ਕੈਪਟਨ ਅਮਰਿੰਦਰ ਸਿੰਘ ਬਿਮਾਰ

ਕੈਪਟਨ ਅਮਰਿੰਦਰ ਸਿੰਘ ਬਿਮਾਰ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸਵੇਰੇ ਬੁਖਾਰ ਅਤੇ ਸਰੀਰ ਵਿੱਚ ਮਾਮੂਲੀ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀ.ਜੀ. ਆਈ ਵਿਖੇ ਦਾਖਲ ਕਰਵਾਇਆ ਗਿਆ।ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਵਖ-ਵਖ ਟੈਸਟ ਕੀਤੇ।ਮੁੱਢਲੀਆਂ ਸਾਰੀਆਂ ਰਿਪੋਰਟਾਂ ਠੀਕ ਹਨ।ਡਾਕਟਰਾਂ ਨੇ ਦਸਿਆ ਉਨ੍ਹਾਂ ਨੂੰ ‘ਆਮ ਵਾਇਰਲ’ ਹੈ ਅਤੇ ਉਨ੍ਹਾਂ ਨੂੰ ਦਵਾਈ ਤੋਂ ਇਲਾਵਾ ਅਰਾਮ ਦੀ ਸਲਾਹ ਦਿਤੀ ਗਈ ਹੈ।ਉਹ ਰਾਤ ਹਸਪਤਾਲ ਰਹਿਣਗੇ।

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਦਾ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਦਾ ਚਿਹਰਾ ਨੰਗਾ ਹੋਇਆ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀ ਦਲ ਦਾ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਦਾ ਚਿਹਰਾ ਨੰਗਾ ਹੋਇਆ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਨੂੰ ਸੂਬੇ ਦੇ ਹੱਕਾਂ ਨਾਲੋਂ ਬਾਦਲ ਪਰਿਵਾਰ ਦੇ ਹੱਕ ਵਧੇਰੇ ਪਿਆਰੇ: ਰੰਧਾਵਾ ਚੰਡੀਗੜ – ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਦੌਰਾਨ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਜ਼ਾਹਰ ਕਰਨ ਵਾਲੇ ਅਕਾਲੀ ਦਲ ਦਾ ਅਸਲ ਚਿਹਰਾ ਨੰਗਾ ਹੋ ਗਿਆ ਹੈ। ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਦਿਆਂ ਲੋਕਾਂ ਦੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਨੇ ਪਲਾਸਟਿਕ ਬੋਤਲਾਂ ਨਾਲ ਬੈਂਚ ਅਤੇ ਮਿੰਨੀ ਗ੍ਰੀਨ ਹਾਊਸ ਬਣਾਇਆ

ਆਰੀਅਨਜ਼ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਨੇ ਪਲਾਸਟਿਕ ਬੋਤਲਾਂ ਨਾਲ ਬੈਂਚ ਅਤੇ ਮਿੰਨੀ ਗ੍ਰੀਨ ਹਾਊਸ ਬਣਾਇਆ

ਮੋਹਾਲੀ – ਚੰਡੀਗੜ ਰਾੱਕ ਗਾਰਡਨ ਦੇ ਨਿਰਮਾਤਾ ਸਵ. ਸ਼੍ਰੀ ਨੇਕ ਚੰਦ ਤੋ ਪ੍ਰੇਰਿਤ ਹੋ ਕੇ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਖਾਲੀ ਪਲਾਸਟਿਕ ਦੀਆਂ ਬੋਤਲਾਂ ਤੋਂ ਕਾਲੇਜ ਵਿੱਚ ਕੁਝ ਉਪਯੋਗੀ ਚੀਜ਼ਾਂ ਤਿਆਰ ਕੀਤੀਆ ਹਨ।ਜਿਆਦਾ ਜਾਣਕਾਰੀ ਦਿੰਦਿਆਂ, ਮਿਸ ਰਾਜਦੀਪ ਕੌਰ, ਐਚੳਡੀ, ਸਿਵਿਲ ਡਿਪਾਰਟਮੈਟ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਾਲ 4-5 ਵਿਆਕਤੀਆਂ ਦੇ ਬੈਠਣ ਲਈ ਇੱਕ ਬੈਂਚ ਬਣਾਇਆ ਹੈ। ਕੈਂਪਸ ਨੂੰ ਪਲਾਸਟਿਕ ