ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵੈਬਸਾਈਟ ਹੈਕ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵੈਬਸਾਈਟ ਹੈਕ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਂਪੇਨ ਵੈਬਸਾਈਟ ਨੂੰ ਕ੍ਰਿਪਟੋਕਰੰਸੀ ਸਕੈਮਰਸ ਨੇ ਹੈਕ ਕਰ ਲਿਆ| ਇਸ ਵੈਬਸਾਈਟ ਤੇ ਕਰੀਬ 30 ਮਿੰਟ ਤੱਕ ਹੈਕਰਾਂ ਦਾ ਕਬਜ਼ਾ ਰਿਹਾ| ਵੈਬਸਾਈਟ ਹੈਕ ਹੋ ਜਾਣ ਬਾਰੇ, ਸਭ ਤੋਂ ਪਹਿਲਾਂ ਟਵਿੱਟਰ ਯੂਜ਼ਰ ਗੈਬ੍ਰਿਏਲ ਲੋਰੇਂਡੋ ਗ੍ਰੇਸ਼ਸਕੇਲਰ ਨੇ ਇਸ ਗੱਲ ਨੂੰ ਨੋਟਿਸ ਕੀਤਾ| ਉਹਨਾਂ ਨੇ ਟਰੰਪ ਦੀ ਹੈਕ ਵੈਬਸਾਈਟ ਦਾ ਸਕ੍ਰੀਨ ਸ਼ਾਟ ਲੈ ਕੇ ਪੋਸਟ ਕੀਤਾ ਸੀ| 3 ਨਵੰਬਰ ਨੂੰ ਅਮਰੀਕਾ ਵਿਚ ਚੋਣਾਂ ਹੋਣੀਆਂ ਹਨ| ਫਾਈਨਲ ਵੋਟਿੰਗ ਤੋਂ ਪਹਿਲਾਂ ਜਾਰੀ ਅਰਲੀ ਵੋਟਿੰਗ…

VIA PUNJAB
ਅੱਗੇ ਪੜ੍ਹੋ

ਬਿਹਾਰ ਚੋਣਾਂ : ਪਹਿਲੇ ਦੌਰ ਵਿੱਚ ਵੋਟਰਾਂ ਨੇ ਦਿਖਾਇਆ ਉਤਸ਼ਾਹ ਤਿੰਨ ਵਜੇ ਤਕ ਹੋਇਆ 44 ਫੀਸਦੀ ਮਤਦਾਨ

ਬਿਹਾਰ ਚੋਣਾਂ : ਪਹਿਲੇ ਦੌਰ ਵਿੱਚ ਵੋਟਰਾਂ ਨੇ ਦਿਖਾਇਆ ਉਤਸ਼ਾਹ ਤਿੰਨ ਵਜੇ ਤਕ ਹੋਇਆ 44 ਫੀਸਦੀ ਮਤਦਾਨ

