ਕੈਲੀਫੋਰਨੀਆਂ ਵਿੱਚ ਦੰਦਾਂ ਦੇ ਡਾਕਟਰਾਂ ਨੂੰ ਮਿਲੀ ਕੋਰੋਨਾ ਵਾਇਰਸ ਟੀਕਾ ਲਗਾਉਣ ਲਈ ਹਰੀ ਝੰਡੀ

ਕੈਲੀਫੋਰਨੀਆਂ ਵਿੱਚ ਦੰਦਾਂ ਦੇ ਡਾਕਟਰਾਂ ਨੂੰ ਮਿਲੀ ਕੋਰੋਨਾ ਵਾਇਰਸ ਟੀਕਾ ਲਗਾਉਣ ਲਈ ਹਰੀ ਝੰਡੀ

ਕੈਲੀਫੋਰਨੀਆਂ – ਕੈਲੀਫੋਰਨੀਆਂ ਸੂਬੇ ਵਿੱਚ ਕੋਵੀਡ -19 ਟੀਕਾਕਰਨ ਨੂੰ ਤੇਜ਼ ਕਰਨ ਦੇ ਯਤਨਾਂ ਤਹਿਤ ਰਾਜ ਵਿੱਚ ਦੰਦਾਂ ਦੇ ਡਾਕਟਰਾਂ ਦੁਆਰਾ ਲੋਕਾਂ ਨੂੰ ਕੋਰੋਨਾ ਟੀਕਾ ਲਗਾਉਣ ਲਈ ਹਰੀ ਝੰਡੀ ਦਿੱਤੀ ਗਈ ਹੈ। ਇਸ ਸੰਬੰਧੀ ਸੋਮਵਾਰ ਨੂੰ, ਕੈਲੀਫੋਰਨੀਆਂ ਦੇ ਖਪਤਕਾਰ ਵਿਭਾਗ ਨੇ ਪਬਲਿਕ ਸਿਹਤ ਐਮਰਜੈਂਸੀ ਤਹਿਤ ਇੱਕ ਆਰਡਰ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਦੰਦਾਂ ਦੇ ਡਾਕਟਰਾਂ ਨੂੰ ਅਧਿਕਾਰਤ ਤੌਰ ‘ਤੇ 16 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰੀਜ਼ਾਂ ਨੂੰ ਕੋਰੋਨਾ ਟੀਕੇ ਲਗਾਉਣ ਦੀ ਆਗਿਆ ਦੇਵੇਗਾ।…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਚਾਰ ਬਾਰਡਰਾਂ ਤੋਂ ਅੱਜ ਕਿਸਾਨ ਕੱਢਣਗੇ ਟਰੈਕਟਰ ਰੈਲੀ

ਦਿੱਲੀ ਦੇ ਚਾਰ ਬਾਰਡਰਾਂ ਤੋਂ ਅੱਜ ਕਿਸਾਨ ਕੱਢਣਗੇ ਟਰੈਕਟਰ ਰੈਲੀ

ਨਵੀਂ ਦਿੱਲੀ – ਦਿੱਲੀ ਦੇ ਬਾਰਡਰਾਂ ’ਤੇ ਰੋਸ ਮੁਜ਼ਾਹਰੇ ਕਰ ਰਹੇ ਕਿਸਾਨ ਅੱਜ ਚਾਰ ਬਾਰਡਰਾਂ ਤੋਂ ਈਸਟਰਨ ਅਤੇ ਵੈਸਟਰਨ ਐਕਸਪ੍ਰੈਸਵੇਅ ਵੱਲ ਟਰੈਕਟਰ ਰੈਲੀ ਕੱਢਣਗੇ।ਇਹ ਰੈਲੀ ਸਿੰਘੂ, ਟਿਕਰੀ ਤੇ ਗਾਜ਼ੀਪੁਰ ਆਦਿ ਬਾਰਡਰਾਂ ਤੋਂ ਕੱਢੀ ਜਾਵੇਗੀ।ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਵੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ ਹੈ।

