ਇਨੋਵਾ-ਟਰੈਕਟਰ ਟਰਾਲੀ ਸੜਕ ਹਾਦਸੇ ’ਚ ਮਹਿਲਾ ਦੀ ਮੌਤ

ਇਨੋਵਾ-ਟਰੈਕਟਰ ਟਰਾਲੀ ਸੜਕ ਹਾਦਸੇ ’ਚ ਮਹਿਲਾ ਦੀ ਮੌਤ

ਕਲਾਨੌਰ – ਅੱਜ ਸਵੇਰ ਭਿਖਾਰੀਵਾਲ ਦੇ ਨਜ਼ਦੀਕ ਇਨੋਵਾ ਗੱਡੀ ਅਤੇ ਟਰੈਕਟਰ ਟਰਾਲੀ ਦਰਮਿਆਨ ਹੋਏ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਅਤੇ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਅਤੇ ਰਜਿੰਦਰ ਕੁਮਾਰ ਵਾਸੀ ਨੜਾਂਵਾਲੀ ਆਪਣੀ ਮਾਤਾ ਚੰਪਾ ਰਾਣੀ ਅਤੇ ਇੱਕ ਹੋਰ ਵਿਅਕਤੀ ਸੁਖਵਿੰਦਰ ਸਿੰਘ ਸਮੇਤ ਅੱਜ ਸਵੇਰੇ ਤੜਕਸਾਰ ਕਰੀਬ 4:00 ਵਜੇ ਇਨੋਵਾ ਗੱਡੀ ਤੇ ਸਵਾਰ ਹੋ ਕੇ ਗੁਰਦਾਸਪੁਰ ਸਾਈਡ ਵੱਲ ਜਾ ਰਹੇ ਸਨ ਕਿ ਜਦੋਂ ਉਹ ਭਿਖਾਰੀਵਾਲ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲਿਸਟ ਡਾਕਟਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ

ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲਿਸਟ ਡਾਕਟਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ

ਚੰਡੀਗੜ੍ਹ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸਿਵਲ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 2 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ। ਇਹਨਾਂ ਵੈਨਾਂ ਵਿੱਚ ਮੈਡੀਕਲ ਸਪੈਸ਼ਲਿਸਟ, ਚਮੜੀ ਰੋਗਾਂ ਦੇ ਮਾਹਿਰ ਅਤੇ ਗਾਇਨੀ ਦੇ ਮੈਡੀਕਲ ਅਫਸਰਾਂ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੈਡੀਕਲ ਰਾਹਤ ਵੈਨਾਂ ਰੋਪੜ, ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤ ਮਰੀਜ਼ਾਂ…

VIA PUNJAB
ਅੱਗੇ ਪੜ੍ਹੋ

ਭਰਵਾਈ-ਬੀਕਾਨੇਰ ਨਹਿਰ ਦਾ ਪਾੜ ਪੂਰਨ ਦਾ ਕੰਮ ਮੁਕੰਮਲ

ਭਰਵਾਈ-ਬੀਕਾਨੇਰ ਨਹਿਰ ਦਾ ਪਾੜ ਪੂਰਨ ਦਾ ਕੰਮ ਮੁਕੰਮਲ

ਚੰਡੀਗੜ੍ਹ – ਜ਼ਿਲ੍ਹਾ ਪ੍ਰਸ਼ਾਸਨ ਫਿਰੋਜਪੁਰ ਵੱਲੋਂ ਵੱਡੇ ਨੁਕਸਾਨ ਤੋਂ ਬਚਾਅ ਕਰਦਿਆਂ ਸਮੇਂ ਸਿਰ ਕੀਤੀ ਜਾਣ ਵਾਲੀ ਕਾਰਵਾਈ ਨਾਲ ਭਰਵਾਈ-ਬੀਕਾਨੇਰ ਨਹਿਰ ਦਾ ਪਾੜ ਪੂਰਨ ਦਾ ਕੰਮ ਮੁਕੰਮਲ ਦਿੱਤਾ ਗਿਆ, ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।ਵੀਰਵਾਰ ਸਵੇਰੇ ਪਿੰਡ ਲੂਥਰ ਨੇੜੇ ਭਰਵਾਈ-ਬੀਕਾਨੇਰ ਨਹਿਰ ਵਿੱਚ 20 ਫੁੱਟ ਚੌੜਾ ਪਾੜ ਪੈਣ ਦੀ ਸੂਚਨਾ ਮਿਲੀ ਸੀ। ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਸੁਪਰਡੰਟ ਪੁਲਿਸ ਮੌਕੇ ’ਤੇ ਪਹੁੰਚ ਗਏ। ਪਾੜ ਪੂਰਨ ਦਾ ਕੰਮ ਸਵੇਰੇ ਸਾਢੇ ਸੱਤ ਵਜੇ ਸ਼ੁਰੂ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਦੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਦੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ ਰੋਕਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਜਿਹੀਆਂ ਮੰਦਭਾਗੀਆਂ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਖ਼ਰਚੀ ਜਾਵੇਗੀ ਰਾਸ਼ੀ: ਸਾਧੂ ਸਿੰਘ ਧਰਮਸੋਤ ਚੰਡੀਗੜ – ਪੰਜਾਬ ’ਚ ਜੰਗਲਾਤ ਥੱਲੇ ਰਕਬਾ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਅੱਜ ਕੈਂਪਾ (‘ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ’) ਸਕੀਮ ਅਧੀਨ 1040 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਦਿੱਲੀ ਵਿਖੇ ਵੱਖ-ਵੱਖ ਸੂਬਿਆਂ ਦੇ ਜੰਗਲਾਤ ਮੰਤਰੀਆਂ ਨਾਲ ਕੀਤੀ ਮੀਟਿੰਗ ਦੌਰਾਨ, ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਨੇ 1040 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ…

