ਜੇਲ੍ਹਾਂ ਦੇ 42 ਫੀਸਦੀ ਕੈਦੀਆਂ ਦੇ ਨਸ਼ੇ ਦੇ ਆਦੀ ਹੋਣ ਦੇ ਖੁਲਾਸੇ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਜੇਲ੍ਹਾਂ ਦੇ 42 ਫੀਸਦੀ ਕੈਦੀਆਂ ਦੇ ਨਸ਼ੇ ਦੇ ਆਦੀ ਹੋਣ ਦੇ ਖੁਲਾਸੇ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 28 ਅਕਤੂਬਰ (ਵਾਇਆ ਪੰਜਾਬ) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੀਡੀਆ ‘ਚ ਆਈ ਇਕ ਰਿਪੋਰਟ ‘ਚ ਪੰਜਾਬ ਦੀਆਂ ਜੇਲ੍ਹਾਂ ਵਿਚ 42 ਫ਼ੀਸਦੀ ਕੈਦੀਆਂ ਦੇ ਨਸ਼ਿਆਂ ਦੇ ਆਦੀ ਹੋਣ ਦਾ ਦਾਅਵਾ ਕੀਤੇ ਜਾਣ ‘ਤੇ ਸੂਬਾ ਸਰਕਾਰ ਅਤੇ ਜੇਲ੍ਹਾਂ ਦੇ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ | ਇਸ ਮਾਮਲੇ ਦੀ ਜਾਣਕਾਰੀ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੇ ਦਿੱਤੀ | ਕਮਿਸ਼ਨ ਨੇ ਇਕ ਬਿਆਨ ‘ਚ ਕਿਹਾ ਹੈ ਕਿ ਮੀਡੀਆ ‘ਚ ਰਿਪੋਰਟ ਵਿਚ ਕੀਤਾ ਗਿਆ ਦਾਅਵਾ ਜੇਕਰ ਸਹੀ ਹੈ ਤਾਂ…

VIA PUNJAB
ਅੱਗੇ ਪੜ੍ਹੋ

ਪਾਕਿ ਨਹੀਂ ਘਟਾ ਰਿਹਾ ਕਰਤਾਰਪੁਰ ਲਾਂਘੇ ਦੀ 20 ਡਾਲਰ ਫ਼ੀਸ- ਸੈਫਉੱਲਾ ਖੋਖਰ

ਪਾਕਿ ਨਹੀਂ ਘਟਾ ਰਿਹਾ ਕਰਤਾਰਪੁਰ ਲਾਂਘੇ ਦੀ 20 ਡਾਲਰ ਫ਼ੀਸ- ਸੈਫਉੱਲਾ ਖੋਖਰ

ਅੰਮਿ੍ਤਸਰ, 28 ਅਕਤੂਬਰ (ਵਾਇਆ ਪੰਜਾਬ) ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਤੀ ਭਾਰਤੀ ਯਾਤਰੂ ਕੋਲੋਂ ਪਾਕਿ ਸਰਕਾਰ ਵਲੋਂ ਵਸੂਲਿਆ ਜਾ ਰਿਹਾ 20 ਡਾਲਰ (ਲਗਭਗ 1660 ਭਾਰਤੀ ਰੁਪਏ ਅਤੇ 6000 ਪਾਕਿਸਤਾਨੀ ਰੁਪਏ) ਯਾਤਰਾ ਖ਼ਰਚ ਘੱਟ ਕੀਤੇ ਜਾਣ ਬਾਰੇ ਭਾਰਤੀ ਮੀਡੀਆ ‘ਚ ਪ੍ਰਕਾਸ਼ਿਤ ਖ਼ਬਰਾਂ ਦਾ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਨੇ ਖੰਡਨ ਕੀਤਾ ਹੈ | ਪੀ. ਐੱਮ. ਯੂ. ਦੇ ਨਵ-ਨਿਯੁਕਤ ਡਿਪਟੀ ਸਕੱਤਰ (ਪ੍ਰਬੰਧਨ) ਸੈਫਉੱਲਾ ਖੋਖਰ ਨੇ ਨਾਰੋਵਾਲ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਦੇ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਬੇਗਮ ਦੇ ਦੇਹਾਂਤ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜ਼ਾਦਿਆਂ ਦੇ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਬੇਗਮ ਦੇ ਦੇਹਾਂਤ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਅਕਤੂਬਰ (ਵਾਇਆ ਪੰਜਾਬ) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਨਿਸ਼ਾਨੀ ਬੇਗਮ ਮੁਨੱਵਰ ਉੱਲ ਨਿਸਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਿੱਖ ਕੌਮ ਦੇ ਹਮਦਰਦ ਮੁਸਲਮਾਨ ਪਰਿਵਾਰ ਦਾ ਚਿਰਾਗ ਬੁੱਝਣਾ ਸਿੱਖ ਕੌਮ ਲਈ ਵੀ ਦੁਖਦਾਈ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਨਵਾਬ ਸ਼ੇਰ ਮੁਹੰਮਦ ਖਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਮੁਗ਼ਲ ਹਕੂਮਤ ਦੁਆਰਾ ਸਰਹਿੰਦ ਦੀਆਂ ਦੀਵਾਰਾਂ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਨਹੀੰ ਰੁਕ ਰਹੀ ਨਸ਼ਿਆਂ ਦੀ ਤਸਕਰੀ

ਪੰਜਾਬ ‘ਚ ਨਹੀੰ ਰੁਕ ਰਹੀ ਨਸ਼ਿਆਂ ਦੀ ਤਸਕਰੀ

ਚੰਡੀਗੜ੍ਹ, 28 ਅਕਤੂਬਰ (ਵਾਇਆ ਪੰਜਾਬ) ਪੰਜਾਬ ‘ਚ ਨਸ਼ੇ ਦਾ ਪਸਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਭਾਰੀ ਵਾਧੇ ਦਾ ਮੁੱਦਾ ਇਕ ਵਾਰ ਫਿਰ ਚਰਚਾ ਵਿਚ ਹੈ। ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਨਾਲ, ਕਰੋੜਾਂ ਰੁਪਏ ਦੀ ਡਰੱਗ-ਮਨੀ ਦੀ ਬਰਾਮਦਗੀ ਨੇ ਹਾਲਾਤ ਨੂੰ ਹੋਰ ਜ਼ਿਆਦਾ ਗੰਭੀਰ ਅਤੇ ਭਿਆਨਕ ਬਣਾ ਦਿੱਤਾ ਹੈ। ਹਾਲ ਹੀ ਦੀਆਂ ਘਟਨਾਵਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਇਸ ਕਾਲੇ ਕਾਰੋਬਾਰ ਦਾ ਵਿਸਥਾਰ ਸੂਬੇ ਦੀਆਂ ਸਰਹੱਦਾਂ ਦੇ ਪਾਰ ਹੋਰ ਸੂਬਿਆਂ ‘ਚ ਵੀ…

VIA PUNJAB
ਅੱਗੇ ਪੜ੍ਹੋ

ਮਾਂ ‘ਤੇ ਤਸ਼ੱਦਦ ਕਰਨ ਵਾਲੇ ਵਕੀਲ ਨੂੰ ਇਕ ਦਿਨ ਦੇ ਰਿਮਾਂਡ ‘ਤੇ ਭੇਜਿਆ

ਮਾਂ ‘ਤੇ ਤਸ਼ੱਦਦ ਕਰਨ ਵਾਲੇ ਵਕੀਲ ਨੂੰ ਇਕ ਦਿਨ ਦੇ ਰਿਮਾਂਡ ‘ਤੇ ਭੇਜਿਆ

ਰੂਪਨਗਰ, 28 ਅਕਤੂਬਰ (ਵਾਇਆ ਪੰਜਾਬ ਬਿਊਰੋ) ਆਪਣੀ ਮਾਂ ‘ਤੇ ਤਸ਼ੱਦਦ ਢਾਹੁਣ ਵਾਲੇ ਵਕੀਲ ਅੰਕੁਰ ਵਰਮਾ ਨੂੰ ਰੋਪੜ ਦੇ ਸਿਵਲ ਜੱਜ ਸੀਨੀਅਰ ਡਵੀਜ਼ਨ ਸੁਸ਼ੀਲ ਬੋਧ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ। ਆਰੋਪੀ ਵਕੀਲ ਅੰਕੁਰ ਵਰਮਾ ਵੱਲੋਂ ਕੋਈ ਵੀ ਵਕੀਲ ਅਦਾਲਤ ‘ਚ ਪੇਸ਼ ਨਹੀਂ ਹੋਇਆ। ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਵਕੀਲ ਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਣੀ ਹੈ, ਜੋ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