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ, ਹਾਈਵੇਅ ਬੰਦ, ਉਡਾਣਾਂ ਰੱਦ

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ, ਹਾਈਵੇਅ ਬੰਦ, ਉਡਾਣਾਂ ਰੱਦ

ਸ਼੍ਰੀਨਗਰ – ਕਸ਼ਮੀਰ ਘਾਟੀ ਵਿਚ ਭਾਰੀ ਬਰਫ਼ਬਾਰੀ ਕਾਰਨ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਅਤੇ ਮੁਗ਼ਲ ਰੋਡ ਬੰਦ ਰਹਿਣ ਕਾਰਨ ਲਗਾਤਾਰ ਚੌਥੇ ਦਿਨ ਦੇਸ਼ ਦੇ ਬਾਕੀ ਹਿੱਸਿਆਂ ਨਾਲ ਘਾਟੀ ਦਾ ਸੰਪਰਕ ਕੱਟਿਆ ਰਿਹਾ। ਹਵਾਈ ਉਡਾਣਾਂ ਦਾ ਪਰਿਚਾਲਨ ਵੀ ਰੱਦ ਹੈ। ਐਤਵਾਰ ਨੂੰ ਬਰਫ਼ਬਾਰੀ ਸ਼ੁਰੂ ਹੋਈ ਅਤੇ ਹੁਣ ਤੱਕ ਕਈ ਇਲਾਕਿਆਂ ਵਿੱਚ ਬਰਫ਼ ਪੈਣ ਦਾ ਸਿਲਸਿਲਾ ਜਾਰੀ ਹੈ। ਮੌਸਮ ਮਹਿਕਮੇ ਨੇ ਦੱਸਿਆ ਕਿ ਦੁਪਹਿਰ ਬਾਅਦ ਮੌਸਮ ਵਿੱਚ ਕੁਝ ਸੁਧਾਰ ਆਉਣ ਦੀ ਸੰਭਾਵਨਾ ਹੈ। ਟ੍ਰੈਫਿਕ ਕੰਟਰੋਲ ਰੂਮ ਦੇ ਇਕ ਅਧਿਕਾਰੀ…

VIA PUNJAB
ਅੱਗੇ ਪੜ੍ਹੋ

ਬਿ੍ਰਟੇਨ ਸਮੇਤ 41 ਦੇਸ਼ਾਂ ਵਿੱਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ : ਵਿਸ਼ਵ ਸਿਹਤ ਸੰਗਠਨ

ਬਿ੍ਰਟੇਨ ਸਮੇਤ 41 ਦੇਸ਼ਾਂ ਵਿੱਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ : ਵਿਸ਼ਵ ਸਿਹਤ ਸੰਗਠਨ

ਸੰਯੁਕਤ ਰਾਸ਼ਟਰ – ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਕਿਹਾ ਕਿ ਬਿ੍ਰਟੇਨ ਵਿਚ ਲੱਭੇ ਗਏ ਕੋਰੋਨਾ ਵਾਇਰਸ ਦਾ ਨਵਾਂ ਰੂਪ 41 ਦੇਸ਼ਾਂ ਵਿਚ ਪਾਇਆ ਗਿਆ ਹੈ। ਡਬਲਯੂ.ਐਚ.ਓ. ਨੇ ਜਾਰੀ ਬਿਆਨ ਵਿਚ ਕਿਹਾ, ‘5 ਜਨਵਰੀ ਤੱਕ, ਬਿ੍ਰਟੇਨ ਵਿਚ ਲੱਭੇ ਗਏ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ 40 ਹੋਰ ਦੇਸ਼ਾਂ ਵਿਚ 5 ਤੋਂ 6 ਮਾਮਲੇ ਪਾਏ ਗਏ ਹਨ। ਡਬਲਯੂ.ਐਚ.ਓ. ਨੇ ਕਿਹਾ ਕਿ ਸ਼ੁਰੂਆਤ ਵਿਚ ਦੱਖਣੀ ਅਫਰੀਕਾ ਅਤੇ 6 ਹੋਰ ਦੇਸ਼ਾਂ ਵਿਚ ਇਸ ਦੇ ਇਸ ਰੂਪ ਦਾ ਪਤਾ ਲੱਗਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵਲੋਂ ਸਾਬਕਾ ਭਾਜਪਾ ਮੰਤਰੀ ਦੀ ਰਿਹਾਇਸ਼ ਅੱਗੇ ਗੋਬਰ ਸੁੱਟਣ ਦੇ ਮਾਮਲੇ ਵਿਚ ਧਾਰਾ 307 ਰੱਦ ਕਰਨ ਦੇ ਹੁਕਮ, ਐਸ.ਐਚ.ਓ ਦਾ ਕੀਤਾ ਤਬਾਦਲਾ

