ਭਾਈ ਹਵਾਰਾ ਵਲੋਂ ਸਮੁੱਚੇ ਪੰਥ ਨੂੰ 7 ਅਤੇ 14 ਅਕਤੂਬਰ ਨੂੰ ਬਰਗਾੜੀ ਪਹੁੰਚਣ ਦੀ ਅਪੀਲ

ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਜਥੇਦਾਰ ਹਵਾਰਾ ਨਾਲ ਕੀਤੀ ਮੁਲਾਕਾਤ

ਵਾਇਆ ਪੰਜਾਬ ਬਿਊਰੋ

ਨਵੀਂ ਦਿੱਲੀ, 6 ਅਕਤੂਬਰ

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜਾਵਾਂ ਦੁਆਉਣ ਲਈ ਬਰਗਾੜੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਲਗਾਏ ਗਏ ਮੋਰਚੇ ਦੇ ਸੰਬੰਧ ਵਿੱਚ ਸਰਬੱਤ ਖ਼ਾਲਸਾ ਦੁਆਰਾ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਜੀ ਹਵਾਰਾ ਨੇ ਆਪਣੇ ਸੁਨੇਹੇ ਵਿੱਚ ਕਿਹਾ ਹੈ ਕਿ 7 ਅਕਤੂਬਰ ਅਤੇ 14 ਅਕਤੂਬਰ ਨੂੰ ਸਿੱਖ ਸੰਗਤਾਂ ਵਲੋਂ ਕੀਤੇ ਜਾ ਰਹੇ ਰੋਸ ਮਾਰਚਾਂ ‘ਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ।

ਬੀਤੇ ਕੱਲ੍ਹ ਦਿੱਲੀ ਦੀ ਤਿਹਾੜ੍ਹ ਜੇਲ ਵਿੱਚ ਨਜ਼ਰਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਕਰਨ ਗਏ ਆਗੂਆਂ ਜਿੰਨ੍ਹਾਂ ਵਿੱਚ ਜਥੇਦਾਰ ਹਵਾਰਾ ਦੇ ਪੀ.ਏ. ਭਾਈ ਬਲਬੀਰ ਸਿੰਘ ਹਿਸਾਰ, ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਸਤਨਾਮ ਸਿੰਘ ਮਨਾਵਾਂ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀਂ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਦੌਰਾਨ ਜਿੱਥੇ ਪੰਥਕ ਵਿਚਾਰਾਂ ਹੋਈਆਂ ਓਥੇ ਭਾਈ ਹਵਾਰਾ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 7 ਅਕਤੂਬਰ ਨੂੰ ਜੋ ਸਿੱਖ ਸੰਗਤਾਂ ਵੱਲੋਂ ਰੋਸ ਮਾਰਚ ਬਰਗਾੜੀ ਤਕ ਕੱਢੇ ਜਾ ਰਹੇ ਹਨ, ਉਸ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਇਆ ਜਾਵੇ ਅਤੇ 14 ਅਕਤੂਬਰ ਨੂੰ ਜੋ ਬਰਗਾੜੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ ਉਸ ਵਿੱਚ ਵੀ ਭਾਰੀ ਗਿਣਤੀ ਵਿੱਚ ਪਹੁੰਚਿਆ ਜਾਵੇ ਤਾਂ ਜੋ ਪੰਜਾਬ ਸਰਕਾਰ ਤੇ ਵੱਧ ਤੋਂ ਵੱਧ ਦਬਾਅ ਬਣਾਇਆ ਜਾ ਸਕੇ ਤੇ ਉਹ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਮਜਬੂਰ ਹੋ ਜਾਣ। ੳੁਨ੍ਹਾਂ ਨੇ ਪੰਥ ਦੇ ਵਡੇਰੇ ਹਿੱਤਾਂ ਲੲੀ ਸਮੁੱਚੀਅਾਂ ਪੰਥਕ ਜਥੇਬੰਦੀਅਾਂ ਨੂੰ ੲਿਕ ਮੰਚ ‘ਤੇ ੲਿਕੱਤਰ ਹੋਣ ਦਾ ਸੱਦਾ ਵੀ ਦਿੱਤਾ ਹੈ।

VIA PUNJAB