ਸੂਬੇ ਵਿੱਚ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 27 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.32 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 117647 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 167.94 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 5891420 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3869525 ਟਨ ਅਤੇ ਪਨਸਪ ਵੱਲੋਂ 3519060 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1562686 ਮੀਟ੍ਰਿਕ ਟਨ ਅਤੇ 1741908 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 247276 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB