ਫੁਟਬਾਲ: ਅੰਡਰ-18 ’ਚ ਭਾਰਤ ਪਹਿਲੀ ਵਾਰ ਸੈਫ਼ ਚੈਂਪੀਅਨ ਬਣਿਆ

ਫੁਟਬਾਲ: ਅੰਡਰ-18 ’ਚ ਭਾਰਤ ਪਹਿਲੀ ਵਾਰ ਸੈਫ਼ ਚੈਂਪੀਅਨ ਬਣਿਆ

ਨਵੀਂ ਦਿੱਲੀ – ਭਾਰਤ ਦੀ ਪੁਰਸ਼ ਫੁਟਬਾਲ ਟੀਮ ਨੇ ਸੈਫ ਅੰਡਰ-18 ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਕਾਠਮੰਡੂ ਵਿੱਚ ਅੱਜ ਬੰਗਲਾਦੇਸ਼ ਨੂੰ 2-1 ਗੋਲਾਂ ਨਾਲ ਹਰਾ ਕੇ ਪਹਿਲੀ ਵਾਰ ਖ਼ਿਤਾਬ ਆਪਣੇ ਨਾਮ ਕੀਤਾ। ਭਾਰਤੀ ਟੀਮ ਨੇ ਮੈਚ ਦੇ ਦੂਜੇ ਮਿੰਟ ਵਿੱਚ ਹੀ ਵਿਕਰਮ ਪ੍ਰਤਾਪ ਸਿੰਘ ਦੇ ਗੋਲ ਦੀ ਬਦੌਲਤ ਲੀਡ ਕਾਇਮ ਕਰ ਲਈ, ਪਰ ਯਾਸਿਨ ਅਰਾਫਾਤ ਨੇ 40ਵੇਂ ਮਿੰਟ ਵਿੱਚ ਬੰਗਲਾਦੇਸ਼ ਲਈ ਗੋਲ ਕਰਕੇ ਸਕੋਰ ਨੂੰ ਬਰਾਬਰ ਕਰ ਦਿੱਤਾ।ਮੈਚ ਖ਼ਤਮ ਹੋਣ ਤੋਂ ਪਹਿਲਾਂ ਆਖ਼ਰੀ ਪਲਾਂ ਵਿੱਚ ਰਵੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਗੁਜਰਾਤ ਨੂੰ ਰੋਮਾਂਚਕ ਮੁਕਾਬਲੇ ਚ ਹਰਾਇਆ

ਹਰਿਆਣਾ ਨੇ ਗੁਜਰਾਤ ਨੂੰ ਰੋਮਾਂਚਕ ਮੁਕਾਬਲੇ ਚ ਹਰਾਇਆ

ਹਰਿਆਣਾ ਸਟੀਲਰਸ ਨੇ ਪ੍ਰੋ ਕਬੱਡੀ ਲੀਗ ਦੇ ਰੋਮਾਂਚਕ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਗੁਜਰਾਤ ਨੂੰ 38-37 ਨਾਲ ਹਰਾਇਆ। ਹਰਿਆਣਾ ਦੀ ਜਿੱਤ ਦੇ ਨਾਇਕ ਵਿਕਾਸ ਕੰਡੋਲਾ ਰਹੇ ਜਿਸ ਨੇ 10 ਅੰਕ ਬਣਾਏ ਜਦਕਿ ਪ੍ਰਸ਼ਾਂਤ ਕੁਮਾਰ ਰਾਏ ਨੇ 9 ਅੰਕ ਦਾ ਯੋਗਦਾਨ ਦਿੱਤਾ। ਗੁਜਰਾਤ ਦੇ ਲਈ ਰੋਹਿਤ ਗੁਲੀਆ ਨੇ 11 ਤੇ ਸੋਨੂੰ ਨੇ 8 ਅੰਕ ਬਣਾਏ। ਮੈਚ ਦੇ ਆਖਰੀ ਮਿੰਟ ‘ਚ ਦੋਵੇਂ ਟੀਮਾਂ ਦੀ ਬਰਾਬਰੀ ‘ਤੇ ਸੀ ਪਰ ਮੈਚ ਦੀ ਆਖਰੀ ਰੇਡ ‘ਚ ਰੋਹਿਤ ਨੇ ਟੈਕਲ ਕਰ…

