6 ਵਿਕਟਾਂ ਨਾਲ ਹਰਾ ਭਾਰਤ ਨੇ ਵਿੰਡੀਜ਼ ਨੂੰ ਕੀਤਾ 2-0 ਨਾਲ ਕਲੀਨ ਸਵੀਪ

6 ਵਿਕਟਾਂ ਨਾਲ ਹਰਾ ਭਾਰਤ ਨੇ ਵਿੰਡੀਜ਼ ਨੂੰ ਕੀਤਾ 2-0 ਨਾਲ ਕਲੀਨ ਸਵੀਪ

ਕਪਤਾਨ ਵਿਰਾਟ ਕੋਹਲੀ ਦੇ ਲਗਾਤਾਰ ਦੂਸਰੇ ਸੈਂਕੜੇ ਦੀ ਬਦੌਲਤ ਵੈਸਟਇੰਡੀਜ਼ ਨੂੰ ਤੀਜੇ ਅਤੇ ਆਖਰੀ ਵਨ ਡੇ ਵਿਚ 6 ਵਿਕਟਾਂ ਨਾਲ ਹਰਾ ਕੇ ਟੀਮ ਇੰਡੀਆ ਨੇ ਸੀਰੀਜ਼ ਆਪਣੇ ਨਾਂ ਕਰ ਲਈ। ਬਾਰਿਸ਼ ਕਾਰਣ ਸੀਰੀਜ਼ ਦਾ ਪਹਿਲਾ ਮੈਚ ਰੱਦ ਹੋ ਗਿਆ ਸੀ। ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਖਤਰਨਾਕ ਓਪਨਰ ਕ੍ਰਿਸ ਗੇਲ ਦੀਆਂ 72 ਦੌੜਾਂ ਦੀ ਧੂੰਆਂਧਾਰ ਪਾਰੀ ਅਤੇ ਏਵਿਨ ਲੁਈਸ ਦੀਆਂ 29 ਗੇਂਦਾਂ ਵਿਚ 43 ਦੌੜਾਂ ਦੀ ਬਦੌਲਤ 35 ਓਵਰਾਂ ਵਿਚ 7…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਬਾਰੇ ਫ਼ੈਸਲਾ ਲੋਕਾਂ ਦੇ ਹਿੱਤ ’ਚ: ਰਾਸ਼ਟਰਪਤੀ

ਜੰਮੂ ਕਸ਼ਮੀਰ ਬਾਰੇ ਫ਼ੈਸਲਾ ਲੋਕਾਂ ਦੇ ਹਿੱਤ ’ਚ: ਰਾਸ਼ਟਰਪਤੀ

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਜ਼ਾਦੀ ਦਿਵਸ ਮੌਕੇ ਰਾਸ਼ਟਰ ਦੇ ਨਾਂਅ ਜਾਰੀ ਸੰਦੇਸ਼ ਵਿੱਚ ਭਰੋਸਾ ਪ੍ਰਗਟਾਇਆ ਹੈ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨਾਲ ਅਤੇ ਸੂਬੇ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਬਦਲਾਅ ਦੇ ਨਾਲ ਹੁਣ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਉਹ ਅਧਿਕਾਰ ਅਤੇ ਸਹੂਲਤਾਂ ਮਿਲਣਗੀਆਂ ਜੋ ਬਾਕੀ ਦੇ ਦੇਸ਼ ਵਾਸੀ ਪਹਿਲਾਂ ਹੀ ਮਾਣ ਰਹੇ…

VIA PUNJAB
ਅੱਗੇ ਪੜ੍ਹੋ

ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ

ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ

ਜਲੰਧਰ – ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜ ਲੜਕੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ।ਮੁੱਖ ਮੰਤਰੀ ਨੇ ਇਸ ਤਿਉਹਾਰ ਅਤੇ ਪਵਿੱਤਰ ਮੌਕੇ ’ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫਿਆਂ ਦੀ ਪੇਸ਼ਕਸ਼ ਕੀਤੀ ਅਤੇ ਉਨਾਂ ਦੇ ਖੁਸ਼ਹਾਲ ਤੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੂੰ ਮਠਿਆਈ ਦੇਣ ਅਤੇ ਉਨਾਂ ਦੇ ਮੱਥੇ ’ਤੇ ਤਿਲਕ ਲਾਉਣ ਵਾਲੀਆਂ ਲੜਕੀਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨ-ਸ਼ਾਂਤੀ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤ ਤਾੜਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਨ-ਸ਼ਾਂਤੀ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤ ਤਾੜਨਾ

