550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਪੰਜਾਬ ਨੂੰ ਮਿਲੇਗਾ ਬਿਨਾਂ ਸਬਸਿਡੀ ਵਾਲਾ 6192 ਕਿਲੋ ਲੀਟਰ ਮਿੱਟੀ ਦਾ ਤੇਲ- ਕੇ.ਏ.ਪੀ. ਸਿਨਹਾ

550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਪੰਜਾਬ ਨੂੰ ਮਿਲੇਗਾ ਬਿਨਾਂ ਸਬਸਿਡੀ ਵਾਲਾ 6192 ਕਿਲੋ ਲੀਟਰ ਮਿੱਟੀ ਦਾ ਤੇਲ- ਕੇ.ਏ.ਪੀ. ਸਿਨਹਾ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਸੂਬੇ ਨੂੰ ਬਿਨਾਂ ਸਬਸਿਡੀ ਵਾਲਾ ਮਿੱਟੀ ਦਾ ਤੇਲ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦਿੱਤੀ।ਪੰਜਾਬ ਸਰਕਾਰ ਵੱਲੋਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ (ਐਮ.ਓ.ਪੀ ਅਤੇ ਐਨ.ਜੀ.), ਭਾਰਤ ਸਰਕਾਰ ਨੂੰ ਸਾਲ 2019-20 ਵਿੱਚ ਵਿਸ਼ੇਸ਼ ਲੋੜਾਂ ਲਈ ਗੈਰ-ਸਬਸਿਡੀ ਵਾਲਾ ਮਿੱਟੀ ਦਾ ਤੇਲ ਅਲਾਟ ਕਰਨ ਲਈ ਕੀਤੀ ਗਈ ਬੇਨਤੀ ‘ਤੇ ਵਿਚਾਰ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਚੋਣਾਂ ‘ਚ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ ਕਾਸਟਿੰਗ : ਮੁੱਖ ਚੋਣ ਕਮਿਸ਼ਨਰ

ਚੋਣਾਂ ‘ਚ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ ਕਾਸਟਿੰਗ : ਮੁੱਖ ਚੋਣ ਕਮਿਸ਼ਨਰ

ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ ਪ੍ਰੋਗਰਾਮ ਤਹਿਤ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ ਚੰਡੀਗੜ੍ਹ – ਚੰਡੀਗੜ੍ਹ ਵਿਖੇ ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹਰਿਆਣਾ ਤੇ ਪੰਜਾਬ ਵਿੱਚ 21 ਅਕਤੂਬਰ ਨੂੰ ਹੋਣਵਾਲੀਆਂ ਚੋਣਾਂ ਦੇ ਸਬੰਧ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਹਰਿਆਣਾ ਵਿਧਾਨ ਸਭਾ ਚੋਣਾਂਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸੁਨੀਲ ਅਰੋੜਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਆਜਾਦ, ਨਿਰਪੱਖ ਅਤੇਭਰੋਸੇਮੰਦ ਤਰੀਕੇ ਨਾਲ ਸੁਚਾਰੂ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਗੁਰਦੁਆਰਾ ਧਮਧਾਨ ਸਾਹਿਬ (ਹਰਿਆਣਾ) ਰਵਾਨਾ ਹੋ ਗਿਆ। ਸੰਗਤ ਵੱਲੋਂ ਨਗਰ ਕੀਰਤਨ ਲਈ ਦਿਖਾਏ ਜਾ ਰਹੇ ਭਰਵੇਂ ਉਤਸ਼ਾਹ ਦੇ ਮੱਦੇਨਜ਼ਰ ਬੀਤੀ ਰਾਤ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੇ ਵਿਖੇ ਪਹੁੰਚਣ ‘ਤੇ ਸਥਾਨਕ ਸੰਗਤਾਂ ਨੇ ਜਾਹੋ-ਜਲਾਲ ਨਾਲ ਸਵਾਗਤ ਕੀਤਾ। ਨਗਰ ਕੀਰਤਨ ਨਾਲ…

VIA PUNJAB
ਅੱਗੇ ਪੜ੍ਹੋ

ਬਠਿੰਡਾ ‘ਚ ਲਗਾਏ ਰੁਜ਼ਗਾਰ ਮੇਲਿਆਂ ਦੌਰਾਨ 4709 ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲਈ ਹੋਈ ਚੋਣ

