200 ਫੁੱਟ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਦੀ ਮੌਤ, 2 ਜ਼ਖਮੀ

200 ਫੁੱਟ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਦੀ ਮੌਤ, 2 ਜ਼ਖਮੀ

ਚੰਬਾ – ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕਿਹਾਰ ਵਿੱਚ ਇਕ ਕਾਰ ਲੱਗਭਗ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਇਸ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਪੁਲੀਸ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਲੋਕ ਹਿਮਗਿਰ ਤੋਂ ਡਿਊਰ ਵੱਲ ਜਾ ਰਹੇ ਸਨ| ਰਸਤੇ ਵਿਚ ਕਾਰ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਇਸ ਹਾਦਸੇ ਵਿਚ ਕਾਰ ਸਵਾਰ ਇਕ ਵਿਅਕਤੀ ਦੀ…

VIA PUNJAB
ਅੱਗੇ ਪੜ੍ਹੋ

ਮਮਤਾ ਨਾਲ ਮੀਟਿੰਗ ਮਗਰੋਂ ਡਾਕਟਰਾਂ ਦੀ ਹੜਤਾਲ ਖ਼ਤਮ

ਮਮਤਾ ਨਾਲ ਮੀਟਿੰਗ ਮਗਰੋਂ ਡਾਕਟਰਾਂ ਦੀ ਹੜਤਾਲ ਖ਼ਤਮ

ਕੋਲਕਾਤਾ – ਪੱਛਮੀ ਬੰਗਾਲ ਵਿਚ ਜੂਨੀਅਰ ਡਾਕਟਰਾਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਬੈਠਕ ਤੋਂ ਬਾਅਦ ਹਫ਼ਤਾ ਭਰ ਚੱਲੀ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਬੈਨਰਜੀ ਨੇ ਪੁਲੀਸ ਨੂੰ ਹੁਕਮ ਦਿੱਤੇ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਜਾਵੇ। ਸੂਬਾ ਸਕੱਤਰੇਤ ਵਿਚ ਹੋਈ ਮੀਟਿੰਗ ਮੌਕੇ ਡਾਕਟਰਾਂ ਦੇ ਵਫ਼ਦ ਨੇ ਬੈਨਰਜੀ ਨੂੰ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿਚ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ…

VIA PUNJAB
ਅੱਗੇ ਪੜ੍ਹੋ

ਸਾਕਿਬ ਦੇ ਸੈਂਕੜੇ ਨਾਲ ਬੰਗਲਾਦੇਸ਼ ਜੇਤੂ

ਸਾਕਿਬ ਦੇ ਸੈਂਕੜੇ ਨਾਲ ਬੰਗਲਾਦੇਸ਼ ਜੇਤੂ

ਟਾਉਂਟਨ – ਸਾਕਿਬ ਅਲ ਹਸਨ ਦੇ ਲਗਾਤਾਰ ਦੂਜੇ ਸੈਂਕੜੇ ਤੇ ਲਿਟਨ ਦਾਸ ਨਾਲ ਉਹਦੀ ਸੈਂਕੜੇ ਵਾਲੀ ਭਾਈਵਾਲੀ ਦੀ ਬਦੌਲਤ ਬੰਗਲਾਦੇਸ਼ ਨੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਅੱਜ ਇਥੇ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਬੰਗਲਾਦੇਸ਼ ਨੇ ਸੈਮੀ ਫਾਈਨਲ ਵਿੱਚ ਦਾਖ਼ਲੇ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਵਿੰਡੀਜ਼ ਖ਼ਿਲਾਫ਼ ਬੰਗਲਾਦੇਸ਼ ਦੀ ਇਕ ਰੋਜ਼ਾ ਕ੍ਰਿਕਟ ਵਿੱਚ ਲਗਾਤਾਰ ਪੰਜਵੀਂ ਜਿੱਤ ਹੈ। ਵੈਸਟ ਇੰਡੀਜ਼ ਵੱਲੋਂ ਦਿੱਤੇ 322 ਦੌੜਾਂ ਦੇ ਟੀਚੇ ਦਾ ਪਿੱਛਾ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਪੈਨਲਟੀ ਕਾਰਨਰ ’ਤੇ ਹੋਰ ਮਿਹਨਤ ਦੀ ਲੋੜ: ਮਾਰਿਨ

ਭਾਰਤ ਨੂੰ ਪੈਨਲਟੀ ਕਾਰਨਰ ’ਤੇ ਹੋਰ ਮਿਹਨਤ ਦੀ ਲੋੜ: ਮਾਰਿਨ

ਹੀਰੋਸ਼ੀਮਾ – ਭਾਰਤੀ ਹਾਕੀ ਟੀਮ ਦੇ ਲਈ ਹੇਠਲੀ ਰੈਂਕਿੰਗ ਵਾਲੀ ਫਿਜੀ ਨੂੰ ਐਫਆਈਐਚ ਮਹਿਲਾ ਸੀਰੀਜ਼ ਫਾਈਨਲਜ਼ ਵਿੱਚ ਹਰਾਉਣਾ ਮੁਸ਼ਕਲ ਨਹੀਂ ਹੋਵੇਗਾ, ਪਰ ਮੁੱਖ ਕੋਚ ਸਯੋਰਡ ਮਾਰਿਨ ਨੇ ਕਿਹਾ ਕਿ ਟੀਮ ਜੇਕਰ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲਣ ਦੀ ਤਕਨੀਕ ਨੂੰ ਬਿਹਤਰ ਕਰ ਲਵੇ ਤਾਂ ਕੰਮ ਹੋਰ ਸੌਖਾ ਹੋ ਜਾਵੇਗਾ। ਨੌਵੇਂ ਸਥਾਨ ’ਤੇ ਕਾਬਜ਼ ਭਾਰਤ ਟੂਰਨਾਮੈਂਟ ਵਿੱਚ ਸਰਵੋਤਮ ਰੈਂਕਿੰਗ ਵਾਲੀ ਟੀਮ ਹੈ ਅਤੇ ਅਜੇ ਤੱਕ ਉਸ ਨੇ ਇੱਕ ਹੀ ਗੋਲ ਗੁਆਇਆ ਹੈ। ਉਸ ਨੇ ਯੁਰੂਗੁਏ ਨੂੰ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ