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਅਤੇ ਲੋਕਾਂ ਨੂੰ ਅਜਿਹੀਆਂ ਸ਼ਕਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦੇਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

9 ਪੁਲਿਸ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ ਕੀਤਾ ਜਲੰਧਰ – 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਤ ਕਰਨ ਤੋਂ ਇਲਾਵਾ ਨੌ ਪੁਲਿਸ ਅਧਿਕਾਰੀਆਂ ਨੂੰ ਉਨਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤਾ ਗਿਆ।ਇਨਾਂ ਸਟੇਟ ਐਵਾਰਡੀਆਂ ਵਿਚ ਸਮਾਜਿਕ ਤੌਰ ’ਤੇ ਸਰਗਰਮ ਹਸਤੀਆਂ, ਕਲਾਕਾਰ, ਸਾਹਿਤਕਾਰ, ਕਵੀ, ਪ੍ਰਗਤੀਸ਼ੀਲ ਕਿਸਾਨ, ਵਾਤਾਵਰਣ ਪ੍ਰੇਮੀ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

ਚੰਡੀਗੜ੍ਹ – ਦੇਸ਼ ਦਾ 73ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।

VIA PUNJAB
ਅੱਗੇ ਪੜ੍ਹੋ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਜਲੰਧਰ – ਦਿੱਲੀ ਵਿੱਚ ਤੁਗਲਕਾਬਾਦ ਖੇਤਰ ‘ਚ ਇਤਿਹਾਸਕ ਮੰਦਰ ਢਾਹੁਣ ਨਾਲ ਪੈਦਾ ਹੋਏ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਰਵਿਦਾਸ ਭਾਈਚਾਰੇ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੁੱਖ ਮੰਤਰੀ ਨੇ ਅੱਜ ਇੱਥੇ ਭਾਈਚਾਰੇ ਦੇ ਸੰਤਾਂ ਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਮਸਲੇ ਦਾ ਹੱਲ ਕੱਢਣ ਲਈ ਭਾਈਚਾਰੇ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲ ਕੇ ਦਖਲ ਦੇਣ ਦੀ ਕੀਤੀ ਮੰਗ ਸਵੀਕਾਰ…

VIA PUNJAB
ਅੱਗੇ ਪੜ੍ਹੋ

ਦੱ. ਅਫਰੀਕਾ ਨੇ ਭਾਰਤ ਦੌਰੇ ਲਈ ਟੈਸਟ ਟੀਮ ਐਲਾਨੀ

ਦੱ. ਅਫਰੀਕਾ ਨੇ ਭਾਰਤ ਦੌਰੇ ਲਈ ਟੈਸਟ ਟੀਮ ਐਲਾਨੀ

ਦੱਖਣੀ ਅਫਰੀਕਾ ਨੇ ਸਤੰਬਰ ਤੋਂ ਸ਼ੁਰੂ ਹੋਣ ਵਾਲੇ ਭਾਰਤ ਦੌਰੇ ਲਈ ਆਪਣੀ ਟੈਸਟ ਟੀਮ ਵਿਚ ਤੇਜ਼ ਗੇਂਦਬਾਜ਼ ਐਨਰਿਚ, ਨੋਰਤਜੇ, ਵਿਕਟਕੀਪਰ ਬੱਲੇਬਾਜ਼ ਰੂਡੀ ਸੇਕੇਂਡ ਤੇ ਸਪਿਨਰ ਸੇਨੂਰਨ ਮੁਥੁਸਾਮੀ ਨੂੰ ਸ਼ਾਮਲ ਕੀਤਾ ਹੈ।12 ਮੈਂਬਰੀ ਟੀਮ ਦੀ ਕਪਤਾਨੀ ਫਾਫ ਡੂ ਪਲੇਸਿਸ ਕਰੇਗਾ, ਜਿਸ ਨਾਲ ਅਗਵਾਈ ਵਿਚ ਬਦਲਾਅ ਦੀਆਂ ਸਾਰੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਤੇਮਬਾ ਬਾਵੂਮਾ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। 3 ਟੈਸਟ ਮੈਚਾਂ ਦੀ ਸੀਰੀਜ਼ 2 ਅਕਤੂਬਰ ਤੋਂ ਵਿਸ਼ਾਖਾਪਟਨਮ ਵਿਚ ਸ਼ੁਰੂ ਹੋਵੇਗੀ। ਕ੍ਰਿਕਟ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਵਿੰਡੀਜ਼ ਵਿਚਾਲੇ ਤੀਜਾ ਇੱਕ ਰੋਜ਼ਾ ਅੱਜ

