- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫ਼ਗਾਨਿਸਤਾਨ ’ਚ ਪੁਲਿਸ ਕਾਫ਼ਲੇ ’ਤੇ ਹਮਲਾ-22 ਮੁਲਾਜ਼ਮਾਂ ਦੀ ਮੌਤ
ਨਵੀਂ ਦਿੱਲੀ – ਅਫ਼ਗਾਨਿਸਤਾਨ ਦੇ ਪਛਮੀ ਇਲਾਕੇ ’ਚ ਅਤਵਾਦੀ ਸੰਗਠਨ ਤਾਲਿਬਾਨ ਨੇ ਸੁਰਖਿਆ ਕਾਫ਼ਲੇ ’ਤੇ ਅਜ ਹਮਲਾ ਕੀਤਾ ਹੈ। ਇਸ ਹਮਲੇ ਵਿਚ 22 ਪੁਲਿਸ ਕਰਮੀਆਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਤਾਲਿਬਾਨੀ ਅਤਵਾਦੀਆਂ ਵਲੋਂ ਘਾਤ ਲਗਾ ਕੇ ਕੀਤੇ ਗਏ ਇਸ ਹਮਲੇ ’ਚ 22 ਪੁਲਿਸ ਅਧਿਕਾਰੀਆਂ ਦੀ ਮੌਕੇ ’ਤੇ ਮੌਤ ਹੋ ਗਈ ਹੈ। ਉਥੇ ਹੀ ਹਮਲੇ ’ਚ ਜ਼ਖ਼ਮੀ ਹੋਏ ਪੰਜ ਅਧਿਕਾਰੀਆਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਸੁਰਖਿਆ ਬਲਾਂ ਨੂੰ ਘਟਨਾ ਵਾਲੀ ਥਾਂ ਵਲ ਰਵਾਨਾ ਕੀਤਾ ਗਿਆ ਹੈ। ਅਜੇ ਤਕ ਕਿਸੇ ਵੀ ਅਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।


