ਪੰਜਾਬ ਨੂੰ ਖੱਡਾਂ ਦੀ ਈ-ਨੀਲਾਮੀ ਤੋਂ ਰਿਕਾਰਡ ਕਮਾਈ

ਪੰਜਾਬ ਨੂੰ ਖੱਡਾਂ ਦੀ ਈ-ਨੀਲਾਮੀ ਤੋਂ ਰਿਕਾਰਡ ਕਮਾਈ

ਚੰਡੀਗੜ੍ਹ – ਪੰਜਾਬ ਸਰਕਾਰ ਨੂੰ ਕੁੱਲ 7 ਖਣਨ ਕਲੱਸਟਰਾਂ ‘ਚੋਂ 6 ਕਲੱਸਟਰਾਂ ਦੀ ਈ-ਨੀਲਾਮੀ ਤੋਂ 274.75 ਕਰੋੜ ਰੁਪਏ ਦੀ ਆਮਦਨ ਹੋਈ ਹੈ। ਮੋਹਾਲੀ ਕਲੱਸਟਰ ਦੀ ਨੀਲਾਮੀ ਹੋਣੀ ਹਾਲੇ ਬਾਕੀ ਹੈ। ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਖਣਨ ਤੋਂ 300 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿਥਿਆ ਸੀ। 6 ਕਲੱਸਟਰਾਂ ਦੀ ਨੀਲਾਮੀ ਨਾਲ ਹੋਈ ਕਮਾਈ ਤੋਂ ਬਾਅਦ ਇਸ ਟੀਚੇ ਦੀ 90 ਫੀਸਦੀ ਪੂਰਤੀ ਕਰ ਲਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂਆਂ ਨੂੰ ਉੱਲੀ ਲੱਗੀ ਫ਼ੀਡ ਤੇ ਗਲਿਆ ਸੜਿਆ ਅਨਾਜ ਨਾ ਪਾਇਆ ਜਾਵੇ-ਡਾਇਰੈਕਟਰ ਪਸ਼ੂ ਪਾਲਣ ਚੰਡੀਗੜ – ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਵਿਚ ਉਹਨਾਂ ਦੇ ਵਿਭਾਗ ਦੀ ਕੋਈ ਕੁਤਾਹੀ ਸਾਹਮਣੇ ਆਉਣ ਦੀ ਸੂਰਤ ਵਿਚ ਜ਼ਿਮੇਂਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।…

VIA PUNJAB
ਅੱਗੇ ਪੜ੍ਹੋ

ਧੋਖਾਧੜੀ ਮਾਮਲੇ ‘ਚ ਫਰਾਰ ਭਗੋੜਾ ਦੋਸ਼ੀ ਗ੍ਰਿਫਤਾਰ

ਧੋਖਾਧੜੀ ਮਾਮਲੇ ‘ਚ ਫਰਾਰ ਭਗੋੜਾ ਦੋਸ਼ੀ ਗ੍ਰਿਫਤਾਰ

ਲੁਧਿਆਣਾ – ਸੀ ਆਈ ਏ 1 ਦੀ ਪੁਲਸ ਪਾਰਟੀ ਨੇ ਧੋਖਾਧੜੀ ਮਾਮਲੇ ਚ ਫਰਾਰ ਭਗੌੜੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਸੀ ਆਈ ਏ 1 ਇੰਚਾਰਜ ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਬੋਵਾਲ ਦੁਰਗਾਪੁਰੀ ਨਿਵਾਸੀ ਵਿਜੈ ਕੁਮਾਰ ਤੇ ਥਾਣਾ ਸਰਾਭਾ ਨਗਰ ਵਿਖੇ 16 ਸਤੰਬਰ 2013 ਨੂੰ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ ਜੋ ਕਿ ਕੁਝ ਸਮੇਤ ਬਾਅਦ ਕੋਰਟ ਚ ਪੇਸ਼ ਨਹੀਂ ਹੋਇਆ ਜਿਸ ਨੂੰ ਮਾਨਯੋਗ ਜਸਵਿੰਦਰਪਾਲ ਸਿੰਘ ਦੀ ਅਦਾਲਤ ਨੇ…

