ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਦੇਸ਼ ਭਰ ‘ਚ ਕੋਰੋਨਾ ਦੇ 108 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ਕਾਰਨ ਆਪਣੇ ਨਾਗਰਿਕਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਰੋਕ ਲਗਾ ਦਿੱਤੀ ਸੀ। ਦੂਜੇ ਪਾਸੇ ਭਾਰਤ…

VIA PUNJAB
ਅੱਗੇ ਪੜ੍ਹੋ

ਫੋਰਟਿਸ ਨੇ ਆਰੀਅਨਜ਼ ਵਿੱਚ ਕੀਤਾ ਕੋਰੋਨਾਵਾਇਰਸ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਫੋਰਟਿਸ ਨੇ ਆਰੀਅਨਜ਼ ਵਿੱਚ ਕੀਤਾ ਕੋਰੋਨਾਵਾਇਰਸ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਮੁਹਾਲੀ – ਫੋਰਟਿਸ ਹਸਪਤਾਲ ਮੁਹਾਲੀ ਅਤੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ, ਚੰਡੀਗੜ ਨੇ ਕੋਰੋਨਾਵਾਇਰਸ (ਸੀ.ਓ.ਵੀ.) ਬਾਰੇ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਡਾ. ਮੋਹਿਤ ਕੌਸ਼ਲ, ਐਮਡੀ, ਡੀਟੀਸੀਡੀ, ਡੀ ਐਨ ਬੀ, ਐਫਆਈਪੀ, ਈਡੀਆਰਐਮ, ਫੋਰਟਿਸ ਹਸਪਤਾਲ, ਮੁਹਾਲੀ ਇਸ ਮੌਕੇ ਮਹਿਮਾਨ ਸਪੀਕਰ ਸਨ। ਜੀ.ਐੱਨ.ਐੱਮ., ਏ.ਐੱਨ.ਐੱਮ., ਬੀ. ਫਾਰਮੇਸੀ, ਡੀ. ਫਾਰਮੇਸੀ, ਬੀ ਐਸ ਸੀ ਹੰਸ (ਐਗਰੀਕਲਚਰ), ਡਿਪਲੋਮਾ (ਐਗਰੀਕਲਚਰ) ਆਦਿ ਦੇ ਵਿਦਿਆਰਥੀਆਂ ਨੇ ਸੈਸ਼ਨ ਵਿੱਚ ਸ਼ਿਰਕਤ ਕੀਤੀ।ਡਾ: ਮੋਹਿਤ ਕੌਸ਼ਲ ਨੇ ਬਿਮਾਰੀ ਦੇ ਮੁੱਖ ਕਾਰਨਾਂ, ਲੱਛਣਾਂ ਅਤੇ ਸਾਵਧਾਨੀਆਂ ਬਾਰੇ ਦੱਸਿਆ। ਉਸਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਕੌਮੀ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਵਾਲੇ ਪੰਥ ਪ੍ਰਸਤ ਆਗੂ ਸਨ ਜਥੇਦਾਰ ਤਲਵੰਡੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਤਲਵੰਡੀ ਨੂੰ ਕੌਮੀ ਪ੍ਰੰਪਰਾਵਾਂ ਨੂੰ ਸਮਰਪਿਤ ਆਗੂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਥੇਦਾਰ ਤਲਵੰਡੀ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਜੀਵਨ ਬਤੀਤ ਕਰਨ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਸਰਕਾਰ ਵਲੋਂ ਨਾਗਰਿਕਾਂ ਤੇ ਕਰਤਾਰਪੁਰ ਸਾਹਿਬ ਜਾਣ ਤੇ ਪਾਬੰਦੀ

ਪਾਕਿਸਤਾਨ ਸਰਕਾਰ ਵਲੋਂ ਨਾਗਰਿਕਾਂ ਤੇ ਕਰਤਾਰਪੁਰ ਸਾਹਿਬ ਜਾਣ ਤੇ ਪਾਬੰਦੀ

ਇਸਲਾਮਾਬਾਦ – ਕੋਰੋਨਾ ਵਾਇਰਸ ਕਾਰਨ ਵਿਸ਼ਵ ਭਰ ਵਿੱਚ ਫੈਲੀ ਦਹਿਸ਼ਤ ਦੇ ਦੌਰਾਨ ਪਾਕਿਸਤਾਨ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਤੇ ਰੋਕ ਲਗਾ ਦਿੱਤੀ ਹੈ ਹਾਲਾਂਕਿ ਇਹ ਰੋਕ ਭਾਰਤ ਤੋਂ ਆਉਣ ਵਾਲੀ ਸੰਗਤ ਤੇ ਨਹੀਂ ਲਗਾਈ ਗਈ ਹੈ| ਭਾਰਤੀ ਸੰਗਤਾਂ ਪਹਿਲਾਂ ਦੀ ਤਰ੍ਹਾਂ ਦਰਸ਼ਨ ਕਰਨ ਲਈ ਜਾ ਸਕਦੀਆਂ ਹਨ| ਜਿਕਰਯੋਗ ਹੈ ਕਿ ਭਾਰਤ ਸਰਕਾਰ ਵੀ ਕੋਰੋਨਾ ਵਾਇਰਸ ਸਬੰਧੀ ਕਾਫੀ ਚੌਕਸ ਹੈ ਤੇ ਇੱਥੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ-ਆਉਣ ਵਾਲੇ ਸ਼ਰਧਾਲੂਆਂ…

