ਪੰਜਾਬ ਦੀਆਂ ਮੰਡੀਆਂ ’ਚ ਤੇਜ਼ਾਬ ਨਾਲ ਅਦਰਕ ਧੋਣ ਦਾ ਕੋਈ ਮਾਮਲਾ ਨਹੀਂ- ਪਨੂੰ

ਪੰਜਾਬ ਦੀਆਂ ਮੰਡੀਆਂ ’ਚ ਤੇਜ਼ਾਬ ਨਾਲ ਅਦਰਕ ਧੋਣ ਦਾ ਕੋਈ ਮਾਮਲਾ ਨਹੀਂ- ਪਨੂੰ

140.40 ਕੁਇੰਟਲ ਗਲੇ-ਸੜੇ ਫਲ ਅਤੇ ਸਬਜ਼ੀਆਂ ਕੀਤੀਆਂ ਨਸ਼ਟ ਚੰਡੀਗੜ੍ਹ – ਮੰਡੀਆਂ ਵਿੱਚ ਤੇਜ਼ਾਬ ਨਾਲ ਧੋਤੇ ਅਦਰਕ ਦੀ ਵਿਕਰੀ ਸਬੰਧੀ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸ਼ੁੱਕਰਵਾਰ ਨੂੰ ਸੂਬੇ ਭਰ ਦੀਆਂ 31 ਫ਼ਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕੇ.ਐਸ. ਪਨੂੰ ਨੇ ਦਿੱਤੀ।ਡਵੀਜ਼ਨ, ਜ਼ਿਲ੍ਹਾ ਅਤੇ ਮਾਰਕੀਟ ਕਮੇਟੀ ਪੱਧਰ ’ਤੇ ਗਠਿਤ ਟੀਮਾਂ ਨੂੰ ਇਹ ਜ਼ਿੰਮਾ ਸੌਂਪਿਆ ਗਿਆ। ਮੰਡੀ ਬੋਰਡ, ਫੂਡ ਸੇਫਟੀ ਅਤੇ ਬਾਗਬਾਨੀ ਵਿਭਾਗ ਦੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ 10 ਆਯੂਸ਼ ਹੈਲਥ ਐਂਡ ਵੈਲਨੇਸ ਕੇਂਦਰਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ 10 ਆਯੂਸ਼ ਹੈਲਥ ਐਂਡ ਵੈਲਨੇਸ ਕੇਂਦਰਾਂ ਦਾ ਉਦਘਾਟਨ

ਚੰਡੀਗੜ੍ਹ – ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਡਿਜੀਟਲ ਲਿੰਕ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਤੋਂ ਅੱਜ ਹਰਿਆਣਾ ਦੇ 10 ਆਯੂਸ਼ ਹੈਲਥ ਐਂਡ ਵੈਲਨੇਸ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪੰਚਕੂਲਾ ਸਥਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ ਹਾਜਿਰ ਰਹੇ। ਵੀਡਿਓ ਲਿੰਕ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਸੱਭ ਤੋਂ ਪਹਿਲਾਂ ਹਰਿਆਣਾ ਵਿਚ ਇੰਨ੍ਹਾਂ ਕੇਂਦਰਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਦੇ ਜਵਾਨ ਦੀ ਨਵੀਂ ਕਿਤਾਬ ‘ਸਿੰਘ ਗੁਰੂ ਦੇ ਪਿਆਰੇ’ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਰਿਲੀਜ਼

ਪੰਜਾਬ ਪੁਲਿਸ ਦੇ ਜਵਾਨ ਦੀ ਨਵੀਂ ਕਿਤਾਬ ‘ਸਿੰਘ ਗੁਰੂ ਦੇ ਪਿਆਰੇ’ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਰਿਲੀਜ਼

ਜਲੰਧਰ – ਅੱਜ ਜਲੰਧਰ ਵਿੱਖੇ ਉਭਰਦੇ ਪੰਜਾਬੀ ਲਿਖਾਰੀ ਧਾਰਮਿਕ ਕਵੀ ਸ਼੍ਰੀ ਨਛੱਤਰ ਸਿੰਘ ਸੰਧੂ ਘੁਮਿਆਰਾ ਦੀ ਨਵੀਂ ਕਿਤਾਬ “ਸਿੰਘ ਗੁਰੂ ਦੇ ਪਿਆਰੇ’’ ਦੀ ਰਿਲੀਜ਼ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ, ਜਲੰਧਰ ਨੇ ਕਰਦਿਆਂ ਹੋਇਆ ਇਹ ਕਿਹਾ ਕੇ ਨਛੱਤਰ ਸਿੰਘ ਸੰਧੂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਹਾੜਾ ਪ੍ਰਕਾਸ਼ ਉਤਸਵ ਮੌਕੇ ਤੇ ਇਹ ਪੁਸਤਕ ਕੌਮ ਨੂੰ ਸਮਰਪਿਤ ਕੀਤੀ ਹੈ.ਮੈਨੂੰ ਬੜੀ ਖੁਸ਼ੀ ਅਤੇ ਹੈਰਾਨੀ ਵੀ ਹੋਈ ਹੈ ਕੇ ਪੰਜਾਬ ਪੁਲਿਸ ਦਾ ਜਵਾਨ ਅਤੀ ਰੁਝੇਵਿਆਂ…

