- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਇੱਕ ਇਤਿਹਾਸਕ ਸੰਕੇਤ
ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਦੇ ਪੁਲ ਵਜੋਂ ਕੰਮ ਕਰੇਗਾ ਕਾਰੀਡੋਰ : ਰਾਣਾ ਸੋਢੀ
ਸਾਂਦੇ ਹਾਸ਼ਮ – ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਦਾ ਨੀਂਹ ਪਥਰ ਰਖਣਾ ਪੰਜਾਬ ਦੇ ਵਾਸੀਆਂ ਲਈ ਇਕ ਤੋਹਫ਼ਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਇਕ ਮਹੱਤਵਪੂਰਨ ਮੰਗ ਨੂੰ ਪੂਰਾ ਕੀਤਾ ਹੈ।ਇਹ ਵਿਚਾਰ ਅਜ ਪੰਜਾਬ ਦੇ ਖੇਡ ਮੰਤਰੀ, ਰਾਣਾ ਗੁਰਮੀਤ ਸਿੰਘ ਸੋਢੀ ਦੁਆਰਾ ਇਕ ਪ੍ਰੈਸ ਬਿਆਨ ਵਿਚ ਪ੍ਰਗਟ ਕੀਤੇ ਗਏ।ਸ਼੍ਰੀ ਰਾਣਾ ਸੋਢੀ ਨੇ ਕਿਹਾ ਕਿ ਕਾਰੀਡੋਰ ਦੇ ਖੁਲਣ ਨਾਲ ਜਿਥੇ ਡੇਰਾ ਬਾਬਾ ਨਾਨਕ ਅਤੇ ਨੇੜਲੇ ਖੇਤਰਾਂ ਦੇ ਇਤਿਹਾਸਕ ਸ਼ਹਿਰ ਦਾ ਵਿਕਾਸ ਵੀ ਹੋਵੇਗਾ ਉਥੇ ਹੀ ਬਾਰਡਰ ‘ਤੇ ਦੁਸ਼ਮਣੀ ਅਤੇ ਤਣਾਅ ਨੂੰ ਖ਼ਤਮ ਕਰਨ ਲਈ ਦੋਵੇਂ ਦੇਸ਼ਾਂ ਵਿਚਕਾਰ ਸ਼ਾਂਤੀ ਦੇ ਇਕ ਪੁਲ ਦੇ ਰੂਪ‘ ਚ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਕਰਤਾਰਪੁਰ ਦੇ ਇਸ ਲਾਂਘੇ ਕਾਰਨ ਪੰਜਾਬ ਦੇ ਨਾਲ ਨਾਲ ਪੂਰੇ ਵਿਸ਼ਵ ਭਰ ਦੇ ਸਿਖ ਭਾਈਚਾਰੇ ਲਈ ਇਕ ਵਧੀਆ ਉਪਰਾਲਾ ਹੈ।ਉਨ੍ਹਾਂ ਨੇ ਇਸ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਮੁਖ ਮੰਤਰੀ ਸ਼੍ਰੀ ਇਮਰਾਨ ਖ਼ਾਨ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।


