ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਗੁਰੂ ਰਾਮਦਾਸ ਸਟੇਡੀਅਮ ਵਿਖੇ 6 ਵੱਖ ਵੱਖ ਟੀਮਾਂ ਵਿਚਕਾਰ ਹੋਏ 3 ਰੋਮਾਂਚਕ ਮੁਕਾਬਲੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਤਿੰਨ ਮੁਕਾਬਲੇ ਬੁੱਧਵਾਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ, ਜਿਸ ਦਾ ਉਦਘਾਟਨ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।ਇਸ ਮੁਕਾਬਲਿਆਂ ਦੌਰਾਨ ਗੁਰੂਹਰਸਹਾਏ ਤੋਂ ਇਲਾਵਾ ਆਲੇ-ਦੁਆਲੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ…

VIA PUNJAB
ਅੱਗੇ ਪੜ੍ਹੋ

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਖੇਤੀਬਾੜੀ, ਟਰਾਂਸਪੋਰਟ, ਬੈਂਕਿੰਗ, ਹੈਲਥਕੇਅਰ ਤੇ ਆਟੋ ਸੈਕਟਰ ਵਿੱਚ ਨਿਵੇਸ਼ ‘ਚ ਵੀ ਦਿਲਚਸਪੀ ਦਿਖਾਈ ਚੰਡੀਗੜ੍ਹ – ਹਿੰਦੂਜਾ ਗਰੁੱਪ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਵਾਸਤੇ ਸੂਬੇ ਵਿੱਚ ਖੇਤਾਂ ਵਿੱਚੋਂ ਪਰਾਲੀ ਨੂੰ ਈਥਾਨੇਲ ਪਲਾਂਟਾਂ ਦੀ ਵਰਤੋਂ ਲਈ ਚੁੱਕਣ ਲਈ ਪੇਸ਼ਕਸ਼ ਕੀਤੀ।ਇਹ ਪੇਸ਼ਕਸ਼ ਹਿੰਦੂਜਾ ਗਰੁੱਪ ਦੇ ਚੇਅਰਮੈਨ ਪ੍ਰਕਾਸ਼ ਹਿੰਦੂਜਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਮੀਟਿੰਗ ਦੌਰਾਨ ਕੀਤੀ ਗਈ। ਉਚ ਪੱਧਰੀ ਵਫਦ ਦੀ ਅਗਵਾਈ ਕਰ ਰਹੇ ਸ੍ਰੀ ਹਿੰਦੂਜਾ ਨੇ…

VIA PUNJAB
ਅੱਗੇ ਪੜ੍ਹੋ

‘ਗੂਗਲ’ ਮਗਰੋਂ ਹੁਣ ‘ਅਲਫ਼ਾਬੈੱਟ’ ਦੇ ਵੀ ਮੁਖੀ ਬਣੇ ਸੁੰਦਰ ਪਿਚਈ

‘ਗੂਗਲ’ ਮਗਰੋਂ ਹੁਣ ‘ਅਲਫ਼ਾਬੈੱਟ’ ਦੇ ਵੀ ਮੁਖੀ ਬਣੇ ਸੁੰਦਰ ਪਿਚਈ

ਵਾਸ਼ਿੰਗਟਨ – ‘ਗੂਗਲ’ ਦੇ ਸੀਈਓ ਸੁੰਦਰ ਪਿਚਈ ਇਸ ਇੰਟਰਨੈੱਟ ਸਰਚ ਇੰਜਨ ਦਾ ਮਾਲਕਾਨਾ ਹੱਕ ਰੱਖਦੀ ਕੰਪਨੀ ਅਲਫ਼ਾਬੈੱਟ ਦੇ ਵੀ ਮੁਖੀ ਬਣਾ ਦਿੱਤੇ ਗਏ ਹਨ। ਸੰਸਾਰ ਦੀ ਇਸ ਵੱਡੀ ਕੰਪਨੀ ਦੇ ਸਹਿ-ਸੰਸਥਾਪਕਾਂ ਲੈਰੀ ਪੇਜ ਤੇ ਸਰਗੀ ਬਰਿਨ ਨੇ ਆਪੋ-ਆਪਣੀ ਐਗਜ਼ੈਕਟਿਵ ਭੂਮਿਕਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ‘ਨਿਊਯਾਰਕ ਟਾਈਮਜ਼’ ਮੁਤਾਬਕ ਪਿਚਈ ਹੁਣ ਦੁਨੀਆ ਦੇ ਸਭ ਤੋਂ ਤਾਕਤਵਰ ਕਾਰਪੋਰੇਟ ਆਗੂਆਂ ਵਿਚ ਗਿਣੇ ਜਾਣ ਲੱਗੇ ਹਨ। ਪੇਜ ਤੇ ਬਰਿਨ ਨੇ ਅਲਫ਼ਾਬੈੱਟ ਦੇ ਸੀਈਓ ਤੇ ਪ੍ਰਧਾਨ ਵਜੋਂ ਅਸਤੀਫ਼ਾ ਦਿੱਤਾ ਹੈ।…