• ਅਗਲੀ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਕੀਤਾ ਜਾਂਦਾ ਹਰ ਯਤਨ ਸ਼ਲਾਘਾਯੋਗ- ਭਾਈ ਗਰੇਵਾਲ ਅੰਮ੍ਰਿਤਸਰ, 27 ਅਕਤੂਬਰ (ਵਾਇਆ ਪੰਜਾਬ) ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ ਸੈਕੰਡਰੀ ਸਕੂਲ ਰਾਂਚੀ (ਝਾਰਖੰਡ) ਵਿਖੇ ਹੋਇਆ। ਛੇ ਰੋਜ਼ਾ ਗੁਰਮਤਿ ਕੈਂਪ ਦੇ ਇਸ ਸਮਾਪਤੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਕੀ ਦਸਤਾਰਧਾਰੀ ਸਿੱਖ ਬੀਬੀਆਂ ਨੂੰ ਹਾਰ-ਸ਼ਿੰਗਾਰ ਕਰਨੇ ਸ਼ੋਭਾ ਨਹੀਂ ਦਿੰਦੇ?

ਕੀ ਦਸਤਾਰਧਾਰੀ ਸਿੱਖ ਬੀਬੀਆਂ ਨੂੰ ਹਾਰ-ਸ਼ਿੰਗਾਰ ਕਰਨੇ ਸ਼ੋਭਾ ਨਹੀਂ ਦਿੰਦੇ?

ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਅੱਜ ਅੰਮ੍ਰਿਤਧਾਰੀ ਬੀਬੀਆਂ ਵਿਚ ਦਸਤਾਰ ਸਜਾਉਣ ਦਾ ਰੁਝਾਨ ਤਾਂ ਪ੍ਰਫੁਲਤ ਹੋ ਰਿਹਾ ਹੈ ਪਰ ਉਨ੍ਹਾਂ ਨੂੰ ਮਰਿਆਦਾ ਦਾ ਪੂਰਾ ਗਿਆਨ ਨਾ ਹੋਣ ਕਾਰਨ ਉਹ ਦਸਤਾਰਾਂ-ਦੁਮਾਲਿਆਂ ਦੇ ਨਾਲ ਬਾਹਾਂ ਵਿਚ ਚੂੜਾ, ਛਾਪਾਂ-ਛੱਲੇ, ਮਹਿੰਦੀ, ਸੁਰਖੀ, ਮੂੰਹ ‘ਤੇ ਰੰਗ-ਰੋਗਨ (ਕਾਸਮੈਟਿਕ) ਲਿੱਪਣ ਆਦਿ ਵਿਚ ਅਨਮਤੀ ਬੀਬੀਆਂ ਤੋਂ ਕਿਸੇ ਤਰ੍ਹਾਂ ਪਿੱਛੇ ਨਹੀਂ ਰਹਿਣਾ ਚਾਹੁੰਦੀਆਂ। ਇਹ ਘੋਰ-ਮਨਮਤਿ ਤਾਂ ਹੈ ਹੀ ਪਰ ਇਹ ਆਮ ਲੋਕਾਂ ਦੇ ਵੇਖਣ ਵਿਚ ਵੀ ਬੁਰਾ ਲੱਗਦਾ ਹੈ ਕਿ ਇਕ ਪਾਸੇ ਬੀਬੀ ਨੇ ਅੰਮ੍ਰਿਤ…

VIA PUNJAB
ਅੱਗੇ ਪੜ੍ਹੋ

ਪ੍ਰਸ਼ਾਸਨਿਕ ਸੇਵਾਵਾਂ ’ਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਸ਼ੇਸ਼ ਉਪਰਾਲਾ