VIA PUNJAB
ਅੱਗੇ ਪੜ੍ਹੋ

383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ

383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ

ਮੁੱਖ ਯੂਨਿਟ ਸਥਾਪਤ ਕਰਨ ਲਈ ਮੈਸ: ਹੀਰੋ ਸਾਈਕਲਜ਼ ਲਿਮਟਿਡ, ਲੁਧਿਆਣਾ ਨੂੰ 100 ਏਕੜ ਦਾ ਪਲਾਟ ਅਲਾਟ ਚੰਡੀਗੜ੍ਹ – ਸੂਬੇ ‘ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਂਸ਼ੂ ਵਿਖੇ 383 ਏਕੜ ਰਕਬੇ ‘ਚ ਹਾਈਟੈੱਕ ਸਾਈਕਲ ਵੈਲੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਲਈ ਲੋੜੀਂਦੀ ਕੁੱਲ 383 ਏਕੜ ਜ਼ਮੀਨ ਨੂੰ ਖ਼ਰੀਦਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਲੇਆਊਟ ਪਲਾਨ…

VIA PUNJAB
ਅੱਗੇ ਪੜ੍ਹੋ

ਅੱਤਵਾਦ ਵਿਰੋਧੀ ਤੇ ਨਸ਼ਿਆਂ ਖਿਲਾਫ ਮੁਹਿੰਮ ਪੰਜਾਬ ਪੁਲਿਸ ਦਾ ਮੁੱਖ ਏਜੰਡਾ : ਦਿਨਕਰ ਗੁਪਤਾ

ਅੱਤਵਾਦ ਵਿਰੋਧੀ ਤੇ ਨਸ਼ਿਆਂ ਖਿਲਾਫ ਮੁਹਿੰਮ ਪੰਜਾਬ ਪੁਲਿਸ ਦਾ ਮੁੱਖ ਏਜੰਡਾ : ਦਿਨਕਰ ਗੁਪਤਾ

ਅਪਰਾਧੀਆਂ ਤੇ ਤਸਕਰਾਂ ਨਾਲ ਸਾਂਝ ਰੱਖਣ ਵਾਲੇ ਮੁਲਾਜਮ ਬਖਸ਼ੇ ਨਹੀਂ ਜਾਣਗੇ : ਡੀਜੀਪੀ ਦੀ ਚਿਤਾਵਨੀ ਚੰਡੀਗੜ੍ਹ – ਪੰਜਾਬ ਪੁਲੀਸ ਲਈ ਆਪਣੀਆਂ ਪਹਿਲਤਾਵਾਂ ਲਾਗੂ ਕਰਦਿਆਂ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਤਵਾਦ ਵਰਗੇ ਅਪਰਾਧਾਂ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਪੰਜਾਬ ਪੁਲੀਸ ਦਾ ਮੁੱਖ ਏਜੰਡਾ ਹੈ ਅਤੇ ਇਸ ਕੰਮ ਵਿੱਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਰਾਜ…

VIA PUNJAB
ਅੱਗੇ ਪੜ੍ਹੋ

ਗਮਾਡਾ ਵੱਲੋਂ ਆਈ.ਟੀ. ਸਿਟੀ ਵਿਚਲੇ ਪਲਾਟਾਂ ਦੇ ਨੰਬਰ ਜਲਦ ਕੀਤੇ ਜਾਣਗੇ ਅਲਾਟ

ਗਮਾਡਾ ਵੱਲੋਂ ਆਈ.ਟੀ. ਸਿਟੀ ਵਿਚਲੇ ਪਲਾਟਾਂ ਦੇ ਨੰਬਰ ਜਲਦ ਕੀਤੇ ਜਾਣਗੇ ਅਲਾਟ

ਸਰਕਾਰੀਆ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਚੰਡੀਗੜ੍ਹ – ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਚਲੇ 256.66 ਵਰਗ ਗਜ਼ ਦੇ ਰਿਹਾਇਸ਼ੀ ਪਲਾਟਾਂ ਦੇ ਲੈਟਰ ਆਫ਼ ਇਨਟੈਂਟ (ਐਲ.ਓ.ਆਈ.) ਹੋਲਡਰਾਂ ਨੂੰ ਜਲਦ ਹੀ ਪਲਾਟ ਨੰਬਰ ਅਲਾਟ ਕੀਤੇ ਜਾਣਗੇ। ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚਲੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਦੁਆਰਾ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਪੁੱਡਾ ਭਵਨ, ਮੋਹਾਲੀ…