VIA PUNJAB
ਅੱਗੇ ਪੜ੍ਹੋ

ਭਾਰਤ-ਦੱ. ਅਫਰੀਕਾ ਮਹਿਲਾ ਟੀਮਾਂ ਦਾ ਤੀਜਾ ਮੈਚ ਮੀਂਹ ਕਾਰਨ ਹੋਇਆ ਰੱਦ

ਭਾਰਤ-ਦੱ. ਅਫਰੀਕਾ ਮਹਿਲਾ ਟੀਮਾਂ ਦਾ ਤੀਜਾ ਮੈਚ ਮੀਂਹ ਕਾਰਨ ਹੋਇਆ ਰੱਦ

ਭਾਰਤ ਤੇ ਦੱਖਣੀ ਅਫਰੀਕਾ ਦੀ ਮਹਿਲਾ ਟੀਮਾਂ ਦਾ ਤੀਜਾ ਟੀ-20 ਮੈਚ ਐਤਵਾਰ ਨੂੰ ਮੀਂਹ ਤੇ ਮੈਦਾਨ ਗਿੱਲਾ ਹੋਣ ਦੇ ਕਾਰਨ ਬਿਨ੍ਹਾ ਗੇਂਦ ਸੁੱਟੇ ਰੱਦ ਹੋ ਗਿਆ। ਮੈਚ ‘ਚ ਟਾਸ ਨਹੀਂ ਹੋਇਆ ਤੇ ਮੈਚ ਨੂੰ ਰੱਦ ਕਰਨਾ ਪਿਆ। ਇਸ ਤੋਂ ਪਹਿਲਾਂ ਦੂਜਾ ਮੈਚ ਵੀ ਮੀਂਹ ਕਾਰਨ ਰੱਦ ਹੋ ਗਿਆ ਸੀ। ਭਾਰਤ ਪਹਿਲਾ ਮੈਚ 11 ਦੌੜਾਂ ਨਾਲ ਜਿੱਤ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਹੁਣ ਟੀ-20 ਸੀਰੀਜ਼ ਦਾ ਚੌਥਾ ਮੈਚ 1 ਅਕਤੂਬਰ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 80 ਵਰਿਆਂ ਦੇ ਸਨ ਜੋ ਅੱਜ ਸਵੇਰੇ ਚੱਲ ਵਸੇ।ਸ੍ਰੀ ਠੁਕਰਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।ਗੋਬਿੰਦ ਠੁਕਰਾਲ ਨੂੰ ਉੱਤਰੀ ਭਾਰਤ ਦੇ ਉੱਘੇ ਪੱਤਰਕਾਰਾਂ ਵਿੱਚੋਂ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਕਾਠਮੰਡੂ ’ਚ ਹੋਇਆ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਕਾਠਮੰਡੂ ’ਚ ਹੋਇਆ ਗੁਰਮਤਿ ਸਮਾਗਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵੱਲੋਂ ਕਾਠਮੰਡੂ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਬੀਤੇ ਕੱਲ੍ਹ ਹੋਏ ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ…

VIA PUNJAB
ਅੱਗੇ ਪੜ੍ਹੋ

ਪੰਚਾਇਤੀ ਜ਼ਮੀਨਾਂ ‘ਚ ਪਰਾਲੀ ਸਾੜਣ ਵਾਲੇ ਕਿਸਾਨ ਭਵਿੱਖ ਵਿੱਚ ਜ਼ਮੀਨ ਲੈਣ ਦੇ ਹੱਕ ਤੋਂ ਵਾਂਝੇ ਹੋਣਗੇ

ਪੰਚਾਇਤੀ ਜ਼ਮੀਨਾਂ ‘ਚ ਪਰਾਲੀ ਸਾੜਣ ਵਾਲੇ ਕਿਸਾਨ ਭਵਿੱਖ ਵਿੱਚ ਜ਼ਮੀਨ ਲੈਣ ਦੇ ਹੱਕ ਤੋਂ ਵਾਂਝੇ ਹੋਣਗੇ

