- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਵਾਸਕਰ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਤੋਂ ਨਾਰਾਜ਼
ਨਵੀਂ ਦਿੱਲੀ – ਐਡੀਲੇਡ ‘ਚ ਖੇਡੇ ਜਾ ਰਹੇ ਭਾਰਤ-ਆਸਟ੍ਰੇਲੀਆ ਵਿਚਕਾਰ ਪਹਿਲੇ ਮੁਕਾਬਲੇ ‘ਚ ਟੀਮ ਇੰਡੀਆ ਨੇ ਪਹਿਲੀ ਪਾਰੀ ‘ਚ 9 ਵਿਕਟਾਂ ‘ਤੇ 250 ਦੌੜਾਂ ਜ਼ਰੂਰ ਬਣਾ ਲਈਆਂ ਹਨ। ਪਰ ਇਕ ਸਮਾਂ ਅਜਿਹਾ ਆਇਆ ਸੀ ਕਿ ਜਦੋਂ ਟੀਮ ਇੰਡੀਆ ਪੂਰੀ ਤਰ੍ਹਾਂ ਨਾਲ ਲੜਖੜਾ ਗਈ ਸੀ। ਚੇਤੇਸ਼ਵਰ ਪੁਜਾਰਾ ਦੇ ਸੈਂਕੜੇ ਦੀ ਬਦੌਲਤ ਭਾਰਤ 250 ਦਾ ਸਕੋਰ ਬਣਾ ਸਕੀ। ਭਾਰਤੀ ਬੱਲੇਬਾਜ਼ਾਂ ਦੇ ਇਸ ਖਰਾਬ ਪ੍ਰਦਰਸ਼ਨ ‘ਤੇ ਸਾਬਕਾ ਕਪਤਾਨ ਸੁਨੀਲ ਗਵਾਸਕਰ ਬੁਰੀ ਤਰ੍ਹਾਂ ਭੜਕ ਗਏ ਹਨ। ਗਵਾਸਕਰ ਨੇ ਇਕ ਇੰਟਰਵਿਊ ‘ਚ ਕਿਹਾ ਕਿ ਟੀਮ ਇੰਡੀਆ ਦੇ ਬੱਲੇਬਾਜ਼ਾਂ ਨੂੰ ਖੂਬ ਫਟਕਾਰ ਲਗਾਈ ਹੈ। ਗਵਾਸਕਰ ਨੇ ਭਾਰਤੀ ਬੱਲੇਬਾਜ਼ਾਂ ਦੀਆਂ ਕਮੀਆਂ ਗਿਣਾਉਂਦੇ ਹੋਏ ਕਪਤਾਨ ਵਿਰਾਟ ਕੋਹਲੀ ਤੱਕ ਨੂੰ ਨਹੀਂ ਬਖਸ਼ਿਆ ਹੈ। ਗਵਾਸਕਰ ਦਾ ਕਹਿਣਾ ਹੈ,’ ਆਫ ਸਟੰਪ ਤੋਂ ਬਾਹਰ ਜਾ ਰਹੀਆਂ ਗੇਂਦਾਂ ‘ਤੇ ਆਊਟ ਹੋਣਾ ਸਮਝ ਤੋਂ ਪਰੇ ਹੈ। ਇਹ ਬੱਲੇਬਾਜ਼ ਅਜਿਹੀਆਂ ਗੇਂਦਾਂ ‘ਤੇ ਆਊਟ ਹੋਏ ਹਨ ਜਿਨ੍ਹਾਂ ਨੂੰ ਉਹ ਆਸਾਨੀ ਨਾਲ ਛੱਡ ਸਕਦੇ ਸਨ, ਜੇਕਰ ਕੇ.ਐੱਲ. ਰਾਹੁਲ ਨੂੰ ਛੱਡ ਦਿੱਤਾ ਜਾਵੇ ਤਾਂ ਬਾਕੀ ਬੱਲੇਬਾਜ਼ ਅਜਿਹੇ ਸ਼ਾਟਸ ਖੇਡ ਕੇ ਆਊਟ ਹੋਏ ਜਿਨ੍ਹਾਂ ‘ਚ ਆਸਾਨੀ ਨਾਲ ਬਚਿਆ ਜਾ ਸਕਦਾ ਸੀ।’ ਗਵਾਸਕਰ ਭਾਰਤੀ ਬੱਲੇਬਾਜ਼ਾਂ ਤੋਂ ਬਹੁਤ ਨਾਰਾਜ਼ ਹੈ, ਉਨ੍ਹਾਂ ਦਾ ਕਹਿਣਾ ਸੀ, ‘ ਇਹ ਪਹਿਲੇ ਟੈਸਟ ਦੇ ਪਹਿਲੇ ਦਿਨ ਦਾ ਪਹਿਲਾ ਸੈਸ਼ਲ ਸੀ। ਪੰਜ ਦਿਨਾਂ ਦੇ ਮੈਚ ‘ਚ ਇਕ ਵੱਡਾ ਸਕੋਰ ਖੜਾ ਕਰਨ ਲਈ ਟੀਮ ਕੋਲ ਕਾਫੀ ਸਮਾਂ ਸੀ। ਕੂਕਾਬੁਰਾ ਗੇਂਦ ਆਮਤੌਰ ‘ਤੇ 12 ਓਵਰਾਂ ਲਈ ਸਵਿੰਗ ਹੁੰਦੀ ਹੈ।