VIA PUNJAB
ਅੱਗੇ ਪੜ੍ਹੋ

ਮਨੀਸ਼ ਤਿਵਾੜੀ ਵੱਲੋਂ ਬੰਗਾ-ਨੈਣਾ ਦੇਵੀ ਸੜਕ ਜਲਦੀ ਬਣਾਉਣ ਬਾਰੇ ਗਡਕਰੀ ਨਾਲ ਮੁਲਾਕਾਤ

ਮਨੀਸ਼ ਤਿਵਾੜੀ ਵੱਲੋਂ ਬੰਗਾ-ਨੈਣਾ ਦੇਵੀ ਸੜਕ ਜਲਦੀ ਬਣਾਉਣ ਬਾਰੇ ਗਡਕਰੀ ਨਾਲ ਮੁਲਾਕਾਤ

ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਮੰਤਰੀ ਵੱਲੋਂ ਛੇਤੀ ਨਿਰਮਾਣ ਮੁਕੰਮਲ ਕਰਵਾਉਣ ਦਾ ਭਰੋਸਾ ਜਲੰਧਰ – ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੰਗਾ-ਗੜ੍ਹਸੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦੇ ਨਿਰਮਾਣ ਬਾਰੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ ਤਿਵਾੜੀ ਨੂੰ ਭਰੋਸਾ ਦਿੱਤਾ ਹੈ।ਸ੍ਰੀ ਮਨੀਸ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਖੇ ਸ਼੍ਰੀ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੜਕ ਦੇ ਨਿਰਮਾਣ ਨੂੰ ਛੇਤੀ ਮੁਕੰਮਲ ਕਰਨ ਦੀ ਲੋੜ ਬਾਰੇ ਦੱਸਿਆ। ਇਸ ਤੋਂ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਦਰ ਥਾਣਾ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੂਰਤਾ ਸਿੰਘ ਵਾਸੀ ਪਿੰਡ ਰਾਣਾ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਰਜ ਸ਼ਿਕਾਇਤ ਸਬੰਧੀ ਉਸ ਦੀ ਮਦਦ ਕਰਨ ਬਦਲੇ 3,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਵੱਲੋਂ ਪੰਜਾਬ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਨਾਲ ਨਾਲ ਰੀਵਿਊ ਮੀਟਿੰਗ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਵੱਲੋਂ ਪੰਜਾਬ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਨਾਲ ਨਾਲ ਰੀਵਿਊ ਮੀਟਿੰਗ

ਸਫ਼ਾਈ ਕਾਮਿਆਂ ਦੀ ਭਲਾਈ ਲਈ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼, ਭਾਰਤ ਸਰਕਾਰ ਦੇ ਚੇਅਰਮੈਨ ਸ੍ਰੀ ਮਨਹਰ ਵਾਲਜੀ ਜਾਲਾ ਅਤੇ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਵੱਲੋਂ ਅੱਜ ਇੱਥੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਯੂਨੀਅਨਾਂ ਦੇ ਪ੍ਰਤੀਨਿਧਾਂ, ਪੰਜਾਬ ਰਾਜ ਦੇ ਵਿਧਾਇਕਾਂ ਅਤੇ ਵਜ਼ੀਰਾਂ ਅਤੇ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਸਫ਼ਾਈ ਕਾਮਿਆਂ ਨਾਲ ਸਬੰਧਤ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਪੰਜਾਬ ‘ਚ ਕੰਮ ਕਰ ਰਹੀਆਂ ਸਫ਼ਾਈ ਕਾਮਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਇੰਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਅੰਮ੍ਰਿਤਸਰ ਦੇ ਲੰਬਿਤ ਪਏ ਕਾਰਜਾਂ ਲਈ ਤੁਰੰਤ 50 ਕਰੋੜ ਰੁਪਏ ਰਿਲੀਜ਼ ਕਰਨ ਦੇ ਆਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਇੰਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਅੰਮ੍ਰਿਤਸਰ ਦੇ ਲੰਬਿਤ ਪਏ ਕਾਰਜਾਂ  ਲਈ ਤੁਰੰਤ 50 ਕਰੋੜ ਰੁਪਏ ਰਿਲੀਜ਼ ਕਰਨ ਦੇ ਆਦੇਸ਼

ਪੰਜਾਬ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਰਧਾਂ ਅਤੇ ਦਿਵਿਆਂਗ ਸ਼ਰਧਾਲੂਆਂ ਲਈ ਪਾਰਕਿੰਗ ਏਰੀਏ ਤੋਂ ਲੈ ਕੇ ਸਰਾਂ ਤੱਕ ਐਸਕਲੇਟਰ ਬਣਾਏਗੀ ਚੰਡੀਗੜ – “ਪੰਜਾਬ ਸਰਕਾਰ, ਪਾਵਨ ਸ਼ਹਿਰ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਅੰਮ੍ਰਿਤਸਰ ਵਿਚਲੇ ਸਾਰੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ ਨੂੰ ਵਾਧੂ ਫੰਡ ਜਾਰੀ ਕੀਤੇ ਜਾਣਗੇ।” ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵਿਊ ਮੀਟਿੰਗ ਦੌਰਾਨ ਕੀਤਾ।ਇਸ…

VIA PUNJAB
ਅੱਗੇ ਪੜ੍ਹੋ
1 106 107 108 109 110 187