ਸਿਹਤ ਵਿਭਾਗ ਵੱਲੋਂ ਭਰਤੀ ਮੁਹਿੰਮ ਦੌਰਾਨ 50 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

ਸਿਹਤ ਵਿਭਾਗ ਵੱਲੋਂ ਭਰਤੀ ਮੁਹਿੰਮ ਦੌਰਾਨ 50 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

ਚੰਡੀਗੜ੍ਹ – ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਰ ਸ਼ਾਮਲ ਹਨ।ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਕਰੀਆਂ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ ਨੇ…

VIA PUNJAB
ਅੱਗੇ ਪੜ੍ਹੋ

15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਜੰਮੂ – ਅਮਰਨਾਥ ਗੁਫਾ ਵਿਖੇ ਬਣਨ ਵਾਲੇ ਪਵਿੱਤਰ ਹਿਮ ਸ਼ਿਵਲਿੰਗ ਦੇ ਦਰਸ਼ਨਾਂ ਨੂੰ ਲੈ ਕੇ 28 ਜੂਨ 2021 ਤੋਂ ਸ਼ੁਰੂ ਹੋਣ ਵਾਲੀ ਸਲਾਨਾ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਲਗਭਗ 56 ਦਿਨ ਚੱਲਣ ਵਾਲੀ ਅਮਰਨਾਥ ਯਾਤਰਾ 28 ਜੂਨ ਤੋਂ ਬਾਲਟਾਲ ਅਤੇ ਚੰਦਨਵਾੜੀ ਦੋਹਾਂ ਰਸਤਿਆਂ ਤੋਂ ਸ਼ੁਰੂ ਹੋਵੇਗੀ ਜੋ 22 ਅਗਸਤ ਨੂੰ ਰੱਖੜੀ ਵਾਲੇ ਦਿਨ ਖਤਮ ਹੋਵੇਗੀ। ਅਮਰਨਾਥ ਸ਼੍ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਿਤੀਸ਼ਵਰ ਕੁਮਾਰ ਨੇ ਦੱਸਿਆ ਕਿ ਇੱਛੁਕ ਸ਼ਰਧਾਲੂ www.jksasb.nic.in ’ਤੇ…

VIA PUNJAB
ਅੱਗੇ ਪੜ੍ਹੋ

ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਦੇ ਚੋਣ ਪ੍ਰਚਾਰ ’ਤੇ 24 ਘੰਟਿਆਂ ਦੀ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਮਮਤਾ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਅਤੇ ਧਰਮ ਨਾਲ ਸਬੰਧਤ ਦਿੱਤੇ ਗੲ ਕਥਿਤ ਬਿਆਨਾਂ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਹੁਣ ਮਮਤਾ ਬੈਨਰਜੀ ਅੱਜ ਰਾਤ 8 ਵਜੇ ਤੋਂ ਲੈ ਕੇ ਭਲਕੇ ਰਾਤ 8 ਵਜੇ ਤੱਕ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕਰ ਸਕੇਗੀ। ਮਮਤਾ…

VIA PUNJAB
ਅੱਗੇ ਪੜ੍ਹੋ

ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

ਭਾਰਤੀ ਪੁਰਸ਼ ਹਾਕੀ ਟੀਮ ਅੱਜ ਇੱਥੇ ਐੱਫਆਈਐੱਚ ਪ੍ਰੋ- ਲੀਗ ਦੇ ਦੂਸਰੇ ਮੈਚ ਵਿੱਚ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 3-0 ਨਾਲ ਹਰਾ ਕੇ ਲੀਗ ਦੀ ਅੰਕਾਂ ਦੀ ਸੂਚੀ ’ਚ ਚੌਥੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਲਈ ਹਰਮਨਪ੍ਰੀਤ ਸਿੰਘ, ਲਲਿਤ ਉਪਾਧਿਆਏ ਅਤੇ ਮਨਦੀਪ ਸਿੰਘ ਨੇ ਗੋਲ ਕੀਤੇ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਅਰਜਨਟੀਨਾ ਨੂੰ ਪੈਨਲਟੀ ਸ਼ੂਟ-ਆਊਟ ’ਚ ਹਰਾ ਕੇ ਬੋਨਸ ਅੰਕ ਹਾਸਲ ਕੀਤਾ ਸੀ। ਅੱਜ ਦੀ ਜਿੱਤ ਤੋਂ ਬਾਅਦ ਭਾਰਤ ਦੇ ਅੱਠ ਮੈਚਾਂ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

