ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

ਗਵਾਲੀਅਰ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’ ਖੇਤੀ ਮੰਤਰੀ ਅਸਾਮ ਚੋਣਾਂ ਲਈ ਭਾਜਪਾ ਦੇ ਪੱਖ ’ਚ ਪ੍ਰਚਾਰ ਕਰਨ ਮਗਰੋਂ ਇੱਥੇ ਪੁੱਜੇ ਸਨ। ਦੱਸਣਯੋਗ ਹੈ ਕਿ ਦਿੱਲੀ ਦੇ ਬਾਰਡਰਾਂ…

VIA PUNJAB
ਅੱਗੇ ਪੜ੍ਹੋ

ਕੌਮੀ ਯੂਥ ਖੇਡਾਂ ਵਿੱਚ ਯੋਗ ਸ਼ਾਮਲ ਹੋਵੇਗਾ: ਰਿਜਿਜੂ

ਕੌਮੀ ਯੂਥ ਖੇਡਾਂ ਵਿੱਚ ਯੋਗ ਸ਼ਾਮਲ ਹੋਵੇਗਾ: ਰਿਜਿਜੂ

ਨਵੀਂ ਦਿੱਲੀ – ਖੇਡ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਯੋਗ ਨੂੰ ਇਸ ਸਾਲ ਦੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿਚ ਸ਼ਾਮਲ ਕੀਤਾ ਹੈ ਤਾਂ ਕਿ ਇਸ ਨੂੰ ਮੁਕਾਬਲੇ ਦੀ ਖੇਡ ਬਣਾਇਆ ਜਾ ਸਕੇ। ਇਨ੍ਹਾਂ ਖੇਡਾਂ ਵਿਚ ਪੁਰਸ਼ ਤੇ ਮਹਿਲਾ ਵਰਗ ਦੇ ਮੁਕਾਬਲੇ ਹੋਣਗੇ। ਖੇਡ ਮੰਤਰੀ ਨੇ ਲੋਕ ਸਭਾ ਵਿਚ ਲਿਖਤੀ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਯੋਗ ਦੇ ਵਿਕਾਸ ਲਈ ਨੈਸ਼ਨਲ ਯੋਗਆਸਨ ਸਪੋਰਟਸ ਫੈਡਰੇਸ਼ਨ ਨੂੰ ਵੀ ਮਾਨਤਾ ਦੇ ਦਿੱਤੀ ਹੈ।

VIA PUNJAB
ਅੱਗੇ ਪੜ੍ਹੋ

ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ

ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ

ਪੁਣੇ – ਇੰਗਲੈਂਡ ਨੇ ਐਤਵਾਰ ਨੂੰ ਇਥੇ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਭਾਰਤ ਖ਼ਿਲਾਫ਼ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸਪਿੰਨਰ ਕੁਲਦੀਪ ਯਾਦਵ ਦੀ ਜਗ੍ਹਾ ਤੇਜ਼ ਗੇਂਦਬਾਜ਼ ਟੀ. ਨਟਰਾਜਨ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਇੰਗਲੈਂਡ ਨੇ ਵੀ ਇਕ ਤਬਦੀਲੀ ਕੀਤੀ ਹੈ, ਟੌਮ ਕਰੈਨ ਦੀ ਥਾਂ ਮਾਰਕਵੁੱਡ ਕਰੈਨ ਨੂੰ ਲਿਆ ਹੈ। ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੈ।

VIA PUNJAB
ਅੱਗੇ ਪੜ੍ਹੋ

ਅਮਰੀਕੀ ਰਾਸ਼ਟਰਪਤੀ ਬਾਇਡਨ ਵੱਲੋਂ ਕੌਮਾਂਤਰੀ ਜਲਵਾਯੂ ਤੇ ਚਰਚਾ ਲਈ ਮੋਦੀ ਸਮੇਤ 40 ਨੇਤਾਵਾਂ ਨੂੰ ਸੱਦਾ

ਅਮਰੀਕੀ ਰਾਸ਼ਟਰਪਤੀ ਬਾਇਡਨ ਵੱਲੋਂ ਕੌਮਾਂਤਰੀ ਜਲਵਾਯੂ ਤੇ ਚਰਚਾ ਲਈ ਮੋਦੀ ਸਮੇਤ 40 ਨੇਤਾਵਾਂ ਨੂੰ ਸੱਦਾ

