- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਦੇ ਉਦਯੋਗਿਕ ਖੇਤਰ ਦੀ ਪੂਰੀ ਸਮਰੱਥਾ ਨੂੰ ਮੁੜ-ਉਭਾਰਨਾ ਅਤੇ ਸੈਰ-ਸਪਾਟਾ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ- ਸੁੰਦਰ ਸ਼ਾਮ ਅਰੋੜਾ
ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2018 ਦੌਰਾਨ ਪੰਜਾਬ ਡੇਅ ਸਮਾਗਮ ਵਿੱਚ ਕੀਤੀ ਸ਼ਿਰਕਤ
ਨਵੀਂ ਦਿੱਲੀ – ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੰਜੀਦਾ ਫੈਸਲੇ ਲੈ ਕੇ ਅਤੇ ਨਵੀਂਆਂ ਸੰਭਾਵਨਾਵਾਂ ਤਲਾਸ਼ ਕੇ ਪੰਜਾਬ ਅੰਦਰ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਸੈਰ-ਸਪਾਟਾ ਖੇਤਰ ਦੇ ਹੋਰ ਉਥਾਨ ਲਈ ਪ੍ਰਤੀਬੱਧਤਾ ਨਾਲ ਕੰਮ ਕਰ ਰਹੀ ਹੈ। ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2018 ਦੌਰਾਨ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਆਯੋਜਿਤ ਪੰਜਾਬ ਡੇਅ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਸ੍ਰੀ ਅਰੋੜਾ ਨੇ ਦੱਸਿਆ ਕਿ ਵਰਲਡ ਰਿਕਾਰਡ ਬੁੱਕ ਲੰਡਨ ਅਨੁਸਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੱਜ ਵਿਸ਼ਵ ਅੰਦਰ ਅਜਿਹਾ ਸਥਾਨ ਬਣ ਚੁੱਕਿਆ ਹੈ ਜਿਥੇ ਸਭ ਤੋਂ ਵੱਡੀ ਗਿਣਤੀ ਵਿੱਚ ਲੋਕ ਆਉਦੇ ਹਨ । ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਭਿਆਚਾਰਕ ਅਤੇ ਸੈਰ-ਸਪਾਟਾ ਨੀਤੀ ਦਾ ਮਕਸਦ ਪੰਜਾਬ ਦੇ ਸਭਿਆਚਾਰ ਅਤੇ ਕੁਦਰਤੀ ਵਿਰਾਸਤ ਤੋਂ ਵਿਸ਼ਵ ਨੂੰ ਜਾਣੂੰ ਕਰਵਾਉਣਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ‘ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਵੱਡੀ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਉੱਘੇ ਉਦਯੋਗਿਕ ਘਰਾਣਿਆਂ ਨਾਲ 4335 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬੰਧਤ 143 ਸਮਝੌਤਿਆਂ ‘ਤੇ ਸਹੀ ਪਾਈ ਹੈ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਹਾਸਲ ਹੋਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੂਰਿਜਮ ਖੇਤਰ ਅੰਦਰ ਨਿਵੇਸ਼ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਅੱਜ ਪੰਜਾਬ ਅੰਦਰ ਵੱਡੀ ਗਿਣਤੀ ਵਿਦੇਸ਼ੀ ਸੈਲਾਨੀ ਆ ਰਹੇ ਹਨ ਅਤੇ ਟੂਰਿਜ਼ਮ ਪੱਖੋਂ ਪੰਜਾਬ ਭਾਰਤ ਅੰਦਰ 7ਵੇਂ ਸਥਾਨ ਉੱਪਰ ਹੈ। ਇਸੇ ਤਰਾਂ ਨਵੇਂ ਨਿਵੇਸ਼ਕਾਂ ਨੂੰ ਕਾਰੋਬਾਰ ਕਰਨ ਵਿੱਚ ਅਸਾਨੀ ਦੇਣ ਦੀ ਕੋਸ਼ਿਸ਼ ਵਿੱਚ, ਪੰਜਾਬ ਬਿਊਰੋ ਆਫ ਇੰਨਵੈਸਟਮੈਂਟ ਪ੍ਰਮੋਸ਼ਨ (ਪੀ.