ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਛਬੀਲ ਦੀ ਹੋਈ ਆਰੰਭਤਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਛਬੀਲ ਦੀ ਹੋਈ ਆਰੰਭਤਾ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਛਬੀਲ ਦਾ ਆਰੰਭ ਅੱਜ ਪੰਥਕ ਸ਼ਖ਼ਸੀਅਤਾਂ ਵੱਲੋਂ ਅਰਦਾਸ ਉਪਰੰਤ ਕੀਤਾ ਗਿਆ। ਛਬੀਲ ਨੂੰ ਤਿਆਰ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੀ ਵੱਡੀ ਮਹੱਤਤਾ ਹੈ। ਇਸ ਅਸਥਾਨ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲਪ ਕਲਕੱਤਾ ਤੋਂ ਅੱਗੇ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੁਰਗਾਪੁਰ ਤੋਂ ਇਥੇ ਪੁੱਜਾ। ਗੁਰਦੁਆਰਾ ਸਾਹਿਬ ਡਨਲਪ ਵਿਖੇ ਨਗਰ ਕੀਰਤਨ ਦੇ ਪੁੱਜਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ, ਜਦਕਿ ਇਥੋਂ ਰਵਾਨਗੀ ਸਮੇਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ-ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ-ਭਾਈ ਲੌਂਗੋਵਾਲ

ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਸਬ-ਕਮੇਟੀ ਗਠਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਵੀ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਆਖਿਆ ਕਿ ਪੰਜਾਬ ਅੰਦਰ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਲੰਗਰ ਵਿਵਸਥਾ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਦੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਦੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ ਰੋਕਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਜਿਹੀਆਂ ਮੰਦਭਾਗੀਆਂ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਸ਼ਹਿਰ ਧਨਬਾਦ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਆਪਣੇ ਅਗਲੇ ਪੜਾਅ ਦੁਰਗਾਪੁਰ ਵੈਸਟ ਬੰਗਾਲ ਲਈ ਰਵਾਨਾ ਹੋ ਗਿਆ। ਇਥੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ’ਤੇ ਪਹਿਰਾ ਦਿੰਦਿਆਂ ਬਾਣੀ ਅਤੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਕੈਪਟਨ ਨਾਲ ਮੁਲਾਕਾਤ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਕੈਪਟਨ ਨਾਲ ਮੁਲਾਕਾਤ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਯੋਗ ਮੰਗਿਆ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ।…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਦੇ ਰਹੀ ਹੈ ਰਾਹਤ ਸੇਵਾਵਾਂ

ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਦੇ ਰਹੀ ਹੈ ਰਾਹਤ ਸੇਵਾਵਾਂ

ਅੰਮ੍ਰਿਤਸਰ – ਪੰਜਾਬ ’ਚ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਕਾਰਨ ਵੱਖ-ਵੱਖ ਇਲਾਕਿਆਂ ’ਚ ਘਰਾਂ ਅੰਦਰ ਪਾਣੀ ਆ ਜਾਣ ਕਰਕੇ ਵੱਡੀ ਪੱਧਰ ’ਤੇ ਲੋਕ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ -ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਵੱਖ-ਵੱਖ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਅਨੁਸਾਰ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ’ਚ ਇਕ ਸਿੱਖ ਬੀਬੀ ਅੰਮ੍ਰਿਤ ਕੌਰ ਨੂੰ ਦਸਤਾਰ ਅਤੇ ਕਕਾਰਾਂ ਕਾਰਨ ਸੂਬਾ ਛੱਡਣਾ ਪੈ ਰਿਹਾ ਹੈ, ਕਿਉਂਕਿ ਉਸ ਨੂੰ ਇਨ੍ਹਾਂ ਧਾਰਮਿਕ ਚਿੰਨ੍ਹਾਂ ਕਾਰਨ ਨੌਕਰੀ ਤੋਂ ਹੱਥ ਧੋਣੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

ਹਜ਼ਾਰੀ ਬਾਗ ਤੋਂ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਹੋਈ ਰਵਾਨਗੀ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ…

VIA PUNJAB
ਅੱਗੇ ਪੜ੍ਹੋ

ਅੰਤਰਰਾਸਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ

ਅੰਤਰਰਾਸਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਨਗਰ ਕੀਰਤਨ ਹਜ਼ਾਰੀ ਬਾਗ ਲਈ ਹੋਇਆ ਰਵਾਨਾ ਅੰਮ੍ਰਿਤਸਰ – ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਆਲਮੀ ਨਗਰ ਕੀਰਤਨ ਦਾ ਸਿੱਖ ਧਰਮ ਦੇ ਮਹਾਨ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਵਿਖੇ ਪੁੱਜਣ ’ਤੇ ਹਜ਼ਾਰਾਂ ਸੰਗਤਾਂ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਬੀਤੀ ਰਾਤ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ
1 74 75 76 77 78 148