ਮੁੰਬਈ – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਚੌਥੇ ਲੀਗ ਮੈਚ ਵਿੱਚ ਪੰਜਾਬ ਕਿੰਗਜ਼ ਦੀ ਟੀਮ ਨੇ ਰਾਜਸਥਾਨ ਰੌਇਲਜ਼ ਦੀ ਟੀਮ ਨੂੰ 4 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ’ਚ ਜੇਤੂ ਸ਼ੁਰੂਆਤ ਕੀਤੀ ਹੈ। ਰਾਜਸਥਾਨ ਰੌਇਲਜ਼ ਦੀ ਟੀਮ ਪੰਜਾਬ ਕਿੰਗਜ਼ ਦੀ ਟੀਮ ਵੱਲੋਂ ਮਿਲੇ 222 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 9 ਵਿਕਟਾਂ ਗੁਆ ਕੇ 218 ਦੌੜਾਂ ਹੀ ਬਣਾ ਸਕੀ। ਸੰਜੂ ਸੈਮਸਨ ਨੇ ਪੰਜਾਬ ਦੇ ਗੇਂਦਬਾਜ਼ਾਂ ਦਾ ਡਟ ਕੇ ਸਾਹਮਣਾ ਕਰਦਿਆਂ ਸ਼ਾਨਦਾਰ ਸੈਂਕੜਾ ਬਣਾਇਆ। ਸੈਮਸਨ ਨੇ 119…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਇਕ ਦਿਨ ਵਿੱਚ ਸਾਮ੍ਹਣੇ ਆਏ 1.68 ਲੱਖ ਮਾਮਲੇ

ਦੇਸ਼ ਵਿੱਚ ਇਕ ਦਿਨ ਵਿੱਚ ਸਾਮ੍ਹਣੇ ਆਏ 1.68 ਲੱਖ ਮਾਮਲੇ

ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਵਾਂਗ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਮੁੜ ਕੋਰੋਨਾ ਕੇਸਾਂ ਵਿੱਚ ਤੇਜ਼ੀ ਆ ਗਈ ਹੈ। ਵਾਇਰਸ ਦੇ ਹੁਣ ਤੱਕ ਸਭ ਤੋਂ ਵੱਧ 1,68,912 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,35,27,717 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਅੱਜ ਜਾਰੀ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ। ਦੇਸ਼ ਵਿੱਚ ਕੋਰੋਨਾ ਪੀੜਤ ਲੋਕਾਂ ਦੇ ਸਿਹਤਮੰਦ ਹੋਣ ਦੀ ਦਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ

ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਕਈ ਕਰਮੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਸੁਪਰੀਮ ਕੋਰਟ ਦੀਆਂ ਬੈਂਚਾਂ ਸਵੇਰੇ ਆਪਣੇ ਤੈਅ ਸਮੇਂ ਤੋਂ ਇਕ ਘੰਟੇ ਦੀ ਦੇਰੀ ਨਾਲ ਸੁਣਵਾਈ ਲਈ ਬੈਠਣਗੀਆਂ। ਸੁਪਰੀਮ ਕੋਰਟ ਦੇ 50 ਫੀਸਦੀ ਤੋਂ ਵੱਧ ਕਰਮੀ ਕੋਰੋਨਾ ਨਾਲ ਪੀੜਤ ਹਨ। ਇਸ ਕਾਰਨ ਸੁਪਰੀਮ ਕੋਰਟ ਦੇ ਜੱਜਾਂ ਨੇ ਆਪਣੇ ਘਰਾਂ ਤੋਂ ਮਾਮਲਿਆਂ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਇਸ ਦੌਰਾਨ ਸਰਵਉੱਚ ਅਦਾਲਤ ਨੂੰ ਸੈਨੀਟਾਈਜ਼…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

ਸਕੂਲ ਸਿੱਖਿਆ ਵਿਭਾਗ ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ‘ ਦੇ ਹੇਠ ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ।ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਆਨ ਲਾਈਨ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ 8 ਮਈ ਤੱਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

ਚੰਡੀਗੜ੍ਹ – ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 104 105 106 107 108 1,271