ਮੌਜੂਦਾ ਸਮੇਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਾਲ ਹੀ ਕੌਮਾਂਤਰੀ ਪੱਧਰ ਤੇ ਲਗਾਤਾਰ ਬਦਲ ਰਹੀ ਜਲਵਾਯੂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਵੱਲੋਂ ਕੌਮਾਂਤਰੀ ਜਲਵਾਯੂ ਚਰਚਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਫਿਲਹਾਲ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦਾ ਪ੍ਰਸ਼ਾਸਨ ਆਪਣੀ ਪਹਿਲੀ ਕੌਮਾਂਤਰੀ ਜਲਵਾਯੂ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਕੌਮਾਂਤਰੀ ਜਲਵਾਯੂ ਚਰਚਾ ਪ੍ਰੋਗਰਾਮ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ 40 ਕੌਮਾਂਤਰੀ ਲੀਡਰਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਟੈਸਟਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਟੈਸਟਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਤੇਜ਼ੀ ਨਾਲ ਇਜਾਫ਼ਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1534 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 9 ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚਕਾਰ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕੋਰੋਨਾ ਵਾਇਰਸ ਦੇ ਖ਼ਿਲਾਫ਼ ਜੰਗ ਨੂੰ ਲੈ ਕੇ ਵੱਡਾ ਐਲ਼ਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਵਿੱਚ ਵਾਧੇ ਦੇ ਮੱਦੇਨਜ਼ਰ ਅਸੀਂ ਰੋਜਾਨਾ 85,000-90,000…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਨਵੀਂ ਦਿੱਲੀ – ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਆਰਮੀ ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰਪਤੀ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਦਾ ਰੂਟੀਨ ਚੈਕਅਪ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ…

VIA PUNJAB
ਅੱਗੇ ਪੜ੍ਹੋ

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਨਵੀਂ ਦਿੱਲੀ – ਦਿੱਗਜ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਆਏ ਹਨ। ਸਾਬਕਾ ਕਪਤਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੇ ਜ਼ਰੂਰੀ ਪ੍ਰੋਟੋਕਾਲ ਦਾ ਪਾਲਣ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਕੋਵਿਡ-19 ਜਾਂਚ ਰਿਪੋਰਟ ਨੈਗੇਟਿਵ ਹੈ।ਤੇਂਦੁਲਕਰ ਨੇ ਟਵਿੱਟਰ ਤੇ ਲਿਖਿਆ, ‘ਮੈਂ ਖ਼ੁਦ ਜਾਂਚ ਕਰਵਾ ਰਿਹਾ ਸੀ ਅਤੇ ਕੋਵਿਡ-19 ਤੋਂ ਬਚਣ ਲਈ ਸਭ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

ਟੀਕਾ ਲਗਾਉਣ ਲਈ ਆਧਾਰ ਕਾਰਡ ਸਣੇ ਕੋਈ ਵੀ ਯੋਗ ਸ਼ਨਾਖ਼ਤੀ ਕਾਰਡ ਵਿਖਾਇਆ ਜਾ ਸਕਦਾ ਹੈ ਚੰਡੀਗੜ – ਕੋਵਿਡ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਪੰਜਾਬ ਸਰਕਾਰ ਹਫਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਸੈਸ਼ਨ ਸਾਈਟਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਅਤੇ ਸੂਬੇ ਵਿੱਚ ਯੋਗ ਵਿਅਕਤੀਆਂ ਦੇ ਟੀਕਾਕਰਨ ਲਈ ਕਿਸੇ ਵੀ ਪਛਾਣ ਪੱਤਰ ਨੂੰ ਵੈਧ ਮੰਨਿਆ ਜਾਵੇਗਾ।ਅਜਿਹਾ ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਨਵੇਂ ਮਾਮਲਿਆਂ ਵਿਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ

ਪ੍ਰਧਾਨ ਮੰਤਰੀ ਨੂੰ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਕਿਸਾਨੀ ਸੰਕਟ ਦੇ ਜਲਦੀ ਹੱਲ ਲਈ ਦਖਲ ਦੇਣ ਦੀ ਕੀਤੀ ਅਪੀਲਚੰਡੀਗੜ੍ਹ – ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ਉਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕਰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ —- ਕੈਂਥ

ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ —-  ਕੈਂਥ

ਮੁੱਖ ਮੰਤਰੀ ਅਮਰਿੰਦਰ ਸਿੰਘ ਅਜਿਹੀਆਂ ਘਟਨਾਵਾਂ ਸਿੱਧੇ ਤੌਰ ਉੱਤੇ ਜੁਮੇਵਾਰ — ਕੈਂਥ ਚੰਡੀਗੜ੍ਹ – ਪੰਜਾਬ ‘ ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਬੁਰੇ ਤਰੀਕੇ ਨਾਲ ਫੇਲ੍ਹ ਅਤੇ ਚਿੰਤਾਜਨਕ ਬਣ ਗਈ ਹੈ। ਪੰਜਾਬ ਵਿੱਚ ਪਹਿਲਾਂ ਤਾਂ ਅਨੁਸੂਚਿਤ ਜਾਤੀਆਂ ਦੀਆਂ ਨੂੰ ਔਰਤਾਂ ਨੂੰ ਨੰਗਾ ਕਰਕੇ ਘੁਮਾਣਾ ਤੇ ਨੌਜਵਾਨਾਂ ਨਾਲ ਕੁੱਟ ਮਾਰ ਕਰਕੇ ਪਿਸ਼ਾਬ ਪਿਲਾਉਣ ਦੀ ਘਟਨਾਵਾਂ ਅਤੇ ਲੜਕੀਆਂ ਦੀ ਸਰੇਆਮ ਕਤਲ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ…

VIA PUNJAB
ਅੱਗੇ ਪੜ੍ਹੋ
1 121 122 123 124 125 1,271