ਬਠਿੰਡਾ ‘ਚ ਲਗਾਏ ਰੁਜ਼ਗਾਰ ਮੇਲਿਆਂ ਦੌਰਾਨ 4709 ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲਈ ਹੋਈ ਚੋਣ

ਬਠਿੰਡਾ – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ‘ਚ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਜਿਸ ਤਹਿਤ ਹੁਣ ਤੱਕ 4709 ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ 1 ਲੱਖ ਤੋਂ 5 ਲੱਖ ਰੁਪਏ ਤੱਕ ਸਲਾਨਾ ਪੈਕੇਜ਼ ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਦਿੱਤਾ ਗਿਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਲੜਕੇ-ਲੜਕੀਆਂ ਨੂੰ ਪਿਛਲੇ ਮਹੀਨੇ 5 ਰੋਜ਼ਾ ਮੈਗਾ ਰੁਜ਼ਗਾਰ ਮੇਲਿਆਂ ਦੌਰਾਨ ਇਹ ਨੌਕਰੀਆਂ…

VIA PUNJAB
ਅੱਗੇ ਪੜ੍ਹੋ

ਸਰਕਾਰੀ ਕਿਰਤੀ ਕਾਲਜ ਨਿਆਲ-ਪਾਤੜਾਂ ਵਿਖੇ ਦ੍ਰਿਸ਼ਟੀ ਦਿਵਸ ਮਨਾਇਆ

ਸਰਕਾਰੀ ਕਿਰਤੀ ਕਾਲਜ ਨਿਆਲ-ਪਾਤੜਾਂ ਵਿਖੇ ਦ੍ਰਿਸ਼ਟੀ ਦਿਵਸ ਮਨਾਇਆ

ਪਾਤੜਾਂ – ਸਰਕਾਰੀ ਕਿਰਤੀ ਕਾਲਜ ਨਿਆਲ ਦੇ ਪ੍ਰਿੰਸੀਪਲ ਵੀਨਾ ਕੁਮਾਰੀ ਦੀ ਯੋਗ ਅਗਵਾਈ ਵਿੱਚ ਐਨ. ਐਸ. ਐਸ, ਵਿਭਾਗ ਵੱਲੋਂ ਵਿਸ਼ਵ ਦ੍ਰਿਸਟੀ ਦਿਵਸ ਮਨਾਇਆ ਗਿਆ। ਵਿਸ਼ਵ ਦ੍ਰਿਸ਼ਟੀ ਦਿਵਸ ਦੇ ਇਤਹਾਸਿਕ ਪਿਛੋਕੜ ਸਬੰਧੀ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਹਰਮੀਤ ਸਿੰਘ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇਡਾ. ਜਸਵਿੰਦਰ ਸ਼ਰਮਾਂ ਨੇ ਅੱਖਾਂ ਗਈ ਆਂਜਹਾਨ ਗਿਆ ਪੰਜਾਬੀ ਕਹਾਵਤ ਦੀ ਵਿਆਖਿਆ ਕਰਦੇ ਹੋਏ ਗਿਆਨ ਇੰਦਰੀ ਵਜੋਂ ਮਨੁੱਖ ਦੀ ਜ਼ਿੰਦਗੀ ਵਿੱਚ ਅੱਖਾਂ ਦੀ ਮੁੱਖ ਭੂਮਿਕਾ ਬਾਰੇ ਚਰਚਾ ਕੀਤੀ। ਪ੍ਰਿੰਸੀਪਲ ਸ੍ਰੀਮਤੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਮੇਲਨ ਦੌਰਾਨ ਗੁਰੂ ਨਾਨਕ ਨਾਮ ਲੇਵਾ ਨੇ ਦਿੱਤਾ ਮਨੁੱਖੀ ਏਕਤਾ ਦਾ ਸੁਨੇਹਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਮੇਲਨ ਦੌਰਾਨ ਗੁਰੂ ਨਾਨਕ ਨਾਮ ਲੇਵਾ ਨੇ ਦਿੱਤਾ ਮਨੁੱਖੀ ਏਕਤਾ ਦਾ ਸੁਨੇਹਾ

