ਕੋਰੋਨਾ ਵਾਇਰਸ : ਪੰਜਾਬ ‘ਚ ਸਿਨੇਮਾ ਘਰ, ਜਿੰਮ ਅਤੇ ਕਲੱਬ 31 ਤੱਕ ਬੰਦ ਕਰਨ ਦੇ ਆਦੇਸ਼ ਜਾਰੀ

ਕੋਰੋਨਾ ਵਾਇਰਸ : ਪੰਜਾਬ ‘ਚ ਸਿਨੇਮਾ ਘਰ, ਜਿੰਮ ਅਤੇ ਕਲੱਬ 31 ਤੱਕ ਬੰਦ ਕਰਨ ਦੇ ਆਦੇਸ਼ ਜਾਰੀ

ਚੰਡੀਗੜ੍ਹ – ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਿਨੇਮਾ ਘਰਾਂ, ਜਿੰਮ ਅਤੇ ਕਲੱਬਾਂ ਨੂੰ ਅਗਲੇ ਆਦੇਸ਼ ਤਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਦਿੱਤੀ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਸੀ। ਇਸ ਦੇ ਮੱਦੇਨਜ਼ਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ 31 ਤੱਕ ਬੰਦ

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ 31 ਤੱਕ ਬੰਦ

ਅੰਮ੍ਰਿਤਸਰ – ਪੂਰੇ ਵਿਸ਼ਵ ਅੰਦਰ ਕੋਰੋਨਾ ਵਾਇਰਸ ਕਾਰਨ ਬਣੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਚਿੰਤਾਜਨਕ ਹਾਲਾਤਾਂ ਦੇ ਰੂਬਰੂ ਕਰ ਦਿੱਤਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਕੂਲ ਕਾਲਜ 31 ਮਾਰਚ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ

ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੀਆਂ ਵੱਡੀ ਗਿਣਤੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ। ਬੀਤੇ ਕੱਲ੍ਹ ਤੋਂ ਇਥੇ ਪੁੱਜੀਆਂ ਸੰਗਤਾਂ ਨੇ ਲਿਆਂਦੀਆਂ ਰਸਦਾਂ ਨਾਲ ਸ਼ਰਧਾ ਨਾਲ ਲੰਗਰ ਤਿਆਰ ਕੀਤਾ। ਸੰਗਤ ਵੱਲੋਂ ਗੁਰੂ ਸਾਹਿਬ ਦੇ ਲੰਗਰ ਲਈ ਆਟਾ, ਦਾਲਾਂ, ਚੌਲ, ਘਿਓ, ਖੰਡ,…

VIA PUNJAB
ਅੱਗੇ ਪੜ੍ਹੋ

ਸੋਨੀ ਵਲੋਂ ਮੈਡੀਕਲ ਕਾਲਜਾਂ ਦੇ ਮੈਨੇਜਮੈਂਟ ਨਾਲ ਮੁਲਾਕਾਤ

ਸੋਨੀ ਵਲੋਂ ਮੈਡੀਕਲ ਕਾਲਜਾਂ ਦੇ ਮੈਨੇਜਮੈਂਟ ਨਾਲ ਮੁਲਾਕਾਤ

ਸਾਲ 2020-21ਸੈਸ਼ਨ ਲਈ ਹੋਣ ਵਾਲੇ ਦਾਖ਼ਲਿਆਂ ਸਬੰਧੀ ਕੀਤੀ ਚਰਚਾ ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਸੂਬੇ ਦੇ ਨਿੱਜੀ ਅਤੇ ਜਨਤਕ ਮੈਡੀਕਲ ਕਾਲਜ ਦੇ ਅਧਿਕਾਰੀਆਂ ਅਤੇ ਮੈਨੇਜਮੈਂਟ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸਾਲ 2020-21ਸੈਸ਼ਨ ਲਈ ਹੋਣ ਵਾਲੇ ਦਾਖ਼ਲਿਆਂ ਸਬੰਧੀ ਕੀਤੀ ਚਰਚਾ ਕੀਤੀ ਗਈ ਜਿਸ ਦੋਰਾਨ ਸ੍ਰੀ ਸੋਨੀ ਨੇ ਆਦੇਸ਼ ਦਿੱਤੇ ਕਿ ਸਾਰੇ ਦਾਖਲੇ ਮੈਡੀਕਲ ਕੋਂਸਲ ਆਫ਼ ਇੰਡੀਆ ਦੀਆਂ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਮੁੱਖ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਮੁੱਖ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਉੱਚ ਤਾਕਤੀ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਤਾਬਦੀ ਸਬੰਧੀ ਮੁੱਖ ਸਮਾਗਮ ਵੈਸਾਖ ਵਦੀ 5 ਮੁਤਾਬਿਕ 1 ਮਈ 2021 ਨੂੰ ਹੋਵੇਗਾ, ਜਦਕਿ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 12 ਅਪ੍ਰੈਲ 2020 ਨੂੰ ਗੁਰਦੁਆਰਾ ਗੁਰੂ ਕੇ ਮਹਿਲ…

VIA PUNJAB
ਅੱਗੇ ਪੜ੍ਹੋ

ਮਾਮਲਾ ਜੇਲ੍ਹ ਅੰਦਰ ਮੋਬਾਇਲ ਸਪਲਾਈ ਦਾ-ਜੇਲ੍ਹ ਵਾਰਡਨਾਂ ਸਣੇ ਪੰਜ ਮੁਲਜ਼ਮ 26 ਤੱਕ ਨਿਆਇਕ ਹਿਰਾਸਤ ‘ਚ