VIA PUNJAB
ਅੱਗੇ ਪੜ੍ਹੋ

ਫੜਨਵੀਸ ਨੂੰ ਸੁਣਵਾਈ ’ਚ ਪੇਸ਼ ਹੋਣ ਤੋਂ ਛੋਟ ਮਿਲੀ

ਫੜਨਵੀਸ ਨੂੰ ਸੁਣਵਾਈ ’ਚ ਪੇਸ਼ ਹੋਣ ਤੋਂ ਛੋਟ ਮਿਲੀ

ਚੋਣ ਹਲਫ਼ਨਾਮੇ ’ਚ ਅਪਰਾਧਕ ਮਾਮਲਿਆਂ ਬਾਰੇ ਜਾਣਕਾਰੀ ਗੁਪਤ ਰੱਖਣ ਦੇ ਕੇਸ ’ਚ ਨਾਗਪੁਰ ਦੀ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅੱਜ ਦੇ ਦਿਨ ਲਈ ਸੁਣਵਾਈ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ। ਸੁਣਵਾਈ ਹੁਣ ਚਾਰ ਜਨਵਰੀ ਨੂੰ ਹੋਵੇਗੀ। ਫੜਨਵੀਸ ਦੇ ਵਕੀਲ ਨੇ ਅਦਾਲਤ ਤੋਂ ਇਸ ਛੋਟ ਦੀ ਮੰਗ ਕੀਤੀ ਸੀ।ਸ਼ਹਿਰ ਦੇ ਹੀ ਇਕ ਵਕੀਲ ਸਤੀਸ਼ ਉਕੇ, ਜਿਨ੍ਹਾਂ ਮੈਜਿਸਟਰੇਟ ਅਦਾਲਤ ਵਿਚ ਇਸ ਤੋਂ ਪਹਿਲਾਂ ਅਰਜ਼ੀ ਦਾਇਰ ਕਰ ਕੇ ਫੜਨਵੀਸ…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ ਕੋਹਲੀ ਦੀ ਬਾਦਸ਼ਾਹਤ ਕਾਇਮ

ਟੈਸਟ ਦਰਜਾਬੰਦੀ ਕੋਹਲੀ ਦੀ ਬਾਦਸ਼ਾਹਤ ਕਾਇਮ

ਭਾਰਤੀ ਕਪਤਾਨ ਵਿਰਾਟ ਕੋਹਲੀ ਅੱਜ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਤਾਜ਼ਾ ਦਰਜਾਬੰਦੀ ਵਿੱਚ ਬੱਲੇਬਾਜ਼ਾਂ ਦੀ ਸੂਚੀ ਵਿੱਚ ਮੁੜ ਪਹਿਲੇ ਨੰਬਰ ’ਤੇ ਪਹੁੰਚ ਗਿਆ। ਬੀਤੇ ਹਫ਼ਤੇ ਬੰਗਲਾਦੇਸ਼ ਖ਼ਿਲਾਫ਼ ਕੋਲਕਾਤਾ ਵਿੱਚ ਖੇਡੇ ਗਏ ਦਿਨ-ਰਾਤ ਟੈਸਟ ਵਿੱਚ 136 ਦੌੜਾਂ ਬਣਾਉਣ ਵਾਲੇ ਕੋਹਲੀ ਦੇ 928 ਅੰਕ ਹੋ ਗਏ ਹਨ। ਹੁਣ ਉਹ ਸਮਿੱਥ ਤੋਂ ਪੰਜ ਅੰਕ ਅੱਗੇ ਹੈ, ਜਿਸ ਨੇ ਪਾਕਿਸਤਾਨ ਖ਼ਿਲਾਫ਼ ਐਡੀਲੇਡ ਟੈਸਟ ਵਿੱਚ 36 ਦੌੜਾਂ ਬਣਾਈਆਂ ਸਨ। ਉਸ ਦੇ 931 ਤੋਂ ਘਟ ਕੇ 923 ਅੰਕ ਹੋ ਗਏ ਹਨ।…