VIA PUNJAB
ਅੱਗੇ ਪੜ੍ਹੋ

ਯੂਨਾਈਟਿਡ ਬੈਂਕ ਅਤੇ ਓ.ਬੀ.ਸੀ. ਦਾ ਪੀ.ਐਨ.ਬੀ. ’ਚ ਹੋਵੇਗਾ ਰਲੇਵਾਂ-ਬਣੇਗਾ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ

ਯੂਨਾਈਟਿਡ ਬੈਂਕ ਅਤੇ ਓ.ਬੀ.ਸੀ. ਦਾ ਪੀ.ਐਨ.ਬੀ. ’ਚ ਹੋਵੇਗਾ ਰਲੇਵਾਂ-ਬਣੇਗਾ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ

10 ਬੈਂਕਾਂ ਦੇ ਆਪਸੀ ਰਲੇਵੇਂ ਬਾਅਦ ਬਣ ਜਾਣਕੇ 4 ਵੱਡੇ ਸਰਕਾਰੀ ਬੈਂਕ ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬੈਂਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ’ਚ ਯੁਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ ਕਾਮਰਸ ਦਾ ਰਲੇਵਾਂ ਹੋਵੇਗਾ। ਇਸ ਰਲੇਵੇਂ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ਦੇਸ਼ ਦਾ ਦੂਜਾ ਵੱਡਾ ਸਰਕਾਰੀ ਬੈਂਕ ਬਣ ਜਾਵੇਗਾ। ਇਸ ਤੋਂ ਇਲਾਵਾ ਨਿਰਮਲਾ ਸੀਤਾਰਮਣ ਨੇ ਕੈਨਰਾ ਬੈਂਕ ਅਤੇ ਸਿੰਡੀਕੇਟ ਬੈਂਕ ਦੇ ਰਲੇਵੇਂ…

VIA PUNJAB
ਅੱਗੇ ਪੜ੍ਹੋ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ

ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ ਤੇ ਕਥਾਵਾਚਕ ਭਰਨਗੇ ਹਾਜ਼ਰੀ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਦੂਰ-ਦਰਾਡੇ ਇਲਾਕਿਆਂ ’ਚ ਸਪੈਸ਼ਲਿਸਟ ਡਾਕਟਰਾਂ ਨੂੰ 20 ਹਜ਼ਾਰ ਰੁਪਏ ਤੋਂ 60 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਪੈਸ਼ਲ ਏਰੀਆ ਇੰਨਸੈਨਟਿਵ ਦਿੱਤਾ ਜਾ ਰਿਹਾ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ – ਅੱਜ ਇੱਥੇ ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਇਸ ਮੌਕੇ ’ਤੇ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਸਭ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ

ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਵਜੋਂ ਸੇਵਾ ਨਿਭਾਅ ਰਹੇ ਬੀਬੀ ਸੁਖਵਿੰਦਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਸਬੰਧ ਵਿਚ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਕੱਤਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਬੀਬੀ ਸੁਖਵਿੰਦਰ ਕੌਰ ਨੂੰ ਗੁਰੂ…

VIA PUNJAB
ਅੱਗੇ ਪੜ੍ਹੋ

ਮੰਨੇ-ਪ੍ਰਮੰਨੇ ਸਲਾਹਕਾਰ, ਕਰਨਲ ਗੁਰਸੇਵਕ ਸਿੰਘ ਨੇ ਆਰੀਅਨਜ਼ ਵਿੱਚ ਗੱਲਬਾਤ ਦੇ ਹੁਨਰ ਤੇ ਸੈਮੀਨਾਰ ਕੀਤਾ

