ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਨੇ ਕੀਤਾ ਜਾਰੀ

ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਨੇ ਕੀਤਾ ਜਾਰੀ

ਅੰਮ੍ਰਿਤਸਰ – ਨਵੰਬਰ 1984 ਵਿਚ ਸਿੱਖਾਂ ਵਿਰੁੱਧ ਦੇਸ਼ ਭਰ ਵਿਚ ਵਾਪਰੇ ਸ਼ਰਮਨਾਕ ਖ਼ੂਨੀ ਕਾਂਡ ਦੇ ਵੇਰਵਿਆਂ ਬਾਰੇ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਕੀਤਾ। ਇਹ ਪੁਸਤਕ ਜੂਨ 1985 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਭਾਗਾਂ ਵਿਚ ਪ੍ਰਕਾਸ਼ਤ ਕੀਤੀ ਗਈ ਸੀ। ਜਿਸ ਦੇ ਚਾਰ ਭਾਗਾਂ ਨੂੰ ਇਕਠਿਆਂ ਕਰਕੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਨਸ਼ਿਆਂ ਦੇ ਖਾਤਮੇ ਲਈ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਲਈ ਕੌਮੀ ਡਰੱਗ ਨੀਤੀ ਲਿਆਉਣ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਾਸਤੇ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਦੀ ਲੋੜ ਉਤੇ ਜੋਰ ਦਿੱਤਾ।ਇਸ ਅਲਾਮਤ ਖਿਲਾਫ ਲੜਾਈ ਵਿਚ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ

ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ

ਅਧਿਕਾਰੀਆਂ ਨੂੰ ਜੀਵਨ ਰੱਖਿਅਕ ਗੈਸ ਦੇ ਦਬਾਅ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਅਤੇ 25 ਜੁਲਾਈ ਤੱਕ ਪਲਾਂਟ ਸਥਾਪਤ ਕਰਨ ਦਾ ਕੰਮ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ – ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖੀਰ ਤੱਕ 75 ਹੋਰ ਪ੍ਰੈੱਸ਼ਰ ਸਵਿੰਗ ਐਡਸੌਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ।ਅੱਜ ਇਸ ਸਬੰਧੀ ਐਲਾਨ ਕਰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਬਲੈਕ ਫੰਗਸ ਬਿਮਾਰੀ ਬਾਰੇ ਜਾਗਰੂਕਤਾ ਲਈ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਬਲੈਕ ਫੰਗਸ ਬਿਮਾਰੀ ਬਾਰੇ ਜਾਗਰੂਕਤਾ ਲਈ ਵੈਬਿਨਾਰ ਆਯੋਜਿਤ

ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਰਾਜਪੁਰਾ ਨੇੜੇ ਚੰਡੀਗੜ੍ਹ ਵਿਖੇ ਬਲੈਕ ਫੰਗਸ ਦੇ ਲੱਛਣਾਂ ਅਤੇ ਇਲਾਜ਼ ਬਾਰੇ ਜਾਗਰੂਕਤਾ ਲਈ ਇਕ ਵੈਬਿਨਾਰ ਆਯੋਜਿਤ ਕੀਤਾ ਗਿਆ।ਡਾ. ਦੀਪਿਕਾ ਸ਼ਰਮਾ, ਡੀ.ਐਸ.ਟੀ ਵੂਮੈਨ ਸਾਇੰਟਿਸਟ, ਇੰਸਟੀਚਿਊਟ ਆਫ ਮਾਈਕ੍ਰੋਬਿਅਲ ਟੈਕਨਾਲੋਜੀ ਚੰਡੀਗੜ੍ਹ ਨੇ ਆਰੀਅਨਜ਼ ਦੇ ਨਰਸਿੰਗ, ਫਾਰਮੇਸੀ, ਲਾਅ, ਇੰਜੀਨੀਅਰਿੰਗ, ਮੈਨੇਜਮੈਂਟ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਸ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ: ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲੈਕ ਫੰਗਸ ਦੀ ਬਿਮਾਰੀ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਮਾਰਸ਼ਲ ਆਰਟ ਸਕੂਲ ਵਿੱਚ ਲੱਗੀ ਅੱਗ ਦੌਰਾਨ 18 ਵਿਅਕਤੀਆਂ ਦੀ ਮੌਤ, 16 ਵਿਅਕਤੀ ਜ਼ਖ਼ਮੀ

ਚੀਨ ਵਿੱਚ ਮਾਰਸ਼ਲ ਆਰਟ ਸਕੂਲ ਵਿੱਚ ਲੱਗੀ ਅੱਗ ਦੌਰਾਨ 18 ਵਿਅਕਤੀਆਂ ਦੀ ਮੌਤ, 16 ਵਿਅਕਤੀ ਜ਼ਖ਼ਮੀ

ਬੀਜਿੰਗ – ਚੀਨ ਵਿੱਚ ਇਕ ਮਾਰਸ਼ਲ ਆਰਟ ਸਕੂਲ ਵਿੱਚ ਅੱਗ ਲੱਗਣ ਕਾਰਨ 18 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂਕਿ 16 ਵਿਅਕਤੀ ਜ਼ਖ਼ਮੀ ਹੋ ਗਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਹੇਨਾਨ ਸੂਬੇ ਦੇ ਝੇਚੇਂਗ ਕਾਊਂਟੀ ਵਿੱਚ ਅੱਜ ਸਵੇਰੇ ਲੱਗੀ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਵਿੱਚ 18 ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖ਼ਮੀ ਹੋ ਗਏੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਅਮਰੀਕਾ ਵੱਲੋਂ ਚੀਨ ਤੋਂ ਬਣੇ ਸੋਲਰ ਪੈਨਲ ਸਮਾਨ ਦੀ ਦਰਾਮਦ ਤੇ ਪਾਬੰਦੀ

