- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਲ੍ਹਵੀਂ ਜੀ20 ਸਿਖ਼ਰ ਵਾਰਤਾ ਦੀ ਮੇਜ਼ਬਾਨੀ ਭਾਰਤ ਨੂੰ ਮਿਲੀ
ਬਿਊਨਸ ਆਇਰਸ – ਭਾਰਤ ਵਲੋਂ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 2022 ਵਿਚ ਪਹਿਲੀ ਵਾਰ ਜੀ-20 ਸਾਲਾਨਾ ਸਿਖਰ ਵਾਰਤਾ ਦੀ ਮੇਜ਼ਬਾਨੀ ਕੀਤੀ ਜਾਵੇਗੀ। ਅਰਜਨਟੀਨਾ ਦੀ ਰਾਜਧਾਨੀ ਵਿਚ 13ਵੇਂ ਜੀ-20 ਸਾਲਾਨਾ ਸਿਖਰ ਵਾਰਤਾ ਦੇ ਸਮਾਪਤੀ ਸਮਾਰੋਹ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਉਨ੍ਹਾਂ ਭਾਰਤ ਨੂੰ ਮੇਜ਼ਬਾਨੀ ਦਾ ਮੌਕਾ ਦੇਣ ਬਦਲੇ ਇਟਲੀ ਦਾ ਖਾਸ ਤੌਰ ’ਤੇ ਧੰਨਵਾਦ ਕੀਤਾ। 2022 ਵਿਚ ਜੀ-20 ਸਿਖਰ ਵਾਰਤਾ ਦੀ ਮੇਜ਼ਬਾਨੀ ਦੀ ਵਾਰੀ ਇਟਲੀ ਦੀ ਸੀ। 14ਵੀਂ ਸਿਖਰ ਵਾਰਤਾ ਜਪਾਨ ਤੇ 15ਵੀਂ ਸਾਊਦੀ ਅਰਬ ਵਲੋਂ ਕਰਵਾਈ ਜਾਵੇਗੀ। ਸ੍ਰੀ ਮੋਦੀ ਨੇ ਆਪਣੇ ਇਕ ਟਵੀਟ ਵਿਚ ਕਿਹਾ ‘‘ 2022 ਵਿਚ ਭਾਰਤ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰੇਗਾ ਉਸ ਖਾਸ ਮੌਕੇ ’ਤੇ ਭਾਰਤ ਜੀ-20 ਸਿਖਰ ਵਾਰਤਾ ਦੀ ਮੇਜ਼ਬਾਨੀ ਕਰਨ ਲਈ ਬੇਹੱਦ ਉਤਸੁਕ ਹੈ। ਦੁਨੀਆ ਦੇ ਸਭ ਤੋਂ ਤੇਜ਼ੀ ਨਾਲ ਆਰਥਿਕ ਵਿਕਾਸ ਕਰ ਰਹੇ ਮੁਲਕ ਭਾਰਤ ਵਿਚ ਆਓ। ਭਾਰਤ ਦੇ ਅਮੀਰ ਇਤਿਹਾਸ ਤੇ ਵਿਭਿੰਨਤਾ ਨੂੰ ਜਾਣੋ ਤੇ ਭਾਰਤ ਦੀ ਨਿੱਘੀ ਮੇਜ਼ਬਾਨੀ ਨੂੰ ਮਾਣੋ।’’ ਜੀ-20 ਮੁਲਕਾਂ ਵਿਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਯੂਰਪੀ ਸੰਘ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਪਾਨ, ਮੈਕਸਿਕੋ, ਰੂਸ, ਸਾਊਦੀ ਅਰਬ, ਦੱਖਣੀ ਅਫ਼ਰੀਕਾ, ਦੱਖਣੀ ਕੋਰੀਆ, ਤੁਰਕੀ, ਬਰਤਾਨੀਆ ਤੇ ਅਮਰੀਕਾ ਸ਼ਾਮਲ ਹਨ। ਜੀ-20 ਦੇ ਮੈਂਬਰ ਮੁਲਕ ਦੁਨੀਆ ਦੀ ਕੁੱਲ ਪੈਦਾਵਾਰ ਦਾ 90 ਫ਼ੀਸਦ, ਆਲਮੀ ਵਪਾਰ ਦਾ 80 ਫ਼ੀਸਦ, ਦੁਨੀਆ ਦੀ ਦੋ ਤਿਹਾਈ ਆਬਾਦੀ ਤੇ ਦੁਨੀਆ ਦੇ ਕਰੀਬ ਅੱਧੇ ਖੇਤਰ ਦੇ ਹਿੱਸੇਦਾਰ ਹਨ।


