- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਬੀਆਈ ਨੂੰ ਚਿਦੰਬਰਮ ਤੋਂ ਪੁੱਛਗਿੱਛ ਦੀ ਇਜਾਜ਼ਤ
ਨਵੀਂ ਦਿੱਲੀ – ਸੀਬੀਆਈ ਨੂੰ ਏਅਰਸੈੱਲ-ਮੈਕਸਿਸ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਪੁੱਛ ਪੜਤਾਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਅੱਜ ਅਦਾਲਤ ਵਿੱਚ ਇਹ ਦਾਅਵਾ ਕਰਦਿਆਂ ਕਿਹਾ ਕਿ ਉਸ ਨੂੰ ਇਸ ਬਾਰੇ ਸਬੰਧਤ ਅਥਾਰਿਟੀ ਤੋਂ ਲੋੜੀਂਦੀ ਪ੍ਰਵਾਨਗੀ ਮਿਲ ਗਈ ਹੈ। ਉਧਰ ਅਦਾਲਤ ਨੇ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਦਿੱਤੀ ਛੋਟ 18 ਦਸੰਬਰ ਤਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਓ.ਪੀ.ਸੋਨੀ ਨੇ ਕੇਸ ਦੀ ਅਗਲੀ ਸੁਣਵਾਈ 18 ਦਸੰਬਰ ’ਤੇ ਪਾਉਂਦਿਆਂ ਜਾਂਚ ਏਜੰਸੀ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੰਦਿਆਂ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਰਨਾਂ ਤੋਂ ਪੁੱਛਗਿੱਛ ਲਈ ਲੋੜੀਂਦੀ ਪ੍ਰਵਾਨਗੀ ਲੈਣ ਲਈ ਕਿਹਾ ਹੈ। ਕੇਸ ਵਿੱਚ ਕੁੱਲ 18 ਜਣੇ ਮੁਲਜ਼ਮ ਵਜੋਂ ਨਾਮਜ਼ਦ ਹਨ। ਚਿਦੰਬਰਮ ਤੋਂ ਇਲਾਵਾ ਪੰਜ ਹੋਰਨਾਂ ਸਰਕਾਰੀ ਅਧਿਕਾਰੀਆਂ ਤੋਂ ਪੁੱਛਗਿੱਛ ਲਈ ਸੀਬੀਆਈ ਨੂੰ ਅਗਾਊਂ ਪ੍ਰਵਾਨਗੀ ਦੀ ਲੋੜ ਹੈ।


