ਪਹਿਲੀ ਫਰਵਰੀ ਤੋਂ ਬੱਚਿਆਂ ਨੂੰ ਜੀ ਆਇਆਂ ਆਖਣਗੇ ਆਂਗਣਵਾੜੀ ਕੇਂਦਰ

ਪਹਿਲੀ ਫਰਵਰੀ ਤੋਂ ਬੱਚਿਆਂ ਨੂੰ ਜੀ ਆਇਆਂ ਆਖਣਗੇ ਆਂਗਣਵਾੜੀ ਕੇਂਦਰ

ਅਰੁਣਾ ਚੌਧਰੀ ਵੱਲੋਂ ਤੈਅ ਸੁਰੱਖਿਆ ਮਾਪਦੰਡਾਂ ਅਤੇ ਸਿਹਤ ਪੋ੍ਰਟੋਕੋਲਾਂ ਦੀ ਪਾਲਣਾ ਦੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਅਨਲੌਕ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਸੂਬੇ ਭਰ ਦੇ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਲਈ 1 ਫਰਵਰੀ, 2021 ਤੋਂ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲਣ ਦਾ ਫ਼ੈਸਲਾ ਲਿਆ ਗਿਆ ਹੈ, ਜਿਨਾਂ ਨੂੰ ਕੋਵਿਡ ਮਹਾਂਮਾਰੀ ਕਰਕੇ ਬੰਦ ਕਰ ਦਿੱਤਾ…

VIA PUNJAB
ਅੱਗੇ ਪੜ੍ਹੋ

ਨਾਮਜ਼ਦਗੀਆਂ ਦੇ ਪਹਿਲੇ ਦਿਨ ਮਿਊਂਸੀਪਲ ਚੋਣਾਂ ਲਈ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ : ਘਨਸ਼ਿਆਮ ਥੋਰੀ

ਨਾਮਜ਼ਦਗੀਆਂ ਦੇ ਪਹਿਲੇ ਦਿਨ ਮਿਊਂਸੀਪਲ ਚੋਣਾਂ ਲਈ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ :  ਘਨਸ਼ਿਆਮ ਥੋਰੀ

ਨਾਮਜ਼ਦਗੀਆਂ ਦਾਖਲ ਕਰਨ ਦੀ ਆਖਿਰੀ ਮਿਤੀ 3 ਫਰਵਰੀ 2021 ਜਲੰਧਰ – ਜ਼ਿਲ੍ਹੇ ਵਿੱਚ ਹੋਣ ਵਾਲੀਆਂ ਮਿਊਂਸੀਪਲ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਠ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮੁੱਚੀਆਂ ਅੱਠ ਨਾਮਜ਼ਦਗੀਆਂ ਫਿਲੌਰ ਨਗਰ ਕੌਂਸਲ ਲਈ ਪ੍ਰਾਪਤ ਹੋਈਆਂ ਹਨ, ਜਿਥੇ 14 ਫਰਵਰੀ, 2021 ਨੂੰ ਚੋਣਾਂ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ ਛੇ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਦੇ 110 ਵਾਰਡਾਂ ਦੀਆਂ ਚੋਣਾਂ ਰਾਜ ਚੋਣ ਕਮਿਸ਼ਨ ਵੱਲੋਂ…

VIA PUNJAB
ਅੱਗੇ ਪੜ੍ਹੋ

ਕੌਮੀ ਝੰਡੇ ਦੀ ਸ਼ਾਨ ਬਾਰੇ ਤਹਾਨੂੰ ਕੀ ਪਤਾ-ਕੈਪਟਨ ਅਮਰਿੰਦਰ ਸਿੰਘ ਨੇ ਤਰੁਣ ਚੁੱਘ ਨੂੰ ਦਿੱਤਾ ਸਖ਼ਤ ਜਵਾਬ

ਕੌਮੀ ਝੰਡੇ ਦੀ ਸ਼ਾਨ ਬਾਰੇ ਤਹਾਨੂੰ ਕੀ ਪਤਾ-ਕੈਪਟਨ ਅਮਰਿੰਦਰ ਸਿੰਘ ਨੇ ਤਰੁਣ ਚੁੱਘ ਨੂੰ ਦਿੱਤਾ ਸਖ਼ਤ ਜਵਾਬ

