ਪੁਲਵਾਮਾ ਹਮਲੇ ਵਿੱਚ ਸ਼ਹੀਦ ਫ਼ੌਜੀ ਦੀ ਪਤਨੀ ਨਿਕਿਤਾ ਕੌਲ ਫ਼ੌਜ ਵਿੱਚ ਭਰਤੀ

ਪੁਲਵਾਮਾ ਹਮਲੇ ਵਿੱਚ ਸ਼ਹੀਦ ਫ਼ੌਜੀ ਦੀ ਪਤਨੀ ਨਿਕਿਤਾ ਕੌਲ ਫ਼ੌਜ ਵਿੱਚ ਭਰਤੀ

ਚੇਨਈ – ਸਾਲ 2019 ਨੂੰ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਆਪਣੇ ਪਤਨੀ ਮੇਜਰ ਵਿਭੂਤੀ ਸ਼ੰਕਰ ਧੌਂਦਿਆਲ ਦੇ ਨਕਸ਼ੇ ਕਦਮਾਂ ਤੇ ਚੱਲਦੇ ਹੋਏ ਪਤਨੀ ਨਿਕਿਤਾ ਕੌਲ ਫ਼ੌਜ ਵਿੱਚ ਸ਼ਾਮਲ ਹੋ ਗਈ। ਫ਼ੌਜ ਦੇ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਵਾਈ. ਕੇ. ਜੋਸ਼ੀ ਨੇ ਤਾਮਿਨਲਾਡੂ ਦੇ ਚੇਨਈ ਵਿੱਚ ਅਧਿਕਾਰੀਆਂ ਦੀ ਸਿਖਲਾਈ ਅਕਾਦਮੀ ਵਿੱਚ ਨਿਕਿਤਾ ਦੇ ਮੋਢਿਆਂ ਤੇ ਸਟਾਰ ਲਾਏ।ਪੀ. ਆਰ. ਓ. ਊਧਮਪੁਰ ਨੇ ਟਵੀਟ ਕੀਤਾ ਕਿ ਪੁਲਵਾਮਾ ਹਮਲੇ ਵਿੱਚ ਆਪਣੀ ਜਾਨ ਦੀ ਬਾਜੀ ਲਾਉਣ ਵਾਲੇ ਮੇਜਰ ਵਿਭੂਤੀ…

VIA PUNJAB
ਅੱਗੇ ਪੜ੍ਹੋ

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

ਨਵੀਂ ਦਿੱਲੀ – ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਮੁਖੀ ਕੁਲਦੀਪ ਸਿੰਘ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਡਾਇਰੈਕਟਰ ਜਨਰਲ ਅਹੁਦੇ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਉਹ ਸੇਵਾਮੁਕਤ ਹੋ ਰਹੇ ਵਾਈ.ਸੀ. ਮੋਦੀ ਦਾ ਸਥਾਨ ਲੈਣਗੇ। ਗ੍ਰਹਿ ਮੰਤਰਾਲਾ ਨੇ ਇਕ ਆਦੇਸ਼ ਵਿੱਚ ਇਹ ਜਾਣਕਾਰੀ ਦਿੱਤੀ। ਆਸਾਮ-ਮੇਘਾਲਿਆ ਕਾਡਰ ਦੇ 1984 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਮੋਦੀ ਸਤੰਬਰ 2017 ਵਿੱਚ ਇਸ ਸੰਘੀਏ ਅੱਤਵਾਦ ਰੋਕੂ ਜਾਂਚ ਏਜੰਸੀ ਦੇ ਮੁਖੀ ਨਿਯੁਕਤ ਹੋਏ ਸ਼ਨ।ਗ੍ਰਹਿ ਮੰਤਰਾਲਾ ਵਲੋਂ ਜਾਰੀ ਇਕ ਹੁਕਮ ਵਿੱਚ ਕਿਹਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਪੰਜਾਬ ਸਰਕਾਰ ਕੋਰੋਨਾ ਕਾਲ ’ਚ ਫੇਲ੍ਹ ਸਾਬਤ ਹੋਈ, ਸ਼੍ਰੋਮਣੀ ਕਮੇਟੀ ਨੇ ਕੀਤੇ ਸ਼ਲਾਘਾਯੋਗ ਕਾਰਜ- ਸ. ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ…