ਪਟਨਾ – ਕੋਰੋਨਾ ਮਹਾਂਮਾਰੀ ਦੌਰਾਨ ਹੋ ਰਹੀਆਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਦੌਰ ਵਿੱਚ ਬਿਹਾਰ ਦੇ 16 ਜਿਲਿਆਂ ਦੇ 71 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ ਅਤੇ ਦੁਪਹਿਰ ਦੇ ਤਿੰਨ ਵਜੇ ਤਕ 44 ਫੀਸਦੀ ਮਤਦਾਨ ਹੋ ਚੁਕਿਆ ਸੀ| ਵੋਟਰ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਲਈ ਸਮਾਜਿਕ ਦੂਰੀ ਦਾ ਧਿਆਨ ਰਖਦਿਆਂ ਲਾਈਨਾਂ ਵਿਚ ਲੱਗ ਗਏ ਸਨ ਅਤੇ ਖਬਰ ਲਿਖੇ ਜਾਣ ਤਕ ਲੋਕਾਂ ਵਲੋਂ ਉਤਸ਼ਾਹ ਨਾਲ ਵੋਟਾਂ ਪਾਉਣ ਦਾ ਅਮਲ ਜਾਰੀ ਸੀ, ਜਿਸ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਆਸਟ੍ਰੇਲੀਆ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਿਡਨੀ – ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ਼ ਮਤਲਬ ਐਨ.ਐਸ.ਡਬਲਯੂ. ਦੇ ਬਹੁਤ ਸਾਰੇ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਹਨ, ਜਿਹਨਾਂ ਵਿਚ ਉਹਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ| ਇਹਨਾਂ ਧਮਕੀਆਂ ਕਾਰਨ ਵੱਡੇ ਪੱਧਰ ਤੇ ਨਿਕਾਸੀ ਅਤੇ ਐਚ.ਐਸ.ਸੀ. ਬਾਇਓਲੋਜੀ ਦੀ ਪ੍ਰੀਖਿਆ ਵਿਚ ਵਿਘਨ ਪੈ ਰਿਹਾ ਹੈ|20 ਤੋਂ ਵੱਧ ਹਾਈ ਸਕੂਲਾਂ ਨੂੰ ਈ-ਮੇਲ ਰਾਹੀਂ ਅਗਿਆਤ ਧਮਕੀਆਂ ਮਿਲੀਆਂ, ਜਿਸ ਨਾਲ ਪਤਾ ਚੱਲਿਆ ਕਿ ਸ਼ੱਕੀ ਚੀਜ਼ਾਂ ਜ਼ਮੀਨ ਤੇ ਹਨ| ਅੱਜ ਖੇਤਰੀ ਐਨ.ਐਸ.ਡਬਲਯੂ. ਵਿਚ ਘੱਟੋ ਘੱਟ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

ਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਲਈ “ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ” ਸਿਰਲੇਖ ਹੇਠ ਮੁਹਿੰਮ ਸ਼ੁਰੂ ਚੰਡੀਗੜ੍ਹ – ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿੱਚ ਰੋਕਥਾਮ ਉਪਾਅ ਅਪਣਾਉਣ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਹਨਾਂ ਮਰੀਜ਼ਾਂ ਨੂੰ ਪੱਤਰ ਲਿਖੇ ਹਨ। ਸ. ਸਿੱਧੂ ਨੇ ਕਿਹਾ ਕਿ ਇਸ ਗੱਲ ਨੂੰ ਵਿਚਾਰਦਿਆਂ ਕਿ ਸਿਰਫ਼ ਜਾਗਰੂਕਤਾ ਤੇ ਰੋਕਥਾਮ ਹੀ ਕੋਰੋਨਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਤੇ ਡੀ.ਜੀ.ਪੀ. ਨੂੰ ਕਰਾਸ ਕੇਸ ਰੱਦ ਕਰਨ ਲਈ ਲਿਖਿਆ ਪੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ ਵਿਚ ਪੁਲਿਸ ਦੁਆਰਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਪੰਜਾਬ ਸਰਕਾਰ ਦੀ ਇਹ ਮਨਸ਼ਾ ਸਾਫ਼ ਹੁੰਦੀ ਹੈ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ – ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ…

VIA PUNJAB
ਅੱਗੇ ਪੜ੍ਹੋ

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

ਚੰਡੀਗੜ – ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿੱਚ…

VIA PUNJAB
ਅੱਗੇ ਪੜ੍ਹੋ

ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਨਵੀਂ ਦਿੱਲੀ – ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਲੱਗਭੱਗ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹਮਲਾ ਬੋਲਿਆ ਹੈ| ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ ਤੇ ਵੀ ਹਮਲਾ ਕੀਤਾ ਹੈ| ਸੋਨੀਆ ਨੇ ਕਿਹਾ ਕਿ ਅੱਜ ਬਿਹਾਰ ਵਿੱਚ ਸੱਤਾ ਅਤੇ ਉਸ ਦੇ ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ| ਨਾ ਉਨ੍ਹਾਂ ਦੀ ਕਰਨੀ ਚੰਗੀ ਹੈ, ਨਾ ਕਥਨੀ| ਕਿਸਾਨ ਅਤੇ ਨੌਜਵਾਨ…