ਸ਼ਹੀਦ ਹੋਣ ਵਾਲੇ ਪੰਜਾਬ ਦੇ ਬਹਾਦਰ ਸੈਨਿਕਾਂ ਦੀਆਂ ਦੇਹਾਂ ਤਿਰੰਗੇ ਵਿੱਚ ਲਿਪਟ ਕੇ ਆਉਂਦੀਆਂ ਹਨ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਤਰੁਣ ਚੁੱਘ ਵੱਲੋਂ ਉਨ੍ਹਾਂ ਦੇ ਫੌਜੀ ਪਿਛੋਕੜ ਉਪਰ ਕੀਤੀ ਟਿੱਪਣੀ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਜਾਂ ਉਸ ਦੀ ਲੀਡਰਸ਼ਿਪ ਨੂੰ ਫੌਜ ਦੇ ਮਾਣ-ਸਤਿਕਾਰ ਜਾਂ ਕੌਮੀ ਤਿਰੰਗੇ ਦੀ ਅਹਿਮੀਅਤ ਦਾ ਕੀ ਪਤਾ ਜਿਸ ਵਿੱਚ ਹਰੇਕ ਦੂਜੇ ਦਿਨ ਸਰਹੱਦਾਂ ਉਤੋਂ ਸਾਡੇ ਪੰਜਾਬੀ ਭਰਾਵਾਂ ਦੀਆਂ ਦੇਹਾਂ ਲਿਪਟ ਕੇ…

VIA PUNJAB
ਅੱਗੇ ਪੜ੍ਹੋ

ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ-ਬੀਬੀ ਜਗੀਰ ਕੌਰ

ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ-ਬੀਬੀ ਜਗੀਰ ਕੌਰ

ਕੇਸਰੀ ਨਿਸ਼ਾਨ ਤਾਂ ਗਣਤੰਤਰ ਦਿਵਸ ਸਮੇਂ ਸਿੱਖਾਂ ਦੀ ਝਾਕੀ ਵਿਚ ਵੀ ਝੂਲਦੇ ਹਨ, ਫਿਰ ਵਿਵਾਦ ਕਿਉਂ? ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਣ ’ਤੇ ਪੈਦਾ ਕੀਤੇ ਜਾ ਰਹੇ ਵਿਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਜਾਣਬੁਝ ਕੇ…

VIA PUNJAB
ਅੱਗੇ ਪੜ੍ਹੋ

ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਮਿੰਟ ਦਾ ਮੌਨ ਧਾਰਿਆ

ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਮਿੰਟ ਦਾ ਮੌਨ ਧਾਰਿਆ

ਏਡੀਸੀ ਨੇ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਸੰਜੀਦਾ ਯਤਨ ਕਰਨ ਲਈ ਪ੍ਰੇਰਿਆ ਜਲੰਧਰ – ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਦੋ ਮਿੰਟ ਦਾ ਮੌਨ ਧਾਰਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵੇਰੇ 11.00 ਵਜੇ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਸਿਵਲ, ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਵਧੀਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ

ਆਧੁਨਿਕ ਤਕਨੀਕ ਅਤੇ ਵਰਤੋਂ ਲੋੜਾਂ ਨੂੰ ਸਾਹਮਣੇ ਰੱਖ ਕੇ ਤਿਆਰ ਕੀਤੀ ਗਈ ਹੈ ਨਵੀਂ ਵੈੱਬਸਾਈਟ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਤਕਨੀਕ ਰਾਹੀਂ ਸੰਗਤ ਤੱਕ ਆਪਣੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਵੈੱਬਸਾਈਟ ਜਾਰੀ ਕੀਤੀ ਹੈ। ਇਸ ਵੈੱਬਸਾਈਟ (www.sgpcamritsar.org) ਦਾ ਰਸਮੀਂ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਵੈੱਬਸਾਈਟ ਨੂੰ ਤਿਆਰ ਕਰਨ ਦੀਆਂ ਸੇਵਾਵਾਂ ਮਾਈਕਰੋ ਸੋਲਿਊਸ਼ਨ ਪ੍ਰਾਈਵੇਟ ਜਲੰਧਰ ਵੱਲੋਂ ਮੁਫ਼ਤ ਦਿੱਤੀਆਂ ਗਈਆਂ ਹਨ। ਬੀਬੀ ਜਗੀਰ ਕੌਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਸਰਧਾਰੀ ਵਿਦਿਆਰਥੀਆਂ ਨੂੰ ਅੱਜ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡੀ ਗਈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 2636 ਵਿਦਿਆਰਥੀਆਂ ਨੂੰ ਵਿਦਿਅਕ ਸੈਸ਼ਨ 2020-2021 ਲਈ ਇਹ ਵਜ਼ੀਫ਼ੇ ਪ੍ਰਦਾਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਛੇਵੀਂ ਤੋਂ ਦੱਸਵੀਂ ਤੱਕ 3500 ਰੁਪਏ, ਗਿਆਰ੍ਹਵੀਂ ਤੋਂ…

VIA PUNJAB
ਅੱਗੇ ਪੜ੍ਹੋ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਪ੍ਰਸੋਨਲ ਵਿਭਾਗ ਪੰਜਾਬ ਦੀ ਜਾਤੀਵਾਦੀ ਸੋਚ ਪੂਰਦਾ ਸਰਕਾਰੀ ਹੱਥ-ਠੋਕਾ- ਜਸਵੀਰ ਸਿੰਘ ਗੜੀ