ਮੁੱਖ ਮੰਤਰੀ ਵਲੋਂ ਸਾਬਕਾ ਭਾਜਪਾ ਮੰਤਰੀ ਦੀ ਰਿਹਾਇਸ਼ ਅੱਗੇ ਗੋਬਰ ਸੁੱਟਣ ਦੇ ਮਾਮਲੇ ਵਿਚ ਧਾਰਾ 307 ਰੱਦ ਕਰਨ ਦੇ ਹੁਕਮ, ਐਸ.ਐਚ.ਓ ਦਾ ਕੀਤਾ ਤਬਾਦਲਾ

ਬੰਦੂਕ ਸਭਿਆਚਾਰ ਦੇ ਪ੍ਰਚਾਰ ਦੇ ਦੋਸ਼ ਵਿਚ ਸ੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ, ਸਾਬਕਾ ਭਾਜਪਾ ਮੰਤਰੀ ਦੇ ਘਰ ਅੱਗੇ ਗੋਬਰ ਸੁੱਟਣ ਵਾਲੇ ਖੇਤੀ ਕਾਨੂੰਨ ਪ੍ਰਦਰਸ਼ਨਕਾਰੀਆਂ ਖਿਲਾਫ ਧਾਰਾ 307 ਵਾਪਸ ਲੈਣ ਦਾ ਹੁਕਮ ਦਿੱਤਾ ਗਿਆ।ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ‘ਤੇ ‘ਕਤਲ ਦੀ ਕੋਸ਼ਿਸ਼’ ਦਾ ਮਾਮਲਾ ਦਰਜ ਕਰਨ ਵਾਲੇ ਐਸਐਚਓ ਦੇ ਤਬਾਦਲੇ ਦਾ ਵੀ ਹੁਕਮ ਦਿੱਤਾ ਗਿਆ ਹੈ, ਜਿਸਦੀ ਹੁਣ ਵਿਸ਼ੇਸ਼ ਜਾਂਚ ਟੀਮ (ਐਸਆਈਟੀ)…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਅਹਿਮ ਯੋਗਦਾਨ: ਮਨਪ੍ਰੀਤ ਸਿੰਘ ਬਾਦਲ

ਸੂਬੇ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਅਹਿਮ ਯੋਗਦਾਨ: ਮਨਪ੍ਰੀਤ ਸਿੰਘ ਬਾਦਲ

ਵਿੱਤ ਵਿਭਾਗ ਨੇ ਨਵੀਨਤਮ ਪ੍ਰੋਗਰਾਮ, ਪ੍ਰਾਜੈਕਟ ਅਤੇ ਕਈ ਸੁਧਾਰ ਕੀਤੇ ਲਾਗੂ ਚੰਡੀਗੜ – ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਅਹਿਮ ਯੋਗਦਾਨ ਹੁੰਦਾ ਹੈ। ਇਸ ਤਰਾਂ ਹਰੇਕ ਪ੍ਰਾਪਤੀ ਵਿੱਤ ਵਿਭਾਗ ਨਾਲ ਜੁੜੀ ਹੁੰਦੀ ਹੈ। ਭਾਵੇਂ ਆਲਮੀ ਅਰਥਚਾਰੇ ਨੂੰ ਕੋਵਿਡ ਦੀ ਮਹਾਂਮਾਰੀ ਨੇ ਅਸਰਅੰਦਾਜ਼ ਕੀਤਾ ਹੈ ਪਰ ਵਿੱਤੀ ਤੰਗੀਆਂ ਦੇ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ – ਮੁੱਖ ਮੰਤਰੀ

ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ। ਪਹਿਲੇ ਪੜਾਅ ਵਿਚ ਇਸ ਯੋਜਨਾ ਦੇ ਤਹਿਤ ਚਾਰ ਜਿਲਿਆਂ -ਭਿਵਾਨੀ, ਦਾਦਰੀ, ਮਹੇਂਦਰਗੜ੍ਹ ਅਤੇ ਫਤਿਹਾਬਾਦ ਨੂੰ ਸ਼ਾਮਿਲ ਕੀਤਾ ਗਿਆ ਹੈ। ਨਾਬਾਰਡ ਨੇ ਵੀ ਹਿਸ ਯੋਜਨਾ ‘ਤੇ ਸਬਸਿਡੀ ਦੇਣ ‘ਤੇ ਸਹਿਮਤੀ ਜਤਾਈ ਹੈ।ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੇ ਤਹਤ ਘੱਟ ਤੋਂ ਘੱਟ 25 ਏਕੜ ਜਾਂ ਇਸ ਤੋਂ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਦਸੰਬਰ ਮਹੀਨੇ ਦੌਰਾਨ ਰਿਸ਼ਵਤ ਦੇ 6 ਮਾਮਲਿਆਂ ਵਿੱਚ 7 ਅਧਿਕਾਰੀ ਕੀਤੇ ਕਾਬੂ

ਵਿਜੀਲੈਂਸ ਨੇ ਦਸੰਬਰ ਮਹੀਨੇ ਦੌਰਾਨ ਰਿਸ਼ਵਤ ਦੇ 6  ਮਾਮਲਿਆਂ ਵਿੱਚ 7  ਅਧਿਕਾਰੀ ਕੀਤੇ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਦਸੰਬਰ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ 7 ਦੋਸ਼ੀ ਕਰਮਚਾਰੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ. ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਆਪਣੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

ਪੰਜਾਬ ਵੱਲੋਂ ਕੇਂਦਰੀ ਕਾਨੂੰਨ ਪਹਿਲਾਂ ਹੀ ਲਾਗੂ ਕੀਤੇ ਜਾਣ ਦੇ ਮੀਡੀਆ ਬਿਆਨਾਂ ਨੂੰ ਗੈਰ-ਜ਼ਿੰਮੇਵਾਰਾਨਾ ਤੇ ਸ਼ਰਾਰਤੀ ਗਰਦਾਨਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਕੁਝ ਵੀ ਗਲਤ ਨਹੀਂ ਹੈ ਇਸ ਲਈ ਸਮੱਸਿਆ ਨਾਲ ਨਿਪਟਣ ਹਿੱਤ ਖੇਤੀ ਕਾਨੂੰਨਾਂ ਨੂੰ ਤੁਰੰਤ ਹੀ ਰੱਦ ਕਰ ਦੇਣਾ ਚਾਹੀਦਾ ਹੈ।ਮੀਡੀਆ ਦੇ ਇੱਕ ਹਿੱਸੇ ਵਿੱਚ ਨਸ਼ਰ ਹੋ ਰਹੀਆਂ ਰਿਪੋਰਟਾਂ ਕਿ ਪੰਜਾਬ ਵੱਲੋਂ ਨਵੇਂ ਖੇਤੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਸਿੱਖ ਧਰਮ ਇਤਿਹਾਸ ਨਾਲ ਸਬੰਧਤ ਆ ਰਹੀਆਂ ਸ਼ਤਾਬਦੀਆਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਬੀਤੇ ਕੱਲ੍ਹ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਆ ਰਹੀਆਂ ਸ਼ਤਾਬਦੀਆਂ ਸਬੰਧੀ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀਆਂ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਭਰ…

VIA PUNJAB
ਅੱਗੇ ਪੜ੍ਹੋ
1 173 174 175 176 177 1,271