ਭਾਰਤ ਤੇ ਵਿੰਡੀਜ਼ ਵਿਚਾਲੇ ਤੀਜਾ ਇੱਕ ਰੋਜ਼ਾ ਅੱਜ

ਭਾਰਤ ਬੁੱਧਵਾਰ ਨੂੰ ਇੱਥੇ ਵੈਸਟ ਇੰਡੀਜ਼ ਖਿਲਾਫ਼ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਮੈਚ ਵਿੱਚ ਇੱਕ ਹੋਰ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ। ਇਸ ਵਿੱਚ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੂੰ ਵੱਡੀ ਪਾਰੀ ਖੇਡਣੀ ਹੋਵੇਗੀ, ਜੋ ਲਗਾਤਾਰ ਚਾਰ ਮੈਚਾਂ ਵਿੱਚ ਅਸਫਲ ਰਿਹਾ। ਭਾਰਤ ਇਸ ਤੋਂ ਪਹਿਲਾਂ ਮੇਜ਼ਬਾਨ ਟੀਮ ਤੋਂ ਟੀ-20 ਲੜੀ ਜਿੱਤ ਚੁੱਕਾ ਹੈ, ਜਿਸ ਵਿੱਚ ਧਵਨ ਨੇ 1, 23 ਅਤੇ ਤਿੰਨ ਦੌੜਾਂ ਵਾਲੀਆਂ ਪਾਰੀਆਂ ਖੇਡੀਆਂ ਹਨ। ਦੂਜੇ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਉਹ ਸਿਰਫ਼ ਦੋ ਦੌੜਾਂ…

VIA PUNJAB
ਅੱਗੇ ਪੜ੍ਹੋ

ਦ੍ਰਾਵਿੜ ਦਾ ਮਸਲਾ ਹਿੱਤਾਂ ਨਾਲ ਟਕਰਾਅ ਨਹੀਂ

ਦ੍ਰਾਵਿੜ ਦਾ ਮਸਲਾ ਹਿੱਤਾਂ ਨਾਲ ਟਕਰਾਅ ਨਹੀਂ

ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਨੇ ਅੱਜ ਸਪਸ਼ਟ ਕੀਤਾ ਕਿ ਕੌਮੀ ਕ੍ਰਿਕਟ ਅਕੈਡਮੀ ਦੇ ਕ੍ਰਿਕਟ ਪ੍ਰਮੁੱਖ ਵਜੋਂ ਰਾਹੁਲ ਦ੍ਰਾਵਿੜ ਦੀ ਨਿਯੁਕਤੀ ਵਿੱਚ ‘ਹਿੱਤਾਂ ਦੇ ਟਕਰਾਅ’ ਦਾ ਕੋਈ ਮਸਲਾ ਨਹੀਂ ਹੈ। ਲੈਫਟੀਨੈਂਟ ਜਨਰਲ ਰਵੀ ਥੋੜਗੇ ਨੇ ਕਿਹਾ ਕਿ ਗੇਂਦ ਹੁਣ ਬੀਸੀਸੀਆਈ ਦੇ ਲੋਕਪਾਲ ਕਮ ਆਚਰਣ ਅਧਿਕਾਰੀ ਡੀਕੇ ਜੈਨ ਦੇ ਪਾਲੇ ਵਿੱਚ ਹੈ।ਥੋੜਗੇ ਨੇ ਕਿਹਾ, ‘‘ਰਾਹੁਲ ਦੇ ਮਾਮਲੇ ਵਿੱਚ ਹਿੱਤਾਂ ਦਾ ਟਕਰਾਅ ਨਹੀਂ ਹੈ। ਉਸ ਨੂੰ ਨੋਟਿਸ ਮਿਲਿਆ ਸੀ ਅਤੇ ਅਸੀਂ ਉਸ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ।…

VIA PUNJAB
ਅੱਗੇ ਪੜ੍ਹੋ
1 637 638 639 640 641 1,271