ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿੱਖ ਜਗਤ ਨੂੰ ਬੰਦੀਛੋੜ ਦਿਵਸ ਦੀ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿੱਖ ਜਗਤ ਨੂੰ ਬੰਦੀਛੋੜ ਦਿਵਸ ਦੀ ਵਧਾਈ

ਅੰਮ੍ਰਿਤਸਰ, 23 ਅਕਤੂਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਧਾਮੀ ਨੇ ਰਾਮ ਰਹੀਮ ਵੱਲੋਂ ਪੰਜਾਬ ਦੇ ਸੁਨਾਮ ਸ਼ਹਿਰ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮ

ਐਡਵੋਕੇਟ ਧਾਮੀ ਨੇ ਰਾਮ ਰਹੀਮ ਵੱਲੋਂ ਪੰਜਾਬ ਦੇ ਸੁਨਾਮ ਸ਼ਹਿਰ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮ

• ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ ਸਰਕਾਰ: ਐਡਵੋਕੇਟ ਧਾਮੀ ਅੰਮ੍ਰਿਤਸਰ, 23 ਅਕਤੂਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਪੰਜਾਬ ਦੇ ਸੁਨਾਮ ਸ਼ਹਿਰ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਵਲੋਂ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ

ਸ਼੍ਰੋਮਣੀ ਅਕਾਲੀ ਦਲ ਵਲੋਂ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ

ਚੰਡੀਗੜ੍ਹ, 21 ਅਕਤੂਬਰ (ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਸਾਬਕਾ ਐੱਮ.ਪੀ. ਸਰਦਾਰ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫ਼ਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਨ੍ਹਾਂ ਦੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਮਨੁੱਖੀ ਅਧਿਕਾਰ ਸੰਗਠਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਛੋੜ ਮੋਮਬੱਤੀ ਮਾਰਚ ਕੱਢਿਆ

ਅੰਮ੍ਰਿਤਸਰ, 21 ਅਕਤੂਬਰ (ਬਿਊਰੋ) ਮਨੁੱਖੀ ਅਧਿਕਾਰ ਸੰਗਠਨ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁੱਕਰਵਾਰ ਨੂੰ ਵਿਰਾਸਤੀ ਮਾਰਗ ਤੋਂ ਸ੍ਰੀ ਦਰਬਾਰ ਸਾਹਿਬ ਤਕ ਬੰਦੀ ਛੋੜ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੋਮਬੱਤੀ ਮਾਰਚ ਵਿਚ ਸੰਗਠਨ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਸੋਹਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਰਜਿੰਦਰ ਸਿੰਘ ਮਰਵਾਹਾ…

VIA PUNJAB
ਅੱਗੇ ਪੜ੍ਹੋ

ਡੇਰਾ ਮੁਖੀ ਨੂੰ ਸਾਲ ‘ਚ ਤੀਜੀ ਵਾਰ ਪੈਰੋਲ ਮਿਲਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਰਤੀ ਕਾਨੂੰਨ ਪ੍ਰਤੀ ਜਤਾਈ ਬੇਵਿਸਾਹੀ

ਡੇਰਾ ਮੁਖੀ ਨੂੰ ਸਾਲ ‘ਚ ਤੀਜੀ ਵਾਰ ਪੈਰੋਲ ਮਿਲਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਰਤੀ ਕਾਨੂੰਨ ਪ੍ਰਤੀ ਜਤਾਈ ਬੇਵਿਸਾਹੀ

•ਬਲਾਤਕਾਰੀਆਂ ਲਈ ਕਾਨੂੰਨ ਨਰਮ ਪਰ ਆਪਣੇ ਹੱਕਾਂ ਲਈ ਲੜਣ ਵਾਲੇ ਸਿੱਖਾਂ ਲਈ ਸਖਤ : ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਤਲਵਿੰਦਰ ਸਿੰਘ ਬੁੱਟਰ) ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਮੈਨੇਜਰ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਸਾਲ ਦੇ ਅੰਦਰ ਤੀਜੀ ਵਾਰ ਲਗਪਗ ਚਾਲੀ ਦਿਨ ਦੀ ਮਿਲੀ ਪੈਰੋਲ ਦੇ ਪ੍ਰਸੰਗ ਵਿਚ ਭਾਰਤੀ ਕਾਨੂੰਨ-ਪ੍ਰਣਾਲੀ ਪ੍ਰਤੀ ਬੇਵਿਸਾਹੀ ਭਰੀ ਟਿੱਪਣੀ ਕਰਦਿਆਂ ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 10 ਅਕਤੂਬਰ (ਵਾਇਆ ਪੰਜਾਬ) ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਅਰਦਾਸ ਉਪਰੰਤ ਆਰੰਭ ਹੋਇਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜਥੇਦਾਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ‘ਚ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਪਾਕਿਸਤਾਨ ‘ਚ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 9 ਅਕਤੂਬਰ (ਵਾਇਆ ਪੰਜਾਬ ਬਿਊਰੋ) ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਾਹੌਰ ਦੇ ਗੁਰਦੁਆਰਾ ਚੂਨਾ ਮੰਡੀ ‘ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਬੀਤੀ ਰਾਤ ਰੈਣ ਸੂਬਾਈ ਕੀਰਤਨ ਉਪਰੰਤ ਅੱਜ ਸਵੇਰੇ ਪ੍ਰਕਾਸ਼ ਪੁਰਬ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਗੁਰੂ ਰਾਮਦਾਸ ਸੇਵਕ ਜਥਾ ਦੇ ਸਹਿਯੋਗ ਨਾਲ ਮਨਾਏ ਉਕਤ ਦਿਹਾੜੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ 30 ਟਨ ਫੁੱਲਾਂ ਨਾਲ ਫੁੱਲਾਂ ਨਾਲ ਸਜਾਵਟ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ 30 ਟਨ ਫੁੱਲਾਂ ਨਾਲ ਫੁੱਲਾਂ ਨਾਲ ਸਜਾਵਟ