ਖੇਤੀਬਾੜੀ ਸਕੱਤਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖ ਕੇ ਪ੍ਰਸਤਾਵ ਨੂੰ ਅਮਲ ਵਿੱਚ ਲਿਆਉਣ ਲਈ ਆਖਿਆ ਚੰਡੀਗੜ੍ਹ – ਆਉਂਦੀ ਸਰਦ ਰੁੱਤ ਦੌਰਾਨ ਸੂਬੇ ਵਿੱਚ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਪੰਚਾਇਤੀ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਭਵਿੱਖ ਵਿੱਚ ਪੰਚਾਇਤੀ ਜ਼ਮੀਨ ਲੈਣ ਦੇ ਹੱਕ ਤੋਂ ਵਾਂਝਾ ਕਰਨ ਦੀ ਮੰਗ ਕਰਦਿਆਂ ਇਸ ਨੂੰ ਅਮਲ ਵਿੱਚ ਲਿਆਉਣ ਲਈ ਪੇਂਡੂ ਵਿਕਾਸ ਅਤੇ…

VIA PUNJAB
ਅੱਗੇ ਪੜ੍ਹੋ

ਵਾਲੀਬਾਲ ਦੇ ਫੈਡਰੇਸ਼ਨ ਗੋਲਡ ਕੱਪ ਦਾ ਤੀਸਰਾ ਦਿਨ

ਵਾਲੀਬਾਲ ਦੇ ਫੈਡਰੇਸ਼ਨ ਗੋਲਡ ਕੱਪ ਦਾ ਤੀਸਰਾ ਦਿਨ

ਪੁਰਸ਼ ਅਤੇ ਮਹਿਲਾ ਵਰਗ ਵਿੱਚ ਕੇਰਲ ਅਤੇ ਮਹਾਂਰਾਸ਼ਟਰ ਵੱਲੋਂ ਜਿੱਤਾਂ ਦਰਜ ਚੰਡੀਗੜ੍ਹ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਵਾਲੀਵਾਲ-2019 ਦਾ ਫੈਡਰੇਸ਼ਨ ਗੋਲਡ ਕੱਪ ਅੱਜੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਖੇਡੇ ਗਏ ਮੈਚਾਂ ਦੇ ਪੁਰਸ਼ ਵਰਗ ਵਿੱਚ ਕੇਰਲ ਨੇ ਇੰਡੀਅਨ ਯੂਨੀਵਰਸਿਟੀਜ਼ ਟੀਮ ਨੂੰ 25-14, 21-25, 25-20 ਅਤੇ 25-23 ਨਾਲ ਮਾਤ ਦਿੱਤੀ। ਮਹਿਲਾ ਵਰਗ ਵਿੱਚ ਮਹਾਂਰਾਸ਼ਟਰ ਨੇ ਦਿੱਲੀ ਨੂੰ 25-19, 21-25,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਰਾਜਪਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਪਹੁੰਚੇ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਜਯ ਰਾਮ ਠਾਕੁਰ, ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਅੱਠ ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਦਾ ਇਹ ਇੱਕ ਮਾਨਵਵਾਦੀ ਫੈਸਲਾ ਹੈ, ਜਿਸ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਵੱਲੋਂ 4 ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਉਦਘਾਟਨ

ਕੈਬਨਿਟ ਮੰਤਰੀ ਵੱਲੋਂ 4 ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਉਦਘਾਟਨ

ਭਵਾਨੀਗੜ੍ਹ – ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅੱਜ ਬਲਾਕ ਦੇ ਪਿੰਡ ਕਾਕੜਾ, ਰਾਏਸਿੰਘਵਾਲਾ, ਜਲਾਨ ਅਤੇ ਮਹਿਸਮਪੁਰ ਵਿਖੇ ਛੱਪੜਾਂ ਦੇ ਰੇਨ ਵਾਟਰ ਹਾਰਵੈਸਟਿੰਗ ਅਤੇ ਕੁਦਰਤੀ ਰੀਚਾਰਜਿੰਗ ਲਈ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਸਬੰਧੀ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਸੂਬੇ ਦਾ ਹਮੇਸ਼ਾਂ ਵੱਧ ਵਿਕਾਸ ਹੋਇਆ ਹੈ।…

VIA PUNJAB
ਅੱਗੇ ਪੜ੍ਹੋ
1 559 560 561 562 563 1,271