VIA PUNJAB
ਅੱਗੇ ਪੜ੍ਹੋ

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ – ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (ਰਿਆੜ ਵਾਲਿਆਂ) ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਲੋਕਾਂ ਅਤੇ ਸਥਾਨਕ ਆਗੂਆਂ ਨੇ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਇਸ ਸੜਕ ਦਾ ਨਾਮ ਰੱਖਣ ਲਈ ਸਰਕਾਰ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਦੱਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ, ਜਿਸ ਵਿਚ 25 ਬੈੱਡਾਂ ਦੀ ਵਿਵਸਥਾ ਹੈ। ਇਸ ਕੋਰੋਨਾ ਵਾਰਡ ਵਿਚ ਪਹਿਲੇ ਅਤੇ ਦੂਸਰੇ ਲੈਵਲ ਦੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ। ਦਾਖ਼ਲ ਹੋਣ ਮਰੀਜ਼ਾਂ ਵਾਸਤੇ ਆਕਸੀਜਨ ਲਈ ਕੰਸਨਟਰੇਟਰਾਂ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਦਵਾਈਆਂ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ। ਕੱਥੂਨੰਗਲ ਵਿਖੇ ਸਥਾਪਿਤ ਕੀਤੇ ਗਏ ਦਸਵੇਂ ਕੋਰੋਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਟੀਕਾਕਰਨ ਖੁਰਾਕਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋਇਆ: ਵਿਕਾਸ ਗਰਗ

ਪੰਜਾਬ ਵਿੱਚ ਟੀਕਾਕਰਨ ਖੁਰਾਕਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋਇਆ: ਵਿਕਾਸ ਗਰਗ

45 ਸਾਲ ਤੋਂ ਵੱਧ ਉਮਰ, ਫਰੰਟਲਾਈਨ ਤੇ ਸਿਹਤ ਕਾਮਿਆਂ ਲਈ ਭਾਰਤ ਸਰਕਾਰ ਦੇ ਕੋਟੇ ਦੇ 45,53,187 ਟੀਕੇ ਲਗਾਏ ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਮਿਸ਼ਨ ਫਤਹਿ ਪ੍ਰੋਗਰਾਮ ਤਹਿਤ ਜਿੱਥੇ ਸੁਰੱਖਿਆ ਇਹਤਿਆਤਾਂ ਅਤੇ ਬੰਦਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਸੂਬੇ ਵਿੱਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ੀ ਨਾਲ ਚਲਾਉਂਦਿਆਂ ਹੁਣ ਤੱਕ 50 ਲੱਖ ਖੁਰਾਕਾਂ ਲਗਾਉਣ ਦਾ ਅੰਕੜਾ ਪਾਰ ਕਰ ਲਿਆ ਹੈ।ਸੂਬੇ ਦੇ ਟੀਕਾਕਰਨ ਬਾਰੇ ਸਟੇਟ ਨੋਡਲ ਅਫਸਰ ਸ੍ਰੀ…

VIA PUNJAB
ਅੱਗੇ ਪੜ੍ਹੋ

ਜਗਰਾਓਂ ਗੋਲੀ ਕਾਂਡ ਵਿੱਚ ਏ.ਐਸ.ਆਈਜ਼ ਦੀ ਹੱਤਿਆ ਦੇ ਮਾਮਲੇ `ਚ ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

ਜਗਰਾਓਂ ਗੋਲੀ ਕਾਂਡ ਵਿੱਚ ਏ.ਐਸ.ਆਈਜ਼ ਦੀ ਹੱਤਿਆ ਦੇ ਮਾਮਲੇ `ਚ ਗੈਂਗਸਟਰ ਅਤੇ ਨਸ਼ਾ ਤਸਕਰ ਜੈਪਾਲ ਭੁੱਲਰ ਦੇ ਦੋ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ – ਪੰਜਾਬ ਪੁਲਿਸ ਨੇ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸ਼ੱਕੀ ਵਿਅਕਤੀਆਂ ਬਲਜਿੰਦਰ ਸਿੰਘ ਉਰਫ ਬੱਬੀ ਜੋ ਕਿ ਪਿੰਡ ਮਾਹਲਾ ਖੁਰਦ, ਮੋਗਾ ਦਾ ਵਸਨੀਕ ਹੈ ਅਤੇ ਦਰਸ਼ਨ ਸਿੰਘ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਹੌਲੀ ਦਾ ਵਸਨੀਕ ਹੈ, ਜਿਨ੍ਹਾਂ ਦੇ ਸਿਰਤੇ ਦੋ-ਦੋ ਲੱਖ ਰੁਪਏ ਦਾ ਇਨਾਮ…