ਅੰਮਿ੍ਤਸਰ, 9 ਅਕਤੂਬਰ (ਵਾਇਆ ਪੰਜਾਬ ਬਿਊਰੋ) ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ‏ ਕੀਤੀ ਜਾ ਰਹੀ ਹੈ | ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਵੱਖ-ਵੱਖ ਕਿਸਮਾਂ ਦੇ 30 ਟਨ ਫੁੱਲਾਂ ਨਾਲ ਸਜਾਵਟ ਕਰਨ ਲਈ ਕੱਲਕਤਾ ਤੇ ਦਿੱਲੀ ਤੋਂ ਆਏ ਕਾਰੀਗਰਾਂ ਨਾਲ ਹੋਰ ਸੰਗਤਾਂ ਵਲੋ ਵੀ ਸੇਵਾ ਕੀਤੀ ਜਾ ਰਹੀ ਹੈ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਮੁੰਬਈ ਤੋਂ ਆਏ ਸਿੱਖ ਸ਼ਰਧਾਲੂ ਇਕਬਾਲ ਸਿੰਘ ਨੇ ਦੱਸਿਆ ਕਿ ਮੁੰਬਈ ਦੀ ਸੰਗਤ…

VIA PUNJAB
ਅੱਗੇ ਪੜ੍ਹੋ

ਹਰਿਆਣੇ ‘ਚ ਗੁਰਦੁਆਰਾ ਚੋਣਾਂ ਹੋਣ ਤੱਕ ਐਡਹਾਕ ਕਮੇਟੀ ਹੀ ਕਰੇਗੀ ਕੰਮ: ਖੱਟਰ

ਹਰਿਆਣੇ ‘ਚ ਗੁਰਦੁਆਰਾ ਚੋਣਾਂ ਹੋਣ ਤੱਕ ਐਡਹਾਕ ਕਮੇਟੀ ਹੀ ਕਰੇਗੀ ਕੰਮ: ਖੱਟਰ

ਚੰਡੀਗੜ੍ਹ/ਪੰਚਕੂਲਾ, 9 ਅਕਤੂਬਰ (ਵਾਇਆ ਪੰਜਾਬ ਬਿਊਰੋ) ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਚ ਚੱਲ ਰਹੇ ਸ੍ਰੀ ਅਖੰਡ ਪਾਠ ਦਾ ਅੱਜ ਭੋਗ ਪਾਇਆ ਗਿਆ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਗੁਰਦੁਆਰਾ ਸਾਹਿਬ ‘ਚ ਹੋਈ ਅਰਦਾਸ ਵਿਚ ਸ਼ਾਮਿਲ ਹੋਏ | ਉਨ੍ਹਾਂ ਨੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸੁਪਰੀਮ ਕੋਰਟ ਵਿਚ ਹਰਿਆਣਾ ਵਿਚ ਅਲੱਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਪੰਜਾਬੀ ਪਰਿਵਾਰ ਦੀ ਹੱਤਿਆ ਦੇ ਦੋਸ਼ੀ ਨੇ 17 ਸਾਲ ਪਹਿਲਾਂ ਵੀ ਲੁੱਟਿਆ ਸੀ ਇਕ ਪਰਿਵਾਰ

ਅਮਰੀਕਾ ‘ਚ ਪੰਜਾਬੀ ਪਰਿਵਾਰ ਦੀ ਹੱਤਿਆ ਦੇ ਦੋਸ਼ੀ ਨੇ 17 ਸਾਲ ਪਹਿਲਾਂ ਵੀ ਲੁੱਟਿਆ ਸੀ ਇਕ ਪਰਿਵਾਰ

ਸਾਨ ਫਰਾਂਸਿਸਕੋ, 9 ਅਕਤੂਬਰ (ਵਾਇਆ ਪੰਜਾਬ ਬਿਊਰੋ) ਕੈਲੀਫੋਰਨੀਆ ‘ਚ ਅੱਠ ਮਹੀਨਿਆਂ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਹੱਤਿਆ ਕਰਨ ‘ਚ ਸ਼ਾਮਿਲ ਵਿਅਕਤੀ ਨੂੰ ਪਹਿਲਾਂ ਵੀ ਡਕੈਤੀ ਦੇ ਦੋਸ਼ ‘ਚ ਜੇਲ੍ਹ ਭੇਜਿਆ ਗਿਆ ਸੀ, ਕਿਉਂਕਿ 17 ਸਾਲ ਪਹਿਲਾਂ ਉਸ ਨੇ ਇਕ ਪਰਿਵਾਰ ਨੂੰ ਬੰਦੂਕ ਦੇ ਜ਼ੋਰ ਨਾਲ ਡਰਾਇਆ ਅਤੇ ਲੁੱਟਿਆ ਸੀ | ਕੈਲੀਫੋਰਨੀਆ ਸੁਧਾਰ ਅਤੇ ਮੁੜਵਸੇਬਾ ਵਿਭਾਗ ਨੇ ਦੱਸਿਆ ਕਿ ਜੀਸਸ ਸਾਲਗਾਡੋ, ਜਿਸ ਨੂੰ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀ ਅਗਵਾ…

VIA PUNJAB
ਅੱਗੇ ਪੜ੍ਹੋ
1 7 8 9 10 11 216