ਡੀ.ਜੀ.ਪੀ. ਵੀ.ਕੇ. ਭਵਰਾ ਨੇ ਸੰਭਾਲੀ ਪੰਜਾਬ ਪੁਲਿਸ ਦੀ ਕਮਾਨ

ਡੀ.ਜੀ.ਪੀ. ਵੀ.ਕੇ. ਭਵਰਾ ਨੇ ਸੰਭਾਲੀ ਪੰਜਾਬ ਪੁਲਿਸ ਦੀ ਕਮਾਨ

ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ 17 ਦਿਨਾਂ ਦੀ ਛੁੱਟੀ ‘ਤੇ ਜਾ ਰਹੇ ਹਨ। ਉਨ੍ਹਾਂ 28 ਮਈ ਤੋਂ 13 ਜੂਨ ਤੱਕ ਵਿਦੇਸ਼ ਜਾਣ ਲਈ ਛੁੱਟੀ ਲਈ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮੁਤਾਬਕ ਡੀ.ਜੀ.ਪੀ. ਦਿਨਕਰ ਗੁਪਤਾ ਦੀ ਗੈਰ ਹਾਜ਼ਰੀ ਵਿੱਚ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਵਰਾ ਨੂੰ ਸੇਵਾਵਾਂ ਨਿਭਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ-ਨਾਲ ਉਹ ਆਪਣਾ ਕੰਮ-ਕਾਜ ਵੀ ਵੇਖਣਗੇ।

VIA PUNJAB
ਅੱਗੇ ਪੜ੍ਹੋ

7ਵੀਂ ਆਰਥਿਕ ਜਨਗਣਨਾ : ਟ੍ਰੇਨਰਾਂ ਲਈ ਸੂਬਾ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ

7ਵੀਂ ਆਰਥਿਕ ਜਨਗਣਨਾ : ਟ੍ਰੇਨਰਾਂ ਲਈ ਸੂਬਾ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ

7ਵੀਂ ਆਰਥਿਕ ਜਨਗਣਨਾ ਲਈ ਫੀਲਡ ਦਾ ਕੰਮ ਅਗਲੇ ਮਹੀਨੇ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ – 7ਵੀਂ ਆਰਥਿਕ ਜਨਗਣਨਾ ਜਨਗਣਨਾ ਲਈ ਸੋਮਵਾਰ ਨੂੰ ਰਾਜ ਸ੍ਰੀ ਹੋਟਲ ਵਿਖੇ ਪੰਜਾਬ ਦੇ ਟ੍ਰੇਨਰਾਂ ਦੀ ਇਕ-ਦਿਨਾ ਸੂਬਾ ਪੱਧਰੀ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਦਾ ਉਦਘਾਟਨ ਕਰਦਿਆਂ ਡਾਇਰੈਕਟਰ, ਅੰਕੜਾ ਅਤੇ ਯੋਜਨਾ ਵਿਭਾਗ ਚੰਡੀਗੜ੍ਹ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਇਸ ਖੇਤਰ ਵਿੱਚ ਗਣਨਾ ਲਈ ਵਰਤੀਆਂ ਜਾਣ ਵਾਲੀਆਂ ਮੁੱਖ ਵਿਧੀਆਂ, ਪ੍ਰਕਿਰਿਆਵਾਂ, ਡਿਜੀਟਲ ਪਲੇਟਫਾਰਮ ਅਤੇ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਗੋਆ ਦੀ ਰਾਜਪਾਲ ਨੂੰ ਭਾਈ ਲੌਂਗੋਵਾਲ ਨੇ ਦਿੱਤਾ ਸੱਦਾ

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਗੋਆ ਦੀ ਰਾਜਪਾਲ ਨੂੰ ਭਾਈ ਲੌਂਗੋਵਾਲ ਨੇ ਦਿੱਤਾ ਸੱਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੋਆ ਦੀ ਰਾਜਪਾਲ ਮ੍ਰਿਦੁਲਾ ਸਿਨਹਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਹੈ। ਭਾਈ ਲੌਂਗੋਵਾਲ ਜੋ ਇਕ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਗੋਆ ਪੁੱਜੇ ਹੋਏ ਹਨ, ਨੇ ਅੱਜ ਗੋਆ ਦੀ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ…

VIA PUNJAB
ਅੱਗੇ ਪੜ੍ਹੋ

ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ ਸੰਗਠਿਤ ਅਪਰਾਧ ਨਿਯੰਤਰਣ ਯੂਨਿਟ ਵਜੋ ਤਾਇਨਾਤ

ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ ਸੰਗਠਿਤ ਅਪਰਾਧ ਨਿਯੰਤਰਣ ਯੂਨਿਟ ਵਜੋ ਤਾਇਨਾਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਰਾਜ ਦੇ ਇਕ ਆਈ.ਪੀ.ਐਸ.ਅਧਿਕਾਰੀ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਵਜੋ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਦਾ ਐਲਾਨ

ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਦਾ ਐਲਾਨ

ਨਗਰ ਨਿਗਮ/ ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੀ ਐਲਾਨ ਚੰਡੀਗੜ੍ਹ – ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵਲੋਂ ਅੱਜ ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਅਤੇ ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ। ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਜਾਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ। ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਦੇਸ਼ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਾਰੇ ਕੈਬਨਿਟ ਸਕੱਤਰ, ਸਮੂਹ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਭਾਰਤੀ ਚੋਣ ਕਮਿਸ਼ਨ…

VIA PUNJAB
ਅੱਗੇ ਪੜ੍ਹੋ

ਕਲੇਟ-2019 ਵਿਚ ਅੱਜ ਲੱਗਭੱਗ 60,000 ਉਮੀਦਵਾਰ ਅਪੀਅਰ ਹੋਏ

ਕਲੇਟ-2019 ਵਿਚ ਅੱਜ ਲੱਗਭੱਗ 60,000 ਉਮੀਦਵਾਰ ਅਪੀਅਰ ਹੋਏ

ਪੂਰੇ ਦੇਸ਼ ਵਿਚ ਕਲੇਟ ਦੇ ਅੰਤਰਗਤ 21 ਰਾਸ਼ਟਰੀ ਲਾਅ ਯੂਨੀਵਰਸਿਟੀਆਂ ਵਿਚ ਦਾਖਲਿਆਂ ਦੇ ਲਈ 60,000 ਉਮੀਦਵਾਰਾਂ ਨੇ ਹਿੱਸਾ ਲਿਆ ਚੰਡੀਗੜ – ਪੂਰੇ ਦੇਸ਼ ਤੋਂ ਲੱਗਭੱਗ 60­000 ਉਮੀਦਵਾਰ ਅੱਜ ਕਾਮਨ ਲਾਅ ਅਡਮੀਸ਼ਨ ਟੈਸਟ ਵਿਚ ਅਪੀਅਰ ਹੋਏ। ਇਹ ਪ੍ਰੀਖਿਆ ਦੀ ਨੈਸ਼ਨਲ ਲਾਅ ਯੂਨੀਵਰਸਿਟੀ, ਉੜੀਸਾ, ਕੱਟਕ, ਵੱਲੋਂ ਭਾਰਤ ਦੀ 21 ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਚ ਦਾਖਲਿਆਂ ਦੇ ਲਈ ਕਰਵਾਈ ਗਈ।ਪ੍ਰੋਫੈਸਰ ਬੀਐਸ ਸਿੱਧੂ, ਰਜਿਸਟਰਾਰ, ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ ਨੇ ਕਿਹਾ ਕਿ ਪਿਛਲੇ ਸਾਲ ਕਲੇਟ-2018 ਦੇ ਲਈ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ

ਬਾਬਾ ਬਕਾਲਾ ਸਾਹਿਬ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਢਾਡੀ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ। ਦੋ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਦਿਨ 17 ਢਾਡੀ ਜਥਿਆਂ, ਜਦਕਿ ਦੂਸਰੇ ਦਿਨ 40 ਕਵੀਸ਼ਰੀ ਜਥਿਆਂ ਨੇ ਢਾਡੀ ਤੇ ਕਵੀਸ਼ਰੀ ਕਲਾ ਦੇ ਜੌਹਰ ਵਿਖਾਏ। ਢਾਡੀ ਮੁਕਾਬਲਿਆਂ ਵਿੱਚੋਂ ਭਾਈ ਲਖਬੀਰ ਸਿੰਘ ਕੋਟ ਨੇ ਪਹਿਲਾ, ਗਿਆਨੀ ਖੜਕ ਸਿੰਘ…

VIA PUNJAB
ਅੱਗੇ ਪੜ੍ਹੋ

ਬਾਬਾ ਝੰਡਾ ਜੀ ਦੇ ਲੰਗਰ ਅਸਥਾਨ ‘ਤੇ ਭਗਵੰਤ ਮਾਨ ਸਨਮਾਨਿਤ

ਬਾਬਾ ਝੰਡਾ ਜੀ ਦੇ ਲੰਗਰ ਅਸਥਾਨ ‘ਤੇ ਭਗਵੰਤ ਮਾਨ ਸਨਮਾਨਿਤ

ਬੰਗਾ -ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਹਲਕਾ ਲੋਕ ਸਭਾ ਤੋਂ ਦੁਸਰੀ ਵਾਰ ਚੁਣੇ ਮੈਂਬਰ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਖਟਕੜ ਕਲਾ ਵਿਖੇ ਬਾਬਾ ਜਵਾਹਰ ਸਿੰਘ ਸਿੰਘ ਝੰਡਾ ਜੀ ਦੇ ਲੰਗਰ ਅਸਥਾਨ ਤੇ ਨਤਮਸਤਕ ਹੋਣ ਪੁੱਜੇ ਅਤੇ ਉਨ੍ਹਾਂ ਪੰਗਤ ਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ਆਖਿਆ ਕਿ ਜਦੋਂ ਵੀ ਉਹ ਚੋਣ ਜਿੱਤਦੇ ਹਨ ਇਸ ਸਥਾਨ ਤੇ ਆ ਕੇ ਅਸ਼ੀਰਵਾਦ ਲੈਂਦੇ…

VIA PUNJAB
ਅੱਗੇ ਪੜ੍ਹੋ
1 333 334 335 336 337 469