ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਭੇਜਿਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਨਾਲ ਜਾਣ ਵਾਲੇ 1694 ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਜਿਨ੍ਹਾਂ ਵਿਚੋਂ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਹਨ।…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਦੇ ਸਮਾਗਮ ਵਿਚ ਸ਼ਾਮਲ ਹੋਣਗੇ ਪੰਜਾਬ ਦੇ ਰਾਜਪਾਲ

ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਦੇ ਸਮਾਗਮ ਵਿਚ ਸ਼ਾਮਲ ਹੋਣਗੇ ਪੰਜਾਬ ਦੇ ਰਾਜਪਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਦਿੱਤਾ ਸੱਦਾ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਪ੍ਰਵਾਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਉਹ 23 ਨਵੰਬਰ 2018 ਦੇ ਸਮਾਗਮ ਵਿਚ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਪੰਥਕ ਜਾਹੋ-ਜਲਾਲ ਨਾਲ ਮਨਾਇਆ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ

ਪੰਥਕ ਜਾਹੋ-ਜਲਾਲ ਨਾਲ ਮਨਾਇਆ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ

ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਦੇ ਖੇਤਰ ’ਚ ਯਾਦਗਾਰੀ ਭੂਮਿਕਾ ਨਿਭਾਈ -ਭਾਈ ਲੌਂਗੋਵਾਲ ਅੰਮ੍ਰਿਤਸਰ – ਸੰਨ 1920 ਵਿਚ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ…

VIA PUNJAB
ਅੱਗੇ ਪੜ੍ਹੋ

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ

ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ

ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮੁੱਚੇ ਸਿੱਖ ਜਗਤ, ਗੁਰੂ ਨਾਨਕ ਨਾਮ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੈਠਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੈਠਕ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ-ਦਫ਼ਤਰ ਵਿਖੇ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਭਲਕੇ

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਭਲਕੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਵੰਬਰ 1920 ਵਿਚ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੇ ਸਥਾਪਨਾ ਦਿਵਸ ਮੌਕੇ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 19 ਤੇ 20 ਨਵੰਬਰ ਨੂੰ

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 19 ਤੇ 20 ਨਵੰਬਰ ਨੂੰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਰਤ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅੰਦਰ ਸਿੱਖੀ ਸੰਸਕਾਰਾਂ ਦਾ ਸੰਚਾਰ ਕਰਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ 19 ਤੇ 20 ਨਵੰਬਰ 2018 ਨੂੰ ਹੋਵੇਗੀ। ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸੈਸ਼ਨ 2018-19 ਵਿੱਚ ਪੂਰੇ ਭਾਰਤ ਵਿੱਚੋਂ ਇਸ ਪ੍ਰੀਖਿਆ ਵਿਚ 50,000 ਤੋਂ ਵੱਧ ਵਿਦਿਆਰਥੀਆਂ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਭਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਨਿਵਾਸੀ ਸ. ਗੁਰਿੰਦਰ ਸਿੰਘ ਬਾਵਾ ਸਨਮਾਨਿਤ

ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਨਿਵਾਸੀ ਸ. ਗੁਰਿੰਦਰ ਸਿੰਘ ਬਾਵਾ ਸਨਮਾਨਿਤ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ 52 ਕਿੱਤਾਕਾਰਾਂ ਦੇ ਸਨਮਾਨ ਲਈ 11-11 ਹਜ਼ਾਰ ਰੁਪਏ ਦੀ ਰਾਸ਼ੀ ਦੀ ਸੇਵਾ ਕਰਨ ’ਤੇ ਮੁੰਬਈ ਨਿਵਾਸੀ ਸ. ਗੁਰਿੰਦਰ ਸਿੰਘ ਬਾਵਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਸ. ਗੁਰਿੰਦਰ ਸਿੰਘ ਬਾਵਾ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ। ਉਨ੍ਹਾਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ…

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੇ ਤਿੰਨ ਸਾਬਕਾ ਮੁਲਾਜ਼ਮ ਕੀਤੇ ਜਾਣਗੇ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਦੱਸਣਯੋਗ ਹੈ ਕਿ ਬੀਤੇ ਸਾਲ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ…

VIA PUNJAB
ਅੱਗੇ ਪੜ੍ਹੋ
1 119 120 121 122 123 148