ਪ੍ਰਸ਼ਾਸਨਿਕ ਸੇਵਾਵਾਂ ’ਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਸ਼ੇਸ਼ ਉਪਰਾਲਾ

• ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ ਪਹਿਲੇ ਬੈਚ ਦੀ ਕੀਤੀ ਸ਼ੁਰੂਆਤ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਵਿਦਿਆਰਥੀਆਂ ਦਾ ਸਾਰਾ ਖਰਚਾ ਚੁੱਕੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ ਅੰਮ੍ਰਿਤਸਰ, 9 ਮਈ (ਤਲਵਿੰਦਰ ਸਿੰਘ ਬੁੱਟਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦੇ ਪਹਿਲੇ ਬੈਚ ਵਾਸਤੇ 11 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਅਕੈਡਮੀ ਵਿਚ ਚੁਣੇ ਗਏ ਵਿਦਿਆਰਥੀਆਂ ਦੀਆਂ ਫੀਸਾਂ, ਰਿਹਾਇਸ਼ ਅਤੇ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤ ਸੰਚਾਰ ਲਹਿਰ ਦੇ ਪ੍ਰੋਗਰਾਮਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰੇਗੀ: ਵਧੀਕ ਸਕੱਤਰ ਸਰੋਆ

ਅੰਮ੍ਰਿਤ ਸੰਚਾਰ ਲਹਿਰ ਦੇ ਪ੍ਰੋਗਰਾਮਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰੇਗੀ: ਵਧੀਕ ਸਕੱਤਰ ਸਰੋਆ

* ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸੰਗਤ ਦੀ ਵੱਧ ਆਮਦ ਨੂੰ ਮੁੱਖ ਰੱਖਦਿਆਂ ਮਰਿਆਦਾ ਤੇ ਸੰਗਤ ਦੇ ਸਤਿਕਾਰ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਨਾਲ ਮੀਟਿੰਗ ਸ੍ਰੀ ਅਨੰਦਪੁਰ ਸਾਹਿਬ, 8 ਮਈ (ਵਾਇਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਸ਼ਿਆਂ ਅਤੇ ਪਤਿਤਪੁਣੇ ਦੀਆਂ ਕੁਰੀਤੀਆਂ ਨੂੰ ਰੋਕਣ ਲਈ ਧਰਮ ਪ੍ਰਚਾਰ ਦੀ ਲਹਿਰ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਤਹਿਤ ਅੰਮ੍ਰਿਤ ਸੰਚਾਰ ਲਹਿਰ ਤਾਂ ਸ਼ੁਰੂ ਤੋਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਡਾਂਗਮਾਰ ਸਾਹਿਬ ਵਿਖੇ ਸਿੱਖ ਮਰਿਯਾਦਾ ਬਹਾਲ ਹੋਣੀ ਸਿੱਖਾਂ ਲਈ ਖੁਸ਼ੀ ਦੀ ਗੱਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਗੁਰਦੁਆਰਾ ਡਾਂਗਮਾਰ ਸਾਹਿਬ ਵਿਖੇ ਸਿੱਖ ਮਰਿਯਾਦਾ ਬਹਾਲ ਹੋਣੀ ਸਿੱਖਾਂ ਲਈ ਖੁਸ਼ੀ ਦੀ ਗੱਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ:- 30 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ ) ਸਿੱਕਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਗੁਰ ਮਰਯਾਦਾ ਬਹਾਲ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨੇ ਤਸੱਲੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ ਸਿੱਖ ਸੰਸਥਾਵਾਂ, ਸਿੱਖ ਜਥੇਬੰਦੀਆਂ ਤੇ ਹਰੇਕ ਸਿੱਖ ਦੀ ਇੱਛਾ ਤੇ ਮੰਗ ਸੀ ਕਿ ਗੁਰਦੁਆਰਾ ਡਾਂਗਮਾਰ ਸਾਹਿਬ ਦੀ…

VIA PUNJAB
ਅੱਗੇ ਪੜ੍ਹੋ
1 5 6 7 8 9 21