- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੁਵੇਈ ਦੀ ਸੀ. ਐੱਫ. ਓ. ਦੀ ਗ੍ਰਿਫਤਾਰੀ ਚ ਸਾਡੀ ਕੋਈ ਭੂਮਿਕਾ ਨਹੀਂ : ਟਰੂਡੋ
ਟੋਰਾਂਟੋ – ਕੈਨੇਡਾ ‘ਚ ਬੀਤੇ ਦਿਨੀਂ ਚੀਨ ਦੀ ਟੈਲੀਕੌਮ ਕੰਪਨੀ ਹੁਵੇਈ ਦੀ ਮੁੱਖ ਵਿੱਤੀ ਅਧਿਕਾਰੀ (ਸੀ. ਐੱਫ. ਓ.) ਮੇਂਗ ਵਾਨਝੋਉ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮਗਰੋਂ ਉਸ ਦੀ ਅਮਰੀਕਾ ਨੂੰ ਕੀਤੀ ਜਾਣ ਵਾਲੀ ਹਵਾਲਗੀ ਨਾਲ ਸਟਾਕ ਮਾਰਕਿਟ ਨੂੰ ਝਟਕਾ ਲੱਗਾ ਹੈ। ਇਸ ਸਬੰਧੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਦੇ ਨਿਆਂ ਅਧਿਕਾਰੀਆਂ ਦੇ ਇਸ ਫੈਸਲੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਂਗ ਵਾਨਝੋਉ ਦੀ ਗ੍ਰਿਫਤਾਰੀ ਸਹੀ ਅਧਿਕਾਰੀਆਂ ਵੱਲੋਂ ਹੀ ਕੀਤੀ ਗਈ ਹੈ। ਮਾਂਟਰੀਅਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਲਈ ਕੁੱਝ ਦਿਨ ਪਹਿਲਾਂ ਨੋਟਿਸ ਵੀ ਦਿੱਤਾ ਗਿਆ ਤੇ ਇਹ ਸੰਭਾਵਨਾ ਸੀ ਕਿ ਇਸ ਤਰ੍ਹਾਂ ਦੀ ਕੋਈ ਗੱਲ ਚੱਲ ਰਹੀ ਸੀ। ਪਿਛਲੇ ਹਫਤੇ ਟਰੂਡੋ ਅਰਜਨਟੀਨਾ ਵਿੱਚ ਜੀ-20 ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਗਏ ਹੋਏ ਸਨ। ਉਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਚੀਨ ਦੇ ਰਾਸ਼ਟਰਪਤੀ ਜ਼ੀ ਜ਼ਿੰਨਪਿੰਗ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ। ਉਸ ਦਿਨ ਹੀ ਮੇਂਗ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਹੁਵੇਈ ਕੰਪਨੀ ਦੇ ਬਾਨੀ ਰੈਨ ਜ਼ੈਂਗਫੇਈ ਦੀ ਧੀ ਹੈ। ਇਸ ਦੌਰਾਨ ਹੀ ਟੈਰਿਫ ਦੀ ਚੱਲ ਰਹੀ ਜੰਗ, ਜਿਸ ਕਾਰਨ ਦੁਨੀਆ ਭਰ ਵਿੱਚ ਮੰਦਵਾੜਾ ਸ਼ੁਰੂ ਹੋਣ ਦੇ ਆਸਾਰ ਬਣ ਗਏ ਹਨ, ਵਿਚਕਾਰ ਆਰਜ਼ੀ ਸੰਧੀ ਵੀ ਕੀਤੀ ਗਈ। ਇਸ ਸੰਧੀ ਸਬੰਧੀ ਖਬਰ ਦੀ ਅਸਥਿਰਤਾ ਦੇ ਚੱਲਦਿਆਂ ਪਹਿਲਾਂ ਹੀ ਡਿੱਗ ਰਹੀ ਸਟਾਕ ਮਾਰਕਿਟ ਵਿੱਚ ਮੇਂਗ ਦੀ ਗ੍ਰਿਫਤਾਰੀ ਕਾਰਨ ਹੋਰ ਗਿਰਾਵਟ ਆ ਗਈ। ਵੀਰਵਾਰ ਰਾਤ ਨੂੰ ਸ਼ੇਅਰ ਮਾਰਕਿਟ ਨੂੰ ਥੋੜ੍ਹੀ ਰਾਹਤ ਮਿਲੀ। ਟਰੂਡੋ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਸਿਆਸੀ ਪੱਧਰ ਉੱਤੇ ਕੋਈ ਵੀ ਮੇਂਗ ਦੀ ਗ੍ਰਿਫਤਾਰੀ ਸਬੰਧੀ ਕਿਸੇ ਫੈਸਲੇ ਵਿੱਚ ਸ਼ਾਮਲ ਨਹੀਂ ਸੀ।