VIA PUNJAB
ਅੱਗੇ ਪੜ੍ਹੋ

ਵਕੀਲ ਦਾ ਦਾਅਵਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਕੀਤਾ ਗਿਆ ਅਗਵਾ

ਵਕੀਲ ਦਾ ਦਾਅਵਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਕੀਤਾ ਗਿਆ ਅਗਵਾ

ਨਵੀਂ ਦਿੱਲੀ – ਭਾਰਤੀ ਬੈਂਕਾਂ ਨੂੰ ਤਕਰੀਬਨ 15 ਹਜ਼ਾਰ ਕਰੋੜ ਰੁਪਏ ਦਾ ਚੂਨਾ ਲਗਾਉਣ ਤੋਂ ਬਾਅਦ ਫਰਾਰ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਮੇਹੁਲ ਚੋਕਸੀ ਐਂਟੀਗੁਆ ਤੋਂ ਗਾਇਬ ਹੋਣ ਤੋਂ ਬਾਅਦ ਡੋਮਿਨਿਕਾ ਗਿਆ ਸੀ ਅਤੇ ਉਥੇ ਫੜਿਆ ਗਿਆ ਸੀ। ਡੋਮਿਨਿਕਾ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਉਹ ਮੇਹੁਲ ਚੋਕਸੀ ਨੂੰ ਭਾਰਤ ਪਹੁੰਚਾਏਗੀ, ਪਰ ਇਹ ਕੈਰੇਬੀਅਨ ਦੇਸ਼ ਹੁਣ ਆਪਣੀ ਗੱਲ ਤੋਂ ਮੁਕਰ ਗਿਆ ਹੈ। ਡੋਮਿਨਿਕਾ ਸਰਕਾਰ ਦਾ ਕਹਿਣਾ ਹੈ…

VIA PUNJAB
ਅੱਗੇ ਪੜ੍ਹੋ

ਪਹਿਲਵਾਨ ਸਾਗਰ ਕਤਲਕਾਂਡ ਮਾਮਲੇ ਵਿੱਚ ਸੁਸ਼ੀਲ ਕੁਮਾਰ ਦਾ ਕਰੀਬੀ ਰੋਹਿਤ ਕਰੋਰ ਗ੍ਰਿਫ਼ਤਾਰ

ਪਹਿਲਵਾਨ ਸਾਗਰ ਕਤਲਕਾਂਡ ਮਾਮਲੇ ਵਿੱਚ ਸੁਸ਼ੀਲ ਕੁਮਾਰ ਦਾ ਕਰੀਬੀ ਰੋਹਿਤ ਕਰੋਰ ਗ੍ਰਿਫ਼ਤਾਰ

ਨਵੀਂ ਦਿੱਲੀ – ਛੱਤਰਸਾਲ ਸਟੇਡੀਅਮ ਵਿੱਚ 4 ਮਈ ਦੀ ਰਾਤ ਹੋਏ ਸਾਗਰ ਧਨਕੜ ਕਤਲਕਾਂਡ ਮਾਮਲੇ ਵਿੱਚ ਦਿੱਲੀ ਪੁਲੀਸ ਨੂੰ ਇਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਕਤਲਕਾਂਡ ਤੋਂ ਬਾਅਦ ਤੋਂ ਫਰਾਰ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਹੁਣ ਤੱਕ ਸਾਗਰ ਕਤਲਕਾਂਡ ਨਾਲ ਜੁੜੇ 8 ਦੋਸ਼ੀ ਗ੍ਰਿਫ਼ਤਾਰ ਕਰ ਲਏ ਹਨ। ਇਨ੍ਹਾਂ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਵੀ ਸ਼ਾਮਲ ਹੈ। ਦਿੱਲੀ ਪੁਲੀਸ ਨੇ ਅੱਜ ਰੋਹਿਤ ਕਰੋਰ ਨਾਮ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਫਿਲਹਾਲ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ, 5 ਦੀ ਹਾਲਤ ਗੰਭੀਰ

ਉੱਤਰ ਪ੍ਰਦੇਸ਼ ਵਿੱਚ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ, 5 ਦੀ ਹਾਲਤ ਗੰਭੀਰ

ਅਲੀਗੜ੍ਹ – ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਇਕ ਦੁਕਾਨ ਤੋਂ ਖਰੀਦੀ ਗਈ ਨਕਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਨਾਲ ਬੀਮਾਰ ਹਨ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਅਲੀਗੜ੍ਹ ਦੇ ਪੁਲੀਸ ਡਿਪਟੀ ਜਨਰਲ ਇੰਸਪੈਕਟਰ (ਡੀ.ਆਈ.ਜੀ.) ਦੀਪਕ ਕੁਮਾਰ ਨੇ ਦੱਸਿਆ ਕਿ ਸਵੇਰੇ ਲੋਢਾ ਥਾਣਾ ਪੁਲੀਸ ਨੂੰ ਸੂਚਨਾ ਮਿਲੀ ਕਿ ਅਲੀਗੜ੍ਹ-ਟੱਪਲ ਹਾਈਵੇਅ ਤੇ ਇੱਥੋਂ ਕਰੀਬ 20 ਕਿਲੋਮੀਟਰ ਦੂਰ ਕਰਸੀਆ ਪਿੰਡ ਵਿੱਚ ਇਕ ਠੇਕੇ ਤੋਂ ਦੇਸੀ ਸ਼ਰਾਬ ਪੀਣ ਨਾਲ 2 ਵਿਅਕਤੀਆਂ…

VIA PUNJAB
ਅੱਗੇ ਪੜ੍ਹੋ
1 59 60 61 62 63 1,271