ਕਾਂਗਰਸ ਤੇ ਅਕਾਲੀ ਦਲ ਭਾਜਪਾ ਦੀਆਂ ਸਰਕਾਰਾਂ ਨੇ ਮਿਲ ਜੁਲਕੇ ਦਲਿਤ ਮੁਲਾਜ਼ਮ ਰਗੜੇ ਚੰਡੀਗੜ੍ਹ- ਦੇਸ਼ ਦੇ ਕਿਸੀ ਵੀ ਸੂਬੇ ਵਿੱਚ ਸਭ ਤੋਂ ਜਿ਼ਆਦਾ ਅਨੁਸੂਚਿਤ ਜਾਤੀਆਂ ਦੀ ਆਬਾਦੀ ਪੰਜਾਬ ਹੈ ਜੋ ਕਿ 35% ਦੇ ਕਰੀਬ ਹੈ। ਇਹਨਾਂ ਦਲਿਤ ਵਰਗਾਂ ਦੇ ਮੁਲਾਜ਼ਮ ਵਰਗਾਂ ਨੂੰ ਅਜਾ਼ਦੀ ਤੋਂ ਬਾਅਦ ਹਮੇਸ਼ਾ ਕਾਂਗਰਸ, ਅਕਾਲੀ ਦਲ, ਭਾਜਪਾ ਦੀਆਂ ਸਰਕਾਰਾਂ ਨੇ ਜਾਤੀਵਾਦ ਸੋਚ ਤਹਿਤ ਕੁਚਲਣ ਤੇ ਰਗੜਨ ਦਾ ਕੰਮ ਕੀਤਾ ਹੈ । ਅਜਿਹਾ ਪ੍ਰਗਟਾਵਾ ਕਰਦਿਆਂ ਪੰਜਾਬ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਸਰਦਾਰ ਜਸਵੀਰ…

VIA PUNJAB
ਅੱਗੇ ਪੜ੍ਹੋ

ਚਾਲੂ ਵਿੱਤ ਸਾਲ ਦੇ ਅੰਤ ਤਕ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਦਫਤਰਾਂ ਵਿਚ ਇੰਟਰਨੈਟ ਸਹੂਲਤ ਅਤੇ ਸਿਸਟਮ ਵਿਚ ਬਿਹਤਰੀ ਕੀਤੀ ਜਾਵੇਗੀ – ਡਿਪਟੀ ਮੁੱਖ ਮੰਤਰੀ

ਚਾਲੂ ਵਿੱਤ ਸਾਲ ਦੇ ਅੰਤ ਤਕ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਦਫਤਰਾਂ ਵਿਚ ਇੰਟਰਨੈਟ ਸਹੂਲਤ ਅਤੇ ਸਿਸਟਮ ਵਿਚ ਬਿਹਤਰੀ ਕੀਤੀ ਜਾਵੇਗੀ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਹਾ ਹੈ ਕਿ ਚਾਲੂ ਵਿੱਤ ਸਾਲ ਦੇ ਅੰਤ ਤਕ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਦਫਤਰਾਂ ਵਿਚ ਇੰਟਰਨੈਟ ਸਹੂਲਤ ਅਤੇ ਸਿਸਟਮ ਵਿਚ ਬਿਹਤਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੁਣ ਜੀਐਸਟੀ ਦੇ ਮਾਡਲ-ਇਕ ਸਾਫਟਵੇਅਰ ‘ਤੇ ਕੰਮ ਹੋ ਰਿਹਾ ਹੈ ਅਤੇ ਜਲਦੀ ਹੀ ਜੀਐਸਟੀ ਦਾ ਮਾਡਲ-ਦੋ ਸਾਫਟਵੇਅਰ ਸ਼ੁਰੂ ਹੋ ਜਾਵੇਗਾ ਜਿਸ ‘ਤੇ ਨਵੇਂ ਨਿਯੁਕਤ ਅਧਿਕਾਰੀਆਂ ਨੂੰ ਲਗਾਇਆ ਜਾਵੇਗਾ।ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅੱਜ ਗੁਰੂਗ੍ਰਾਮ ਵਿਚ ਹਰਿਆਣਾ ਲੋਕ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮ

ਸਾਕਾ ਤਰਨ ਤਾਰਨ ਸਾਹਿਬ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੇ ਕੇ ਗੁਰਦੁਆਰਾ ਸੁਧਾਰ ਲਹਿਰ ਨੂੰ ਹੋਰ ਮਜ਼ਬੂਤ ਕੀਤਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ ਅੱਜ ਨਗਰ ਅਲਾਦੀਨਪੁਰ (ਤਰਨ ਤਾਰਨ) ਵਿਖੇ ਹੋਈ। ਭਾਈ ਹਜ਼ਾਰਾ ਸਿੰਘ ਅਤੇ ਭਾਈ ਹੁਕਮ ਸਿੰਘ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ…

VIA PUNJAB
ਅੱਗੇ ਪੜ੍ਹੋ
1 151 152 153 154 155 1,271