ਮਾਮਲਾ ਜੇਲ੍ਹ ਅੰਦਰ ਮੋਬਾਇਲ ਸਪਲਾਈ ਦਾ-ਜੇਲ੍ਹ ਵਾਰਡਨਾਂ ਸਣੇ ਪੰਜ ਮੁਲਜ਼ਮ 26 ਤੱਕ ਨਿਆਇਕ ਹਿਰਾਸਤ ‘ਚ

ਨਾਭਾ – ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਇਲ ਸਪਲਾਈ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਸਥਾਨਕ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਸਣੇ ਪੰਜ ਮੁਲਜਮਾਂ ਨੂੰ 26 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀ ਨਾਭਾ ਦੀ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਨੂੰ ਦੋ ਨਵੇਂ ਮੋਬਾਇਲ ਅਤੇ ਸਿਮਾਂ ਸਣੇ ਜੇਲ੍ਹ ਅਧਿਕਾਰੀਆਂ ਵੱਲੋਂ ਪਕੜਿਆ ਗਿਆ ਸੀ। ਦੋਨੋ ਵਾਰਡਨਾਂ ਖਿਲਾਫ ਸਦਰ ਥਾਣਾ ਪੁਲਿਸ ਨਾਭਾ ਵੱਲੋਂ ਪ੍ਰੀਜਨ ਐਕਟ ਦੀ ਧਾਰਾ…

VIA PUNJAB
ਅੱਗੇ ਪੜ੍ਹੋ

ਪੀ ਓ ਸਟਾਫ ਲੁਧਿਆਣਾ ਵੱਲੋਂ 3 ਭਗੌੜੇ ਕਾਬੂ

ਪੀ ਓ ਸਟਾਫ ਲੁਧਿਆਣਾ ਵੱਲੋਂ 3 ਭਗੌੜੇ ਕਾਬੂ

ਲੁਧਿਆਣਾ – ਪੀ ਓ ਸਟਾਫ ਦੀ ਪੁਲਸ ਪਾਰਟੀ ਨੇ ਵੱਖ ਵੱਖ ਮਾਮਲਿਆਂ ਚ ਭਗੌੜੇ ਹੋਏ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ ਸੀ ਪੀ ਕੰਵਲ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਚ ਓਹਨਾ ਦੇ ਪੀ ਓ ਸਟਾਫ ਇੰਚਾਰਜ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਚੋਰੀ ਮਾਮਲੇ ਚ ਭਗੌੜੇ ਹੋਏ ਦੋਸ਼ੀ ਪ੍ਰੀਤ ਨਗਰ ਨਿਵਾਸੀ ਸੁਖਬੀਰ ਸਿੰਘ ਨੂੰ ਕਾਬੂ ਕੀਤਾ ਹੈ ਜਿਸ ਤੇ 20 ਅਪ੍ਰੈਲ 2015 ਨੂੰ…

VIA PUNJAB
ਅੱਗੇ ਪੜ੍ਹੋ

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਨਾਜਾਇਜ਼ ਅਸਲਾ ਤੇ ਮਾਰੂ ਹਥਿਆਰਾਂ ਸਮੇਤ ਬਰਨਾਲਾ ਪੁਲਿਸ ਅੜਿਕੇ

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਨਾਜਾਇਜ਼ ਅਸਲਾ ਤੇ ਮਾਰੂ ਹਥਿਆਰਾਂ ਸਮੇਤ ਬਰਨਾਲਾ ਪੁਲਿਸ ਅੜਿਕੇ

ਬਰਨਾਲਾ – ਬਰਨਾਲਾ ਦੇ ਥਾਣਾ ਸਿਟੀ -01 ਦੀ ਪੁਲਿਸ ਪਾਰਟੀ ਨੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਸ ਕੋਲੋਂ ਤੇਜਾਧਰ ਮਾਰੂ ਹਥਿਆਰ, ਅਸਲਾ, ਚੋਰੀ ਕੀਤੇ ਮੋਟਰਸਾਈਕਲ ਸਮੇਤ ਲੁੱਟ ਕੀਤੇ 8 ਮੋਬਾਈਲ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ।ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਥਾਣਾ ਸਿਟੀ 1 ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ। ਇਕ ਗਿਰੋਹ ਵੱਡੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ…

VIA PUNJAB
ਅੱਗੇ ਪੜ੍ਹੋ

ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕੀਤਾ ਜਾਵੇਗਾ : ਚੰਨੀ

ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕੀਤਾ ਜਾਵੇਗਾ : ਚੰਨੀ

ਚੰਡੀਗੜ੍ਹ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਉਣ ਦੇ ਮਕਸਦ ਦੇ ਤਹਿਤ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਵੱਖ ਵੱਖ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ…

VIA PUNJAB
ਅੱਗੇ ਪੜ੍ਹੋ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਾਨਕਸ਼ਾਹੀ ਕੈਲੰਡਰ ਸੰਗਤ ਅਰਪਣ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਾਨਕਸ਼ਾਹੀ ਕੈਲੰਡਰ ਸੰਗਤ ਅਰਪਣ

ਸੰਗਤਾਂ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਉਣ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨਾਨਕਸ਼ਾਹੀ ਸੰਮਤ 552 (ਸੰਨ 2020-21) ਦਾ ਕੈਲੰਡਰ ਜਾਰੀ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਕੈਲੰਡਰ ਸੰਗਤ ਅਰਪਣ ਕਰਨ ਮੌਕੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

VIA PUNJAB
ਅੱਗੇ ਪੜ੍ਹੋ
1 155 156 157 158 159 469