VIA PUNJAB
ਅੱਗੇ ਪੜ੍ਹੋ

ਜਸਟਿਨ ਟਰੂਡੋ ਵਲੋਂ ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਲੋਕਾਂ ਨੂੰ ਰਾਹਤ ਪੈਕੇਜ ਦੇਣ ਦਾ ਐਲਾਨ

ਜਸਟਿਨ ਟਰੂਡੋ ਵਲੋਂ ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਲੋਕਾਂ ਨੂੰ ਰਾਹਤ ਪੈਕੇਜ ਦੇਣ ਦਾ ਐਲਾਨ

ਟੋਰਾਂਟੋ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਲੋਕਾਂ ਨੂੰ ਗ੍ਰੋਸਰੀ, ਘਰਾਂ ਦੇ ਕਿਰਾਏ ਅਤੇ ਬੱਚਿਆਂ ਦੇ ਡੇਅ ਕੇਅਰ ਦੇ ਖਰਚੇ ਦੀ ਮਾਰ ਤੋਂ ਬਚਾਉਣ ਲਈ 20 ਬਿਲੀਅਨ ਡਾਲਰ ਦੇ ਰਾਹਤ ਪੈਕਜ ਦਾ ਐਲਾਨ ਕੀਤਾ ਹੈ| ਜਿਕਰਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਟਰੂਡੋ ਦੀ ਪਤਨੀ ਸੋਫੀ ਨੂੰ ਕਰੋਨਾ ਵਾਈਰਸ ਹੋਣ ਤਂੋ ਬਾਅਦ ਸ੍ਰੀ ਟਰੂਡੋ ਇਕੱਲੇ ਰਹਿ ਰਹੇ ਹਨ | ਡਾਕਟਰੀ ਜਾਂਚ ਵਿੱਚ ਟਰੂਡੋ ਤੰਦਰੁਸਤ ਪਾਏ ਗਏ ਹਨ| ਇੱਥੇ ਇਹ…

VIA PUNJAB
ਅੱਗੇ ਪੜ੍ਹੋ

ਪੋਸਟਮਾਰਟਮ ਰਿਪੋਰਟ ਅਨੁਸਾਰ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਤੇ ਚਾਕੂ ਨਾਲ ਹੋਏ ਸਨ 12 ਵਾਰ

ਪੋਸਟਮਾਰਟਮ ਰਿਪੋਰਟ ਅਨੁਸਾਰ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਤੇ ਚਾਕੂ ਨਾਲ ਹੋਏ ਸਨ 12 ਵਾਰ

ਨਵੀਂ ਦਿੱਲੀ – ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਹੋਈ ਹਿੰਸਾ ਦੌਰਾਨ ਮਾਰੇ ਗਏ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਰਮਚਾਰੀ ਅੰਕਿਤ ਸ਼ਰਮਾ ਦੀ ਪੋਸਟਮਾਰਟਮ ਰਿਪੋਰਟ ਵਿੱਚ ਦਿਲ ਦਹਿਲਾਉਣ ਵਾਲੇ ਖੁਲਾਸੇ ਹੋਏ ਹਨ| ਪੋਸਟਮਾਰਟਮ ਰਿਪੋਰਟ ਅਨੁਸਾਰ ਉਨ੍ਹਾਂ ਦੇ ਸਰੀਰ ਤੇ ਸੱਟਾਂ ਦੇ ਕੁੱਲ 51 ਨਿਸ਼ਾਨ ਪਾਏ ਗਏ ਹਨ| ਇਨ੍ਹਾਂ ਵਿੱਚ ਚਾਕੂ ਮਾਰੇ ਜਾਣ ਦੇ 12 ਨਿਸ਼ਾਨ ਮਿਲੇ ਹਨ| ਅੰਕਿਤ ਸ਼ਰਮਾ ਦੇ ਪੈਰ, ਛਾਤੀ ਅਤੇ ਪਿਛਲੇ ਹਿੱਸੇ ਵਿੱਚ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ| ਪੁਲੀਸ ਸੂਤਰਾਂ ਅਨੁਸਾਰ ਅੰਕਿਤ ਸ਼ਰਮਾ…

VIA PUNJAB
ਅੱਗੇ ਪੜ੍ਹੋ

ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ, ਭਾਈ ਜੁਝਾਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਲਖਵਿੰਦਰ ਸਿੰਘ ਤੇ ਭਾਈ ਕਮਲਜੀਤ ਸਿੰਘ ਦੇ…