VIA PUNJAB
ਅੱਗੇ ਪੜ੍ਹੋ

ਮਹਿਲਾ ਹਾਕੀ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ

ਮਹਿਲਾ ਹਾਕੀ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਤਿੰਨ ਦੇਸ਼ਾਂ ਦੇ ਟੂਰਨਾਮੈਂਟ ਵਿੱਚ ਅੱਜ ਇੱਥੇ ਨਿਊਜ਼ੀਲੈਂਡ ਨੂੰ 2-0 ਨਾਲ ਹਰਾ ਕੇ ਪਹਿਲਾ ਮੈਚ ਜਿੱਤ ਲਿਆ। ਲਾਲਰਿੰਦਿਕੀ ਨੇ 15ਵੇਂ ਮਿੰਟ ਵਿੱਚ ਭਾਰਤ ਲਈ ਪਹਿਲਾ ਗੋਲ ਕੀਤਾ, ਜਦਕਿ ਮਿਡਫੀਲਡਰ ਪ੍ਰਭਲੀਨ ਕੌਰ ਨੇ 60ਵੇਂ ਮਿੰਟ ਵਿੱਚ ਦੂਜਾ ਗੋਲ ਕਰਕੇ ਭਾਰਤ ਦੀ ਜਿੱਤ ਵਿੱਚ ਯੋਗਦਾਨ ਪਾਇਆ।ਭਾਰਤ ਨੇ ਸ਼ੁਰੂ ਤੋਂ ਹੀ ਹਮਲਾਵਰ ਰੁਖ਼ ਅਪਣਾਇਆ ਅਤੇ ਨਿਊਜ਼ੀਲੈਂਡ ਦੀ ਇੱਕ ਨਹੀਂ ਚੱਲਣ ਦਿੱਤੀ। ਕਿਵੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਕੱਲ੍ਹ ਆਸਟਰੇਲੀਆ ਨੂੰ 3-1…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਔਰਤਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦਾ ਐਲਾਨ

ਕੈਪਟਨ ਵੱਲੋਂ ਔਰਤਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦਾ ਐਲਾਨ

ਸੇਵਾ ਰਾਤ 9 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਉਪਲੱਬਧ ਹੋਵੇਗੀ ਚੰਡੀਗੜ੍ਹ – ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181…

VIA PUNJAB
ਅੱਗੇ ਪੜ੍ਹੋ

ਰਾਸ਼ਟਰੀ ਪੈਰਾ ਬੋਸ਼ੀਆ ਕੈਂਪ ਦੇ ਸਮਾਪਤੀ ਮੌਕੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕੀਤੀ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ

ਰਾਸ਼ਟਰੀ ਪੈਰਾ ਬੋਸ਼ੀਆ ਕੈਂਪ ਦੇ ਸਮਾਪਤੀ ਮੌਕੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕੀਤੀ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ

ਮੈਡਲ ਜਿੱਤ ਕੇ ਲਿਆਉਣ ‘ਤੇ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਦਿਵਾਇਆ ਭਰੋਸਾ ਚੰਡੀਗੜ – ਅੱਜ ਵਿਸ਼ਵ ਦਿਵਿਆਂਗਜਨ ਦਿਵਸ ਮੌਕੇ ਪੈਰਾ ਬੋਸ਼ੀਆ ਸਪੋਰਟਸ ਵੈੱਲਫੇਅਰ ਸੁਸਾਇਟੀ (ਇੰਡੀਆ) ਵੱਲੋਂ ਚੰਡੀਗੜ ਸੈਕਟਰ-28ਏ, ਸਪਾਈਨਲ ਰਿਹੈਬ ਵਿਖੇ ਲਗਾਏ ਜਾ ਰਹੇ ਪੈਰਾ ਬੋਸ਼ੀਆ ਖੇਡ ਕੈਂਪ ਦੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਇਹ ਕੈਂਪ ਰਾਸ਼ਟਰੀ ਪੈਰਾ ਬੋਸ਼ੀਆ ਟੀਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਦਾ ਐਲਾਨ

ਚੰਡੀਗੜ – ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲੀਸ ਕੰਟਰੋਲ…

VIA PUNJAB
ਅੱਗੇ ਪੜ੍ਹੋ

ਪੁਲਿਸ ਦੇ ਉੱਚ ਅਧਿਕਾਰੀ ਰੋਜਾਨਾ 11 ਤੋਂ 12 ਵਜੇ ਤਕ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ – ਗ੍ਰਹਿ ਮੰਤਰੀ

ਪੁਲਿਸ ਦੇ ਉੱਚ ਅਧਿਕਾਰੀ ਰੋਜਾਨਾ 11 ਤੋਂ 12 ਵਜੇ ਤਕ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਵਿਚ ਕੰਮ ਕਰਦੇ ਪੁਲਿਸ ਸੁਪਰਡੈਂਟ ਤੇ ਪੁਲਿਸ ਦੇ ਉੱਚ ਅਧਿਕਾਰੀ ਆਪਣੇ ਖੇਤਰ ਵਿਚ ਰੋਜਾਨਾ 11 ਤੋਂ 12 ਵਜੇ ਦੇ ਵਿਚਕਾਰ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮਸਿਆਵਾਂ ਸੁਣਨਗੇ ਅਤੇ ਉਨਾਂ ਦਾ ਨਿਪਟਾਰਾ ਯਕੀਨੀ ਕਰਨਗੇ| ਗ੍ਰਹਿ ਮੰਤਰੀ ਨੇ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਜਨਤਾ ਦਰਬਾਰ ਵਿਚ ਆਈ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਉਸ ਦੀ ਰਸੀਦ ਸ਼ਿਕਾਇਤਕਰਤਾਵਾਂ ਨੂੰ ਦੇਣਗੇ ਤਾਂ ਜੋ…

VIA PUNJAB
ਅੱਗੇ ਪੜ੍ਹੋ
1 452 453 454 455 456 1,271