦੋਸ਼ ਲਿਆ ਕੇ ਉਨ੍ਹਾਂ ਨੂੰ ਡਰਾਉਂਦੀ ਧਮਕਾਉਂਦੀ ਹੈ। ਮੋਦੀ ਨੇ ਕਿਹਾ ਕਿ ਜਦ ਅਯੁਧਿਆ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਚਲ ਰਹੀ ਸੀ ਤਾਂ ਕਾਂਗਰਸ ਦੇ ਨੇਤਾ ਅਤੇ ਰਾਜ ਸਭਾ ਦੇ ਮੈਂਬਰ ਨੇ ਕਿਹਾ ਸੀ ਕਿ 2019 ਤਕ ਕੇਸ ਨਾ ਚਲਾਓ ਕਿਉਂਕਿ 2019 ‘ਚ ਚੋਣਾਂ ਹਨ। ਮੋਦੀ ਨੇ ਕਿਹਾ ਕਿ ਕੀ ਦੇਸ਼ ਦੇ ਅਧਿਕਾਰ ਖੇਤਰ ਨੂੰ ਇਸ ਤਰ੍ਹਾਂ ਰਾਜਨੀਤੀ ‘ਚ ਖਿਚਣਾ ਸਹੀ ਹੈ।