ਮੰਨੇ-ਪ੍ਰਮੰਨੇ ਸਲਾਹਕਾਰ, ਕਰਨਲ ਗੁਰਸੇਵਕ ਸਿੰਘ ਨੇ ਆਰੀਅਨਜ਼ ਵਿੱਚ ਗੱਲਬਾਤ ਦੇ ਹੁਨਰ ਤੇ ਸੈਮੀਨਾਰ ਕੀਤਾ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ ਰਾਜਪੁਰਾ, ਨੇੜੇ ਚੰਡੀਗੜ ਵਿੱਚ ਨਵੇਂ ਆਏ ਵਿਦਿਆਰਥੀਆਂ ਲਈ ਸਖਸ਼ੀਅਤ ਦਾ ਵਿਕਾਸ ਅਤੇ ਗੱਲਬਾਤ ਦਾ ਹੁਨਰ ਵਿਸ਼ੇ ਤੇ ਇੱਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਵਿਆਹੁਤਾ ਸਲਾਹਕਾਰ ਅਤੇ ਰਤਨ ਪਾਰਖੀ, ਕਰਨਲ ਗੁਰਸੇਵਕ ਸਿੰਘ ਇਸ ਮੋਕੇ ਤੇ ਕੀ ਨੋਟ ਸਪੀਕਰ ਸਨ।ਕਰਨਲ ਗੁਰਸੇਵਕ ਸਿੰਘ ਨੇ ਸ਼ਖਸੀਅਤ ਦੇ ਵਿਕਾਸ ਲਈ ਵੱਖ-ਵੱਖ ਪਹਿਲੂਆਂ ਜਿਵੇਂ ਕਿ ਸ਼ਰੀਰਕ ਭਾਸ਼ਾ, ਸੰਚਾਰ ਹੁਨਰ, ਕੋਸਮਿਕ ਮੈਡੀਟੇਸ਼ਨ ਥੈਰੇਪੀ ਵਿਧੀਆਂ ਰਾਹੀ ਸਖਸ਼ੀਅਤ ਅਤੇ ਮਨ ਦੇ ਵਿਕਾਸ ਲਈ ਵੱਖ-ਵੱਖ ਤਕਨੀਕਾਂ ਅਤੇ ਇਹਨਾਂ ਦੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੋਲਕਾਤਾ ਦੀ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੋਲਕਾਤਾ ਦੀ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਸੰਤ ਕੁਟੀਆ ਕੋਲਕਾਤਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੀ ਰਾਤ ਕੋਲਕਾਤਾ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਵਾਗਤ ਕੀਤਾ। ਉਨ੍ਹਾਂ ਨਾਲ ਸਰਕਾਰ ਦੇ ਹੋਰ ਮੰਤਰੀ ਅਤੇ ਪ੍ਰਸ਼ਾਸਨਕ ਅਧਿਕਾਰੀ ਵੀ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਕੇਂਦਰ ਸਰਕਾਰ ਨੂੰ ਨਵੀਂ ਸਿੱਖਿਆ ਨੀਤੀ ਸਬੰਧੀ ਸੁਝਾਅ ਦੇਣ ਦੀ ਤਾਰੀਖ 31 ਦਸੰਬਰ ਤੱਕ ਵਧਾਉਣ ਲਈ ਕਿਹਾ

ਪੰਜਾਬ ਨੇ ਕੇਂਦਰ ਸਰਕਾਰ ਨੂੰ ਨਵੀਂ ਸਿੱਖਿਆ ਨੀਤੀ ਸਬੰਧੀ ਸੁਝਾਅ ਦੇਣ ਦੀ ਤਾਰੀਖ 31 ਦਸੰਬਰ ਤੱਕ ਵਧਾਉਣ ਲਈ ਕਿਹਾ

ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਨੇ ਨਵੀਂ ਸਿੱਖਿਆ ਨੀਤੀ ਦੇ ਖਰੜੇ ਨੂੰ ਪੰਜਾਬੀ ਭਾਸ਼ਾ ਵਿੱਚ ਮੁਹੱਈਆ ਕਰਾਉਣ ਦੀ ਵੀ ਕੀਤੀ ਮੰਗ ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਕੇਂਦਰ ਸਰਕਾਰ ਤੋ ਮੰਗ ਕੀਤੀ ਹੈ ਕਿ ਨਵੀਂ ਸਿੱਖਿਆ ਨੀਤੀ ਦੇ ਖਰੜੇ ਉੱਤੇ ਇਤਰਾਜ਼ ਅਤੇ ਸੁਝਾਅ ਦੇਣ ਸਬੰਧੀ ਮਿਥੀ ਗਈ ਆਖਰੀ ਤਾਰੀਖ 31 ਅਗਸਤ ਨੂੰ ਵਧਾ ਕੇ 31 ਦਸੰਬਰ ਕੀਤਾ ਜਾਵੇ ਤਾਂ ਕਿ ਸੂਬੇ ਦੇ ਭਾਸ਼ਾਈ ਅਤੇ ਸਿੱਖਿਆ ਸਭਿਆਚਾਰ ਉੱਤੇ ਬੜਾ ਡੂੰਘਾ ਪ੍ਰਭਾਵ ਪਾਉਣ ਵਾਲੀ ਇਸ ਨੀਤੀ ਉੱਤੇ…

VIA PUNJAB
ਅੱਗੇ ਪੜ੍ਹੋ
1 610 611 612 613 614 1,271