‘ਆਪ’ ਵੱਲੋਂ ਲਾਂਘੇ ਬਾਰੇ ਕੈਪਟਨ ਦੇ ਬਿਆਨ ਦੀ ਨਿਖੇਧੀ

ਸੰਗਰੂਰ – ਮੁਖ ਮੰਤਰੀ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਕਿਸਤਾਨੀ ਫ਼ੌਜ ਦੀ ਚਾਲ ਦਸਣ ‘ਤੇ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸਖ਼ਤ ਨਿਖੇਧੀ ਕੀਤੀ ਹੈ। ਅਰੋੜਾ ਨੇ ਕਿਹਾ ਹੈ ਕਿ ਲਾਂਘੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਜਿਹੀ ਬਿਆਨਬਾਜ਼ੀ ਕਰਨਾ ਗ਼ਲਤ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਜਿਹੀ ਬਿਆਨਬਾਜ਼ੀ ਕਰ ਕੇ ਨਵਜੋਤ ਸਿੰਘ ਸਿਧੂ ਨੂੰ ਪਿਛੇ ਖਿਚਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਤੋਂ ਪਾਕਿਸਤਾਨ ਤੇ ਭਾਰਤ ਵਿਚ ਰਿਸ਼ਤੇ ਤਲਖ਼ ਹੀ ਰਹੇ ਹਨ।

VIA PUNJAB