ਬੀ.ਆਈ.ਪੀ) ਨੂੰ ਸਮੇਂ -ਸਮੇਂ ਨਵੀਆਂ ਵਪਾਰਕ ਤਜਵੀਜ਼ਾਂ ਅਤੇ ਵਿੱਤੀ ਪ੍ਰੇਰਕਾਂ ਦੀਆਂ ਮਨਜ਼ੂਰੀਆਂ ਦੇਣ ਲਈ ਇਕ-ਸਟਾਪ ਅਥਾਰਟੀ ਵੱਜੋਂ ਸਥਾਪਿਤ ਕੀਤਾ ਗਿਆ ਹੈ। ਦੇਸ਼ ਵਿੱਚ ਆਪਣੀ ਤਰਾਂ ਦੀ ਇਸ ਪਹਿਲਕਦਮੀ ਦੇ ਪੀ.ਬੀ.ਆਈ.ਪੀ ਬਿਜ਼ਨਸ ਫੈਸਟੀਵਲ ਨੂੰ ਲਾਗੂ ਕੀਤਾ ਹੈ ਤਾਂ ਜੋ ਰਾਜ ਦੇ ਇਸ ਪੱਖ ਦੀ ਭਲਾਈ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਸਕੇ। ਪੰਜਾਬ ਅੰਦਰ ਪ੍ਰੰਪਰਾਗਤ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਰੱਖੇ ਫੰਡਜ਼ ਤਹਿਤ ਬਠਿੰਡਾ ਵਿੱਚ ਸ਼ਹਿਦ ਕਲੱਸਟਰ ਅਤੇ ਹੁਸ਼ਿਆਰਪੁਰ ਵਿਖੇ ਵੂਡਨ ਇਨਲੇ ਅਤੇ ਕੁਝ ਹੋਰ ਕਲੱਸਟਰਾਂ ਨੂੰ ਭਾਰਤ ਸਰਕਾਰ ਦੀ ਐਮ.ਐਸ.ਐਮ.ਈ ਸਕੀਮ ਅਧੀਨ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਟੂਰਿਜ਼ਮ ਵਿਭਾਗ ਦੀ ਸ਼ਮੂਲੀਅਤ ਨਾਲ ਪੰਜਾਬ ਅੰਦਰ ਪ੍ਰੰਪਰਾਗਤ ਕਲਾਵਾਂ ਜਿਵੇਂ ਹਸਤਕਲਾ, ਫੁੱਲਕਾਰੀ, ਲੱਕੜ ਦੀ ਕਲਾਕਾਰੀ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ 7 ਜ਼ਿਲਿਆਂ ਵਿੱਚ ਨਵੀਆਂ ਜ਼ਿਲਾ ਪੱਧਰੀ ਮਾਈਕਰੋ ਸਮਾਲ ਇੰਟਰਪ੍ਰਾਈਜ਼ਜ਼ ਫੈਸਲੀਟੇਸ਼ਨ ਕਾਊੰਸਲਜ, ਐਮ.ਐਸ.ਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਜ਼ਿਲਾ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ ਅਤੇ ਸੰਗਰੂਰ ਵਿਖੇ ਅਧਿਸੂਚਿਤ/ਗਠਿਤ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਸੂਬੇ ਦੀ ਆਰਥਿਕ ਮਜਬੂਤੀ ਵਿੱਚ ਅਹਿਮ ਭੂਮਿਕਾ ਨਿਭਆਉਣ ਦੇ ਯੋਗ ਬਣਾਉਣਾ ਹੈ ਤਾਂ ਜੋ ਇਸ ਜ਼ਰੀਏ ਵੱਡੇ ਪੈਮਾਨੇ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਉਨਾਂ ਨਾਲ ਹੀ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਦਾ ਉਦੇਸ਼ ਵੀ ਪੰਜਾਬ ਦੀ ਆਰਥਿਕ ਮਜਬੂਤੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਪ੍ਰਤੀ ਪ੍ਰਤੀਬੱਧਤਾ ਹੀ ਹੈ। ਇਸ ਮੌਕੇ ਪੰਜਾਬੀ ਗਾਇਕ ਪੰਮੀ ਬਾਈ ਵੱਲੋਂ ਪੰਜਾਬੀ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਟੂਰਿਜ਼ਮ ਵਿਭਾਗ ਵੱਲੋਂ ਸ੍ਰੀ ਅਰੋੜਾ ਅਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਟੂਰਿਜ਼ਮ ਵਿਭਾਗ ਦੇ ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ, ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਅਤੇ ਪੀ.ਐਸ.ਆਈ.ਈ.ਸੀ ਦੇ ਸ੍ਰੀ ਸੁਖਦੀਪ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ।


