- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ਼ਬਦ ਗਾਇਨ ਕਰਦਿਆਂ ਸ਼ਾਮਿਲ ਹੋਵੇਗਾ ਅਕਾਲੀ ਦਲ
ਚੰਡੀਗੜ੍ਹ – ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਸਮੁਚੀ ਲੀਡਰਸ਼ਿਪ ਤੇ ਵਰਕਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮਾਂ ਵਿਚ ਧਾਰਮਿਕ ਰਹੁਰੀਤਾਂ ਮੁਤਾਬਕ ਸ਼ਬਦ ਗਾਇਨ ਕਰਦੇ ਹੋਏ ਸ਼ਾਮਿਲ ਹੋਣਗੇ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰ ਨਾਨਕ ਨਾਮ ਲੇਵਾ ਵਾਸਤੇ ਇਹ ਬਹੁਤ ਹੀ ਸੁਭਾਗ ਸਮਾਂ ਹੈ। ਜਦੋਂ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀ ਹਿੰਮਤ ਸਦਕਾ ਸਿਖ ਸੰਗਤ ਦੀ ਚਿਰਕੋਣੀ ਮੰਗ ਪੂਰੀ ਹੋਈ ਹੋ ਰਹੀ ਹੈ। ਇਸ ਦੀ ਸ਼ੁਰੂਆਤ ਕਰਨ ਵਾਸਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਐਮ.ਵੈਂਕਈਆ ਨਾਇਡੂ ਤੇ ਕੇਂਦਰ ਸਰਕਾਰ ਦੇ ਮੰਤਰੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁਚੀ ਲੀਡਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ 26 ਨਵੰਬਰ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਪਹੁੰਚਣਗੇ ਜਿਥੇ ਗੁਰਬਾਣੀ ਦੇ ਮਨੋਹਰ ਕੀਰਤਨ ਤੋਂ ਬਾਅਦ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ। ਇਸ ਉਪਰੰਤ ਸਮੁਚੀ ਸੰਗਤ ਸ਼ਬਦ ਗਾਇਨ ਕਰਦੀ ਹੋਈ ਪੈਦਲ ਨੀਂਹ ਪਥਰ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਤੋਂ ਇਲਾਵਾ ਪਾਰਟੀ ਦੀ ਕੋਰ ਕਮੇਟੀ ਦੇ ਸਾਰੇ ਮੈਂਬਰ, ਜ਼ਿਲ੍ਹਾ ਜਥੇਦਾਰ, ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ, ਐਸਜੀਪੀਸੀ ਦੇ ਸਾਰੇ ਮੈਂਬਰ ਤੇ ਪਾਰਟੀ ਦੇ ਹੋਰ ਸਾਰੇ ਸੀਨੀਅਰ ਆਗੂ ਵੀ ਇਸ ਸਮਾਗਮ ਦੀ ਹਾਜ਼ਰੀ ਭਰਨਗੇ। ਉਨ੍ਹਾਂ ਸਮੂਹ ਸਾਧ ਸੰਗਤ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਪੁਜਣ ਦੀ ਅਪੀਲ ਕੀਤੀ।


