ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਪਹਿਲਾ ਗਰੁੱਪ ਪੰਜਾਬ ਪੁੱਜਾ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ – ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਨੌਜਵਾਨਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਮਿਊਜ਼ੀਅਮ ਵਿੱਚ ਜਾ ਕੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਵਿਚਾਰਧਾਰਾ, ਪੰਜਾਬ ਦੇ ਸ਼ਾਨਾਮੱਤੇ ਸੱਭਿਆਚਾਰ ਅਤੇ ਮਹਾਨ ਵਿਰਾਸਤ ਬਾਰੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਗੁਰਬਾਣੀ ਪਾਠ ਬੋਧ ਸਮਾਗਮਾਂ ਨਾਲ ਚੰਗੇ ਪ੍ਰਚਾਰਕ ਪੈਦਾ ਹੋਣਗੇ : ਭਾਈ ਲੌਂਗੋਵਾਲ

ਗੁਰਬਾਣੀ ਪਾਠ ਬੋਧ ਸਮਾਗਮਾਂ ਨਾਲ ਚੰਗੇ ਪ੍ਰਚਾਰਕ ਪੈਦਾ ਹੋਣਗੇ : ਭਾਈ ਲੌਂਗੋਵਾਲ

ਤਖਤੂਪੁਰਾ ਸਾਹਿਬ ਵਿਖੇ ਚੱਲ ਰਹੇ ਸਮਾਗਮ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਇਜ਼ਾ ਨਿਹਾਲ ਸਿੰਘ ਵਾਲਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਜਾਣਕਾਰੀ ਦੇਣ ਲਈ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਨਾਨਕਸਰ ਸਾਹਿਬ ਤਖਤੂਪੁਰਾ ਵਿਖੇ ਇੱਕ ਅਗਸਤ ਤੋਂ ਚੱਲ ਰਹੇ ਪਾਠ ਬੋਧ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਵਿਸ਼ੇਸ਼ ਤੌਰ ’ਤੇ ਤਖਤੂਪੁਰਾ ਸਾਹਿਬ ਪਹੁੰਚੇ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ ਭਲਕੇ 11 ਅਗਸਤ ਨੂੰ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ ਭਲਕੇ 11 ਅਗਸਤ ਨੂੰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਦਾਰੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲਾ, ਸ੍ਰੀ ਅੰਮ੍ਰਿਤਸਰ ਵਿਖੇ ਭਲਕੇ 11 ਅਗਸਤ ਨੂੰ ਪਹਿਲੀ ‘ਸਾਊਂਡ ਨੈਸ਼ਨਲ ਕਾਨਫਰੰਸ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਲਕੇ 11 ਅਗਸਤ ਨੂੰ ਸਵੇਰੇ 11:00 ਵਜੇ ਹੋਣ ਵਾਲੀ ਇਸ ਕਾਨਫਰੰਸ ਵਿਚ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਦੇ ਡਾਇਰੈਕਟਰ ਸ੍ਰੀ…

VIA PUNJAB
ਅੱਗੇ ਪੜ੍ਹੋ

ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ

ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ

ਖਾਲਸੇ ਦੀ ਜਨਮ ਭੂਮੀ ਤੇ ਮਾਤਾ ਨੈਣਾ ਦੇਵੀ ਨੂੰ ਜੋੜਨਾ ਹਿੰਦੂ-ਸਿੱਖ ਤੰਦਾਂ ਨੂੰ ਕਰੇਗਾ ਹੋਰ ਮਜ਼ਬੂਤ: ਨਵਜੋਤ ਸਿੰਘ ਸਿੱਧੂ ਚੰਡੀਗੜ – ”ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਬੇਹੱਦ ਵੱਕਾਰੀ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ ਹੋ ਗਿਆ ਹੈ। ਇੱਕ ਵਾਰ ਸ਼ੁਰੁ ਹੋਣ ‘ਤੇ ਇਹ ਪ੍ਰਾਜੈਕਟ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਪੱਖੋਂ ਮੀਲ ਦਾ ਪੱਥਰ ਸਾਬਿਤ ਹੋਵੇਗਾ ਸਗੋਂ ਹਿੰਦੂ-ਸਿੱਖ ਤੰਦਾਂ ਨੂੰ ਹੋਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2018 ਅਤੇ ਜਨਵਰੀ 2019 ਵਿਚ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਣੀ ਅਤੇ ਸਿੱਖੀ ਦੇ ਸੰਸਕਾਰਾਂ ਨਾਲ ਜੋੜਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀ ਭਾਗ ਲੈਂਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਤਾਇਕਵਾਂਡੋ ਦੇ ਸੋਨ ਤਗਮਾ ਜੇਤੂ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਕਰੇਗੀ ਸਨਮਾਨਿਤ