VIA PUNJAB
ਅੱਗੇ ਪੜ੍ਹੋ

ਕੇ ਕੇ ਬਾਵਾ ਨੇ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ

ਕੇ ਕੇ ਬਾਵਾ ਨੇ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ

ਚੰਡੀਗੜ੍ਹ – ਪੰਜਾਬ ਰਾਜ ਉਦਯੋਗ ਵਿਕਾਸ ਨਿਗਮ (ਪੀ.ਆਈ.ਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ।ਸ੍ਰੀ ਬਾਵਾ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਅੱਜ ਮੁਲਾਕਾਤ ਕਰਕੇ, ਉਨ੍ਹਾਂ ਨੂੰ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਸਬੰਧੀ ਪੱਤਰ ਸੌਪਿਆ। ਉਨ੍ਹਾਂ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

VIA PUNJAB
ਅੱਗੇ ਪੜ੍ਹੋ

ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਨੇ ਆਰੀਅਨਜ਼ ਦੇ ਵਿਦਿਆਰਥੀਆਂ ਦਾ ਕੀਤਾ ਮੰਨੋਰੰਜਨ

ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਨੇ ਆਰੀਅਨਜ਼ ਦੇ ਵਿਦਿਆਰਥੀਆਂ ਦਾ ਕੀਤਾ ਮੰਨੋਰੰਜਨ

ਮੋਹਾਲੀ – ਪ੍ਰਸਿੱਧ ਪੰਜਾਬੀ ਗਾਇਕ ਅਤੇ ਅਭਿਨੇਤਾ, ਗੁਰਨਾਮ ਭੁੱਲਰ, ਪੰਜਾਬੀ ਅਭਿਨੇਤਰੀ ਸਰਗੁਣ ਮਹਿਤਾ ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ ਸੁਰਖੀ ਬਿੰਦੀ ਦੀ ਹੋਰ ਸਟਾਰਕਾਸਟ ਦੇ ਨਾਲ ਅੱਜ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਦਾ ਕੀਤਾ ਮੰਨੋਰੰਜਨ ਕੀਤਾ। ਗੁਰਨਾਮ ਭੁੱਲਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਰਖੀ ਬਿੰਦੀ ਇੱਕ ਵਿਲੱਖਣ ਰੋਮਾਂਟਿਕ ਫਿਲਮ ਹੈ ਜੋ ਐਕਸ਼ਨ ਅਤੇ ਭਾਵਪੂਰਣ ਸੰਗੀਤ ਨਾਲ ਭਰਪੂਰ ਹੈ। ਭੁੱਲਰ ਨੇ ਕਿਹਾ ‘‘ ਮੈਂ ਮਹਿਲਾ ਸਸ਼ਕਤੀਕਰਣ ਦਾ ਇੱਕ ਦਿ੍ਰੜ…

VIA PUNJAB
ਅੱਗੇ ਪੜ੍ਹੋ

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜ੍ਹੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ।ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000 ਹੈਕਟੇਅਰ ਰਕਬੇ ਵਿੱਚ ਸੌ ਫੀਸਦੀ ਫਸਲ ਦਾ ਨੁਕਸਾਨ ਹੋਇਆ ਹੈ। ਅੰਦਾਜਨ ਪ੍ਰਤੀ ਹੈਕਟੇਅਰ ਰਕਬੇ ਵਿਚ…

VIA PUNJAB
ਅੱਗੇ ਪੜ੍ਹੋ

ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ

ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ

ਚੰਡੀਗੜ – ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ 12 ਵੱਖ ਵੱਖ ਐਸੋਸੀਏਸ਼ਨਾਂ ਵਾਲੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਆਪਣੀਆਂ ਸੰਸਥਾਵਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ ਤਾਂ ਜੋ ਸੂਬੇ ਭਰ ਦੇ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੇੜਲੇ ਕਾਲਜਾਂ ਨੂੰ ਆਰਜੀ ਰਾਹਤ ਕੈਂਪ ਬਣਾਉਣ ਅਤੇ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਸ਼ਹਿਰ ਧਨਬਾਦ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਆਪਣੇ ਅਗਲੇ ਪੜਾਅ ਦੁਰਗਾਪੁਰ ਵੈਸਟ ਬੰਗਾਲ ਲਈ ਰਵਾਨਾ ਹੋ ਗਿਆ। ਇਥੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ’ਤੇ ਪਹਿਰਾ ਦਿੰਦਿਆਂ ਬਾਣੀ ਅਤੇ…

VIA PUNJAB
ਅੱਗੇ ਪੜ੍ਹੋ
1 278 279 280 281 282 469