- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਨੂੰ ਸਾਰਕ ਸੰਮੇਲਨ ਲਈ ਪਾਕਿ ਭੇਜੇਗਾ ਸੱਦਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਊਥ ਏਸ਼ੀਅਨ ਐਸੋਸੀਏਸ਼ਨ ਫ਼ਾਰ ਰੀਜ਼ਨਲ ਕੋਆਪਰੇਸ਼ਨ (ਸਾਰਕ) ਸੰਮੇਲਨ ਲਈ ਪਾਕਿਸਤਾਨ ਵੱਲੋਂ ਸੱਦਾ ਭੇਜਿਆ ਜਾਵੇਗਾ। ਇਹ ਜਾਣਕਾਰੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਅੱਜ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਭਾਰਤ ਇਸ ਸਾਰਕ ਸੰਮੇਲਨ ਦਾ ਬਾਈਕਾਟ ਕਰ ਸਕਦਾ ਹੈ। ਇਸ ਤੋਂ ਪਹਿਲਾਂ ਭਾਰਤ ਸਤੰਬਰ, 2016 ਵਿੱਚ ਅਜਿਹਾ ਕਰ ਚੁੱਕਾ ਹੈ। 19ਵੇਂ ਸਾਰਕ ਸਿਖ਼ਰ ਸੰਮੇਲਨ ਦਾ ਆਯੋਜਨ ਸਾਲ 2016 ਵਿੱਚ ਪਾਕਿਸਤਾਨ ਵਿੱਚ ਕੀਤਾ ਜਾਣਾ ਸੀ, ਪਰ ਭਾਰਤ ਸਣੇ ਬੰਗਲਾਦੇਸ਼, ਭੂਟਾਨ ਅਤੇ ਅਫ਼ਗਾਨਿਸਤਾਨ ਨੇ ਇਸ ਸੰਮੇਲਨ ਵਿੱਚ ਹਿੱਸਾ ਨਹੀਂ ਲਿਆ ਸੀ, ਜਿਸ ਤੋਂ ਬਾਅਦ ਇਹ ਸੰਮੇਲਨ ਰੱਦ ਕਰਨਾ ਪਿਆ ਸੀ। ਪਾਕਿਸਤਾਨ ਇਸ ਵਾਰ ਸਾਰੇ ਮੈਂਬਰ ਦੇਸ਼ਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੂੰ ਡਰ ਹੈ ਕਿ ਸਤੰਬਰ, 2016 ਦੀ ਤਰ੍ਹਾਂ ਇਸ ਵਾਰ ਵੀ ਕਿਤੇ ਮੈਂਬਰ ਦੇਸ਼ ਇਸ ਵਿੱਚ ਸ਼ਿਰਕਤ ਕਰਨ ਤੋਂ ਇਨਕਾਰ ਨਾ ਕਰ ਦੇਣ।