VIA PUNJAB
ਅੱਗੇ ਪੜ੍ਹੋ

ਨੋਇਡਾ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਤੋਂ ਬਾਅਦ 5 ਬਦਮਾਸ਼ ਗ੍ਰਿਫਤਾਰ

ਨੋਇਡਾ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਤੋਂ ਬਾਅਦ 5 ਬਦਮਾਸ਼ ਗ੍ਰਿਫਤਾਰ

ਨੋਇਡਾ – ਪੁਲੀਸ ਨੇ ਨੋਇਡਾ ਵਿੱਚ ਇਕ ਵਿਦਿਆਰਥੀ ਨਾਲ ਲੁੱਟਖੋਹ ਅਤੇ ਉਸ ਦੇ ਕਤਲ ਦੇ ਮਾਮਲੇ ਵਿੱਚ ਸ਼ਾਮਿਲ 5 ਬਦਮਾਸ਼ਾਂ ਨੂੰ ਅੱਜ ਸਵੇਰੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ| ਪੁਲੀਸ ਕਮਿਸ਼ਨਰ ਲਵ ਕੁਮਾਰ ਨੇ ਦੱਸਿਆ ਕਿ 2 ਸਤੰਬਰ ਦੀ ਰਾਤ ਨੂੰ ਸੈਕਟਰ 62 ਵਿੱਚ ਰਹਿਣ ਵਾਲਾ ਬੀਟੈਕ ਦਾ ਵਿਦਿਆਰਥੀ ਅਕਸ਼ੈ ਕਾਲਰਾ ਆਪਣੀ ਕਾਰ ਤੇ ਕਿਤੇ ਜਾ ਰਿਹਾ ਸੀ, ਉਦੋਂ ਅਣਪਛਾਤੇ ਬਦਮਾਸ਼ਾਂ ਨੇ ਉਸ ਨਾਲ ਕੁੱਟਮਾਰ ਕਰ ਕੇ ਉਸ ਦੀ ਕਾਰ ਖੋਹ ਲਈ| ਬਦਮਾਸ਼ ਉਸਨੂੰ…

VIA PUNJAB
ਅੱਗੇ ਪੜ੍ਹੋ

ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

ਵਾਸ਼ਿੰਗਟਨ – ਅਮਰੀਕਾ, ਭਾਰਤ, ਚੀਨ ਸਮੇਤ ਦੁਨੀਆ ਦੇ ਕਈ ਦੇਸ਼ ਚੰਨ ਤੇ ਜ਼ਿੰਦਗੀ ਦੇ ਸੰਕੇਤਾਂ ਦੀ ਖੋਜ ਕਰ ਰਹੇ ਹਨ| ਹੁਣ ਨਾਸਾ ਨੇ ਚੰਨ ਤੇ ਜੀਵਨ ਨਾਲ ਜੁੜੇ ਇਕ ਰਹੱਸ ਦਾ ਖੁਲਾਸਾ ਕੀਤਾ ਹੈ| ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਚੰਨ ਦੀ ਸਤਹਿ ਤੇ ਪਾਣੀ ਦੀ ਖੋਜ ਕੀਤੀ ਹੈ| ਨਾਸਾ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਚੰਨ ਦੀ ਸਤਹਿ ਤੇ ਇਹ ਪਾਣੀ ਦੀ ਸੂਰਜ ਦੀਆਂ ਕਿਰਨਾਂ ਪੈਣ ਵਾਲੇ ਇਲਾਕੇ ਵਿਚ ਖੋਜਿਆ ਗਿਆ ਹੈ| ਵੱਡੀ…

VIA PUNJAB
ਅੱਗੇ ਪੜ੍ਹੋ
1 268 269 270 271 272 1,271