- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਸ਼ਕਰ ਕਮਾਂਡਰ ਨਾਵੀਦ ਜੱਟ ਮੁਕਾਬਲੇ ’ਚ ਹਲਾਕ
ਸ੍ਰੀਨਗਰ – ਪਾਕਿਸਤਾਨ ’ਚ ਜੰਮਿਆ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਨਾਵੀਦ ਜੱਟ ਬਡਗਾਮ ਜ਼ਿਲ੍ਹੇ ’ਚ ਬੁੱਧਵਾਰ ਨੂੰ ਮੁਕਾਬਲੇ ਦੌਰਾਨ ਮਾਰਿਆ ਗਿਆ। ਉਹ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਦੇ ਮਾਮਲੇ ’ਚ ਲੋੜੀਂਦਾ ਸੀ ਅਤੇ ਇਸ ਸਾਲ ਫਰਵਰੀ ’ਚ ਹਿਰਾਸਤ ’ਚੋਂ ਫ਼ਰਾਰ ਹੋ ਗਿਆ ਸੀ। ਅਧਿਕਾਰੀਆਂ ਮੁਤਾਬਕ ਨਾਵੀਦ 26/11 ਦੇ ਮੁੰਬਈ ਹਮਲੇ ਦੇ ਦਹਿਸ਼ਤਗਰਦ ਅਜਮਲ ਕਸਾਬ ਦਾ ਸਾਥੀ ਸੀ। ਮੁਕਾਬਲੇ ਦੌਰਾਨ ਉਸ ਦਾ ਸਾਥੀ ਹਲਾਕ ਹੋ ਗਿਆ। ਮੁਕਾਬਲੇ ’ਚ ਤਿੰਨ ਫ਼ੌਜੀ ਜਵਾਨ ਵੀ ਜ਼ਖ਼ਮੀ ਹੋਏ ਹਨ। ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਲਸ਼ਕਰ ਦਹਿਸ਼ਤਗਰਦ ਪਾਕਿਸਤਾਨੀ ਸੀ ਅਤੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ ਕਿ ਉਹ ਪਾਕਿਸਤਾਨ ਨੂੰ ਉਸ ਦੀ ਲਾਸ਼ ਲੈ ਕੇ ਜਾਣ ਲਈ ਆਖਣ। ਜੱਟ ਉਰਫ਼ ਹੰਜ਼ਾਲਾ ਨਾਲ ਮੁਕਾਬਲਾ ਬੁੱਧਵਾਰ ਤੜਕੇ ਸ਼ੁਰੂ ਹੋਇਆ ਜਦੋਂ ਦਹਿਸ਼ਤਗਰਦਾਂ ਦੇ ਕੁਠਪੋਰਾ ਛਾਤਰਗਾਮ ਇਲਾਕੇ ਦੇ ਇਕ ਮਕਾਨ ’ਚ ਛਿਪੇ ਹੋਣ ਦੀ ਪੁਖ਼ਤਾ ਸੂਹ ਮਿਲੀ ਸੀ। ਦਹਿਸ਼ਤਗਰਦ ਇਕ ਘਰ ਤੋਂ ਹੁੰਦੇ ਹੋਏ ਦੂਜੇ ’ਚ ਦਾਖ਼ਲ ਹੁੰਦੇ ਜਾ ਰਹੇ ਸਨ। ਅਪਰੇਸ਼ਨ ਨੂੰ ਕੁਝ ਦੇਰ ਲਈ ਉਸ ਸਮੇਂ ਰੋਕਣਾ ਪਿਆ ਜਦੋਂ ਇਕ ਘਰ ’ਚ ਰਹਿੰਦੇ ਲੋਕਾਂ ਨੇ ਸੁਰੱਖਿਆ ਬਲਾਂ ਨੂੰ ਬਚਾਅ ਲਈ ਫਰਿਆਦ ਕੀਤੀ। ਉਨ੍ਹਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ ਜਿਸ ਨਾਲ ਕੁਝ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ।