VIA PUNJAB
ਅੱਗੇ ਪੜ੍ਹੋ

ਕੋਵਿਡ-19: ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕੈਬਨਿਟ ਸਕੱਤਰ ਨਾਲ ਵੀਡਿਓ ਕਾਨਫਰੰਸਿੰਗ

ਕੋਵਿਡ-19: ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕੈਬਨਿਟ ਸਕੱਤਰ ਨਾਲ ਵੀਡਿਓ ਕਾਨਫਰੰਸਿੰਗ

ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਕੈਬਨਿਟ ਸਕੱਤਰ ਰਾਜੀਵ ਗੌਬਾ ਨੂੰ ਵੀਡਿਓ ਕਾਨਫਰੰਸਿੰਗ ਜ਼ਰੀਏ ਕੋਵਿਡ-19 ਸਬੰਧੀ ਸੂਬੇ ਦੀ ਸਥਿਤੀ ਤੋਂ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਫੈਲਣ ਦੇ ਸ਼ੁਰੂਆਤੀ ਦੌਰ ਤੋਂ ਹੀ ਪੰਜਾਬ ਨੇ ਅਹਿਤਿਆਤਨ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਵਚਨਬੱਧ ਅਤੇ ਗੰਭੀਰ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਕੋਵਿਡ-19 ਬਾਰੇ ਚੁੱਕੇ ਕਦਮਾਂ ਬਾਰੇ ਕੈਬਨਿਟ ਸਕੱਤਰ ਨੂੰ ਜਾਣੂੰ ਕਰਵਾਇਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਡਰਣ ਜਾਂ ਘਬਰਾਉਣ ਦੀ ਲੋਂੜ ਨਹੀਂ ਹੈ| ਇਸ ਵਾਇਰਸ ਤੋਂ ਬਚਾਉਣ ਲਈ ਸਫਾਈ ‘ਤੇ ਧਿਆਨ ਰੱਖਣ, ਖੰਘਦੇ ਤੇ ਛਿਕਦੇ ਸਮੇਂ ਮੂੰਹ ਤੇ ਨੱਕ ‘ਤੇ ਰੁਮਾਲ ਰੱਖਣ| ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਣ ਅਤੇ ਭੀੜ ਵਾਲੀ ਥਾਂਵਾਂ ‘ਤੇ ਜਾਣ ਤੋਂ ਬਚਣ, ਜੇਕਰ ਜਾਣਾ ਵੀ ਤਾਂ ਮਾਸਕ ਪਾ ਕੇ ਜਾਣ| ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੱਧੂ ਵੱਲੋਂ ਮੁੜ ਸਰਗਰਮੀ ਲਈ ‘ਜਿੱਤੇਗਾ ਪੰਜਾਬ’ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਨਵਜੋਤ ਸਿੱਧੂ ਵੱਲੋਂ ਮੁੜ ਸਰਗਰਮੀ ਲਈ ‘ਜਿੱਤੇਗਾ ਪੰਜਾਬ’ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਚੰਡੀਗੜ੍ਹ – ਕੁਝ ਮਹੀਨਿਆਂ ਤੋਂ ਪੰਜਾਬ ਦੀ ਰਾਜਨੀਤੀ ਤੋਂ ਵੱਖ ਪੰਜਾਬ ਦੇ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸਰਗਰਮ ਹੋ ਰਹੇ ਹਨ। ਉਨ੍ਹਾਂ ਨੇ ਸਿਆਸਤ ਵਿੱਚ ਆਪਣੀ ਵਾਪਸੀ ਲਈ ਡਿਜੀਟਲ ਮੀਡੀਆ ਮਾਧਿਅਮ ਬਣਾਇਆ ਹੈ। ਉਨ੍ਹਾਂ ਵੱਲੋਂ ‘ਜਿੱਤੇਗਾ ਪੰਜਾਬ’ ਯੂਟਿਊਬ ਚੈਨਲ ਨਾਲ ਸ਼ੁਰੂਆਤ ਕੀਤੀ ਹੈ। ਸ. ਸਿੱਧੂ ਨੇ ਕਿਹਾ ਕਿ ਇਹ ਚੈਨਲ ਪੰਜਾਬ ਨੂੰ ਬਚਾਉਣ ਅਤੇ ਇਸ ਨੂੰ ਦੁਬਾਰਾ ਬਣਾਉਣ ਦੇ ਯਤਨਾਂ ਦਾ ਮੰਚ ਹੋਵੇਗਾ। ਸਿੱਧੂ ਨੇ ਦਾਅਵਾ ਕੀਤਾ ਕਿ ਉਹ ਇਸ ਰਾਹੀਂ…

VIA PUNJAB
ਅੱਗੇ ਪੜ੍ਹੋ
1 306 307 308 309 310 1,271