- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ
ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ’ਚ ਭਾਜਪਾ ਦੇ ਸੀਨੀਅਰ ਨੇਤਾ 5 ਜਨਵਰੀ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਜਾਗਰੂਕ ਕਰਨਗੇ। ਇਹ ਮੁਹਿੰਮ 10 ਦਿਨਾਂ ਤੱਕ ਚੱਲੇਗੀ, ਜਿਸ ਦੌਰਾਨ ਪਾਰਟੀ ਦਾ 3 ਕਰੋੜ ਪਰਿਵਾਰਾਂ ਨਾਲ ਸੰਪਰਕ ਕਰਨ ਦਾ ਇਰਾਦਾ ਹੈ। ਭਾਜਪਾ ਇਸ ਮੁਹਿੰਮ ਰਾਹੀਂ ਕਾਨੂੰਨ ਵਿਰੁੱਧ ਵਿਰੋਧੀ ਦਲਾਂ ਦੇ ਪ੍ਰਚਾਰ ਨੂੰ ਵੀ ਨਿਸ਼ਾਨੇ ’ਤੇ ਲੈਣਾ ਚਾਹੁੰਦੀ ਹੈ। ਭਾਜਪਾ ਦੇ ਜਨਰਲ ਸਕੱਤਰ ਅਨਿਲ ਜੈਨ ਨੇ ਦੱਸਿਆ ਕਿ ਸ਼ਾਹ ਜਿੱਥੇ ਰਾਸ਼ਟਰੀ ਰਾਜਧਾਨੀ ’ਚ ਹੋਣਗੇ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਗਾਜ਼ੀਆਬਾਦ ’ਚ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਰਾਜਨਾਥ ਸਿੰਘ ਲਖਨਊ, ਨਿਤਿਨ ਗਡਕਰੀ ਨਾਗਪੁਰ ਅਤੇ ਨਿਰਮਲਾ ਸੀਤਾਰਮਣ ਜੈਪੁਰ ’ਚ ਪਹਿਲੇ ਦਿਨ ਮੁਹਿੰਮ ਦੀ ਅਗਵਾਈ ਕਰਨਗੇ।ਜੈਨ ਨੇ ਕਿਹਾ ਕਿ ਭਾਰਤੀ ਮੁਸਲਮਾਨਾਂ ਲਈ ਨਾਗਰਿਕਤਾ ਨਾਲ ਜੁੜੇ ਕਿਸੇ ਵੀ ਕਵਾਇਦ ਤੋਂ ਚਿੰਤਤ ਹੋਣ ਦਾ ਕੋਈ ਕਾਰਨ ਨਹੀਂ ਹੈ, ਭਾਵੇਂ ਉਹ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ.) ਹੋਵੇ ਜਾਂ ਐੱਨ.ਆਰ.ਸੀ.। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਇਕ ਮਾਤਰ ਧਰਮ ਉਸ ਦਾ ਸੰਵਿਧਾਨ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਐਲਾਨ ਪੱਤਰ ਰਹੇ ਰਾਸ਼ਟਰੀ ਨਾਗਰਿਕ ਰਜਿਸਟਰ (ਐੱਨ.ਆਰ.ਸੀ.) ਨੂੰ ਲਾਗੂ ਕਰਨ ਨੂੰ ਲੈ ਕੇ ਜਦੋਂ ਵੀ ਕੋਈ ਫੈਸਲਾ ਲਿਆ ਜਾਵੇਗਾ, ਉਸ ’ਤੇ ਰਾਸ਼ਟਰਵਿਆਪੀ ਚਰਚਾ ਹੋਵੇਗੀ ਪਰ ਹਾਲੇ ਤੱਕ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ। ਮੁਸਲਮਾਨਾਂ ’ਚ ਚਿੰਤਾ ਨੂੰ ਲੈ ਕੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ,‘‘ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਦੇ ਤੌਰ ’ਤੇ ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦਾ ਹਾਂ ਕਿ ਕਿਸੇ ਵੀ ਭਾਰਤੀ ਮੁਸਲਮਾਨ ਲਈ ਕੋਈ ਖਤਰਾ ਨਹੀਂ ਹੋ ਸਕਦਾ ਭਾਵੇਂ ਜੋ ਵੀ ਵਿਵਸਥਾ ਆਏ, ਉਹ ਭਾਵੇਂ ਐੱਨ.ਪੀ.ਆਰ. ਹੋਵੇ ਜਾਂ ਐੱਨ.ਆਰ.ਸੀ.।