ਅਮਿਤ ਸ਼ਾਹ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਵਿੱਚ ਪਾਕਿਸਤਾਨ ਵਿੱਚ ਮਿਲੀ ਜਿੱਤ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਗੁਆਂਢੀ ਦੇਸ਼ ’ਤੇ ਇੱਕ ਹੋਰ ‘ਸਟਰਾਈਕ’ ਸੀ ਅਤੇ ਨਤੀਜਾ ਬਰਾਬਰ ਹੀ ਰਿਹਾ। ਉਨ੍ਹਾਂ ਕਿਹਾ, ‘‘ਟੀਮ ਇੰਡੀਆ ਵੱਲੋਂ ਪਾਕਿਸਤਾਨ ’ਤੇ ਇੱਕ ਹੋਰ ਸਟਰਾਈਕ। ਪੂਰੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਦੀ ਵਧਾਈ। ਹਰ ਭਾਰਤੀ ਨੂੰ ਮਾਣ ਹੈ ਅਤੇ ਜਿੱਤ ਦਾ ਜਸ਼ਨ ਮਨਾ ਰਿਹਾ ਹੈ।’’ ‘ਸਟਰਾਈਕ’ ਤੋਂ ਗ੍ਰਹਿ ਮੰਤਰੀ ਦਾ ਇਸ਼ਾਰਾ ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ਵਿੱਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਅਨੰਤਨਾਗ ਵਿੱਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਅਨੰਤਨਾਗ – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅਨੰਤਨਾਗ ਦੇ ਇਕ ਪਿੰਡ ਵਿਚ ਸਾਰੇ ਨਿਕਾਸੀ ਮਾਰਗਾਂ ਨੂੰ ਸੀਲ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਇਸ ਦੌਰਾਨ ਜਦੋਂ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ…

VIA PUNJAB
ਅੱਗੇ ਪੜ੍ਹੋ

ਭਾਰਤੀ ਟੀਮ ਨੂੰ ਇਕ ਹੋਰ ਝਟਕਾ, ਭੁਵਨੇਸ਼ਵਰ 3 ਮੈਚਾਂ ਲਈ ਬਾਹਰ

ਭਾਰਤੀ ਟੀਮ ਨੂੰ ਇਕ ਹੋਰ ਝਟਕਾ, ਭੁਵਨੇਸ਼ਵਰ 3 ਮੈਚਾਂ ਲਈ ਬਾਹਰ

ਮੈਨਚੈਸਟਰ – ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਪਾਕਿਸਤਾਨ ਖਿਲਾਫ ਵਰਲਡ ਕੱਪ ਦੇ ਮੈਚ ਵਿੱਚ ਲੱਗੀ ਹੈਮਸਟ੍ਰਿੰਗ ਸੱਟ ਕਾਰਨ 2-3 ਮੈਚ ਨਹੀਂ ਖੇਡ ਸਕਣਗੇ| ਭੁਵਨੇਸ਼ਵਰ ਤੀਜਾ ਓਵਰ ਪੂਰਾ ਸੁੱਟੇ ਬਿਨਾ ਮੈਦਾਨ ਤੋਂ ਬਾਹਰ ਚੱਲੇ ਗਏ ਸੀ| ਕਪਤਾਨ ਵਿਰਾਟ ਕੋਹਲੀ ਨੇ ਜਾਹਿਰ ਕੀਤਾ ਕਿ ਬਾਕੀ ਮੈਚਾਂ ਵਿੱਚ ਉਸਦੀ ਜਗ੍ਹਾ ਮੁਹੰਮਦ ਸ਼ਮੀ ਖੇਡਣਗੇ| ਕੋਹਲੀ ਨੇ 89 ਦੌੜਾਂ ਨਾਲ ਮਿਲੀ ਜਿੱਤ ਤੋਂ ਬਾਅਦ ਕਿਹਾ, ”ਭੁਵੀ ਨੂੰ ਹਲਕੀ ਸੱਟ ਲੱਗੀ ਹੈ| ਉਹ 2 ਜਾਂ 3 ਮੈਚਾਂ ਲਈ ਬਾਹਰ ਰਹੇਗਾ ਪਰ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ

ਭਾਈ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ

ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਇਕ ਸਿੱਖ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁਟਮਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਅਨਿਆਂ ਭਰਿਆ ਵਰਤਾਰਾ ਦੇਸ਼ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਗਠਿਤ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਗਠਿਤ

ਪੰਜ ਮੈਂਬਰੀ ਜਾਂਚ ਕਮੇਟੀ ਸਾਹਿਤਕ ਸਰਮਾਏ ਦੀ ਪਾਰਦਰਸ਼ੀ ਤਰੀਕੇ ਨਾਲ ਕਰੇਗੀ ਪੜਤਾਲ- ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਸਿੱਖ ਰੈਫਰੈਂਸ ਲਾਇਬ੍ਰੇ੍ਰਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਇਸ ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ….

VIA PUNJAB
ਅੱਗੇ ਪੜ੍ਹੋ
1 734 735 736 737 738 1,271