ਸ਼੍ਰੋਮਣੀ ਕਮੇਟੀ ਤਾਇਕਵਾਂਡੋ ਦੇ ਸੋਨ ਤਗਮਾ ਜੇਤੂ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਕਰੇਗੀ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਤਾਇਕਵਾਂਡੋ ਵਿਚ ਕੌਮਾਂਤਰੀ ਪੱਧਰ ’ਤੇ ਸੋਨ ਤਗਮਾ ਜੇਤੂ ਨੌਜੁਆਨ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਉਦੋਂ ਕੀਤਾ ਜਦੋਂ ਉਨ੍ਹਾਂ ਨੂੰ ਮਿਲ ਕੇ ਤਾਇਕਵਾਂਡੋ ਖਿਡਾਰੀ ਰਵਿੰਦਰ ਸਿੰਘ ਨੇ ਆਪਣੀ ਖੇਡ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੈਂਬਰੀਂ ਸਬ-ਕਮੇਟੀ ਕਰੇਗੀ ਸਨੌਰ ਘਟਨਾ ਦੀ ਪੜਤਾਲ

ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੈਂਬਰੀਂ ਸਬ-ਕਮੇਟੀ ਕਰੇਗੀ ਸਨੌਰ ਘਟਨਾ ਦੀ ਪੜਤਾਲ

ਭਾਈ ਲੌਂਗੋਵਾਲ ਨੇ ਗਠਿਤ ਸਬ-ਕਮੇਟੀ ਨੂੰ ਤਿੰਨ ਦਿਨਾਂ ਵਿਚ ਰਿਪੋਰਟ ਦੇਣ ਲਈ ਕਿਹਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿਚ ਪੁਲਿਸ ਵੱਲੋਂ ਸਿੱਖ ਨੌਜੁਆਨਾਂ ’ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਦੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਦੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਪੰਜ ਸਿੰਘਾਂ ਨੇ ਟੱਪ ਲਗਾ ਕੇ ਆਰੰਭ ਕੀਤੀ ਲੰਗਰ ਹਾਲ ਦੀ ਕਾਰ-ਸੇਵਾ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 8 ਅਗਸਤ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਲੰਗਰ ਹਾਲ ਦੀ ਕਾਰ ਸੇਵਾ ਦਾ ਆਰੰਭ ਅੱਜ ਅਰਦਾਸ ਉਪਰੰਤ ਪੰਜ ਸਿੰਘਾਂ ਵੱਲੋਂ ਟੱਪ ਲਗਾ ਕੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਸੰਗਤਾਂ ਦੇ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸ਼ਹੀਦ ਹੋਏ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਦਾ ਇਤਿਹਾਸ ਲਾਸਾਨੀ: ਭਾਈ ਲੌਂਗੋਵਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸ਼ਹੀਦ ਹੋਏ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਦਾ ਇਤਿਹਾਸ ਲਾਸਾਨੀ: ਭਾਈ ਲੌਂਗੋਵਾਲ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੀ ਸੇਵਾ ਸੰਪੂਰਨ ਹੋਣ ’ਤੇ ਸ਼ੁਕਰਾਨਾ ਸਮਾਗਮ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 8 ਅਗਸਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਸੰਪੂਰਨ ਹੋਣ ’ਤੇ ਅੱਜ ਸ਼ੁਕਰਾਨਾ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ…

VIA PUNJAB
ਅੱਗੇ ਪੜ੍ਹੋ

“ਸ਼੍ਰੋਮਣੀ ਕਮੇਟੀ ਦੇ ਅੰਦਰ ਇਕ ਸੰਸਥਾ ਵਾਂਗ ਕੰਮ ਕਰ ਰਹੇ ਨੇ ਡਾ. ਰੂਪ ਸਿੰਘ“

ਡਾ. ਰੂਪ ਸਿੰਘ ਦੀ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਦੀ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਘੁੰਡ ਚੁਕਾਈ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 8 ਅਗਸਤ ਸਿੱਖ ਕੌਮ ਦੇ ਪ੍ਰਬੁੱਧ ਵਿਦਵਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵੀਂ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਦੇ ਕਾਨਫਰੰਸ ਹਾਲ ’ਚ ਹੋਏ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਾਰੀ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸੰਤ…

VIA PUNJAB
ਅੱਗੇ ਪੜ੍ਹੋ
1 141 142 143 144 145 148