ਅਮਰੀਕਾ ਵੱਲੋਂ ਚੀਨ ਤੋਂ ਬਣੇ ਸੋਲਰ ਪੈਨਲ ਸਮਾਨ ਦੀ ਦਰਾਮਦ ਤੇ ਪਾਬੰਦੀ

ਅਮਰੀਕਾ – ਅਮਰੀਕਾ ਨੇ ਸੌਰ ਪੈਨਲਾਂ ਦੇ ਨਿਰਮਾਣ ਵਿੱਚ ਇਸਤੇਮਾਲ ਹੋਣ ਵਾਲੀ ਸਮੱਗਰੀ ਨੂੰ ਲੈ ਕੇ ਇਕ ਪ੍ਰਮੁੱਖ ਚੀਨੀ ਨਿਰਮਾਤਾ ਕੰਪਨੀ ਦੇ ਕਾਰੋਬਾਰ ਤੇ ਅਮਰੀਕੀ ਬਾਜ਼ਾਰ ਵਿੱਚ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਅਜਿਹਾ ਉਈਗਰ ਅਤੇ ਹੋਰ ਘੱਟਗਿਣਤੀ ਭਾਈਚਾਰਿਆਂ ਵਿਰੁੱਧ ਚੀਨ ਦੀ ਦਮਨਕਾਰੀ ਮੁਹਿੰਮ ਨਾਲ ਜੁੜੀਆਂ ਕਾਰੋਬਾਰੀ ਸੰਸਥਾਵਾਂ ਤੇ ਰੋਕ ਲਗਾਉਣ ਦੀ ਵਿਆਪਕ ਕੋਸ਼ਿਸ਼ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ।ਯੂਨਾਈਟਿਡ ਸਟੇਟ ਆਪਣੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੁਆਰਾ ਜਬਰੀ ਲੇਬਰ…

VIA PUNJAB
ਅੱਗੇ ਪੜ੍ਹੋ

ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ : ਸੋਨੀਆ ਗਾਂਧੀ

ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ : ਸੋਨੀਆ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਜਾਰੀ ਵਾਧੇ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਆਸਮਾਨ ਛੂਹ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਨੇ ਨੂੰ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਜਿਸ ਵਿੱਚ ਤੇਲ, ਦਾਲਾਂ ਅਤੇ ਹੋਰ ਜ਼ਰੂਰੀ…

VIA PUNJAB
ਅੱਗੇ ਪੜ੍ਹੋ

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਝੂਠ ਬੋਲਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਝੂਠ ਕਾਰਨ 12 ਸੂਬਿਆਂ ਵਿੱਚ ਆਕਸੀਜਨ ਦੀ ਸਪਲਾਈ ਪ੍ਰਭਾਵਿਤ ਹੋਈ ਅਤੇ ਜੇਕਰ ਇਨ੍ਹਾਂ ਸੂਬਿਆਂ ਨੂੰ ਆਕਸੀਜਨ ਮਿਲ ਜਾਂਦੀ ਤਾਂ ਬਹੁਤ ਸਾਰੇ ਲੋਕਾਂ ਦੀ ਜਾਨ ਬਚ ਸਕਦੀ ਸੀ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਆਕਸੀਜਨ ਨੂੰ ਲੈ ਕੇ ਰਾਜਨੀਤੀ ਕਰ ਕੇ ਅਪਰਾਧ ਕੀਤਾ ਹੈ ਇਸ ਅਪਰਾਧਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ

ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ

ਨਾਗਰਿਕ ਸੇਵਾਵਾਂ ਵਿੱਚ ਸੁਧਾਰ ਲਈ ਵਿਸ਼ਵ ਬੈਂਕ ਨੇ ਕੀਤੀ ਸੂਬੇ ਦੀ ਸ਼ਲਾਘਾ ਚੰਡੀਗੜ੍ਹ – ਇਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਆਪਣੇ ਨਾਗਰਿਕਾਂ ਨੂੰ ਡਾਟਾ ਆਧਾਰਤ ਮਜ਼ਬੂਤ ਪ੍ਰਸ਼ਾਸਨ ਪ੍ਰਦਾਨ ਕਰਨ ਹਿੱਤ ਡਾਟਾ ਪਾਲਿਸੀ ਲਾਗੂ ਕਰਨ ਵਾਲੇ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ।ਇਹ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਵਿਸ਼ਵ ਬੈਂਕ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ।ਵਿਸ਼ਵ ਬੈਂਕ ਨੇ ਸੁਧਾਰਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਹ ਸੁਧਾਰ…

VIA PUNJAB
ਅੱਗੇ ਪੜ੍ਹੋ

ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ

ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ

ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਫੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਨਹੀਂ ਕੀਤੀ ਗਈ ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਇਨ੍ਹਾਂ…

VIA PUNJAB
ਅੱਗੇ ਪੜ੍ਹੋ
1 37 38 39 40 41 1,271