ਗੁਰੂ ਸਾਹਿਬ ਨੂੰ ਮੰਨਣ ਵਾਲ ਭਾਈਚਾਰਿਆਂ ਨਾਲ ਸੰਪਰਕ ਬਣਾਈ ਰੱਖਣ ਲਈ ਕਾਇਮ ਹੋਵੇਗਾ ਵੱਖਰਾ ਵਿਭਾਗ: ਭਾਈ ਲੌਂਗੋਵਾਲ ਸ੍ਰੀ ਅਨੰਦਪੁਰ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਖੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,…

VIA PUNJAB
ਅੱਗੇ ਪੜ੍ਹੋ

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਮੁੱਖ ਮੰਤਰੀ ਨੇ ਅੱਜ ਤੱਕ ਝੋਨੇ ਦੀ 3,26,839 ਮੀਟਰਿਕ ਟਨ ਖਰੀਦ ਉਤੇ ਤਸੱਲੀ ਪ੍ਰਗਟਾਈ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਕੋਸ਼ਿਸਾਂ ਸਦਕਾ ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖਰੀਦ ਵਾਸਤੇ ਨਗਦ ਕਰਜਾ ਹੱਦ (ਸੀ ਸੀ ਐਲ) ਦੇ 26707.50 ਕਰੋੜ ਰੁਪਏ ਮਨਜੂਰ ਕਰ ਦਿੱਤੇ। ਰਿਜਰਵ ਬੈਂਕ ਆਫ ਇੰਡੀਆ ਨੇ ਅਕਤੂਬਰ 2019 ਦੇ ਅੰਤ ਤੱਕ ਲਈ ਸੀ ਸੀ ਐਲ ਦੀ ਰਾਸੀ ਜਾਰੀ ਕਰ ਦਿੱਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਜਗਾ ਦੀ ਘਾਟ ਦੇ ਮਾਮਲੇ ਵਿੱਚ ਝੋਨੇ ਦੀ ਦੇਰ ਨਾਲ ਡਲਿਵਰੀ ਲਈ ਸ਼ੈਲਰ ਮਾਲਕਾਂ ‘ਤੇ ਕੋਈ ਵਿਆਜ਼ ਨਹੀਂ ਲੱਗੇਗਾ ਚੰਡੀਗੜ – ਸ਼ੈਲਰ ਮਾਲਕਾਂ ਵੱਲੋਂ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਗਿਆਨ ਭਾਰਦਵਾਜ ਗਰੁੱਪ ਅਤੇ ਰਾਕੇਸ਼ ਜੈਨ ਗਰੁੱਪ ਸਮੇਤ ਸੂਬੇ ਦੇ ਮੰਨੇ ਪ੍ਰਮੰਨੇ ਸ਼ੈਲਰ ਮਾਲਕ ਸ਼ਾਮਲ ਹੋਏ।ਸਿਆਸਤ…

VIA PUNJAB
ਅੱਗੇ ਪੜ੍ਹੋ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ: ਬਲਬੀਰ ਸਿੰਘ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ: ਬਲਬੀਰ ਸਿੰਘ ਸਿੱਧੂ

ਲਾਭਪਾਤਰੀਆਂ ਨੂੰ ਲਗਭਗ 32,54,733 ਈ-ਕਾਰਡ ਜਾਰੀ ਚੰਡੀਗੜ – ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਦਿੱਤੀ। ਸਿੱਧੂ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਨਿੱਜੀ ਹਸਪਤਾਲਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਸਰਕਾਰੀ ਕਰਮਚਾਰੀਆਂ ਨੂੰ ਪਰਾਲੀ ਸਾੜਣ ਦੇ ਮਾਮਲਿਆਂ ਬਾਰੇ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ – ਸੂਬੇ ਵਿੱਚ ਪਰਾਲੀ ਸਾੜਣ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ ‘ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦੀ ਮਾਲਕੀ ਵਾਲੇ ਜਾਂ ਖੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ…

VIA PUNJAB
ਅੱਗੇ ਪੜ੍ਹੋ
1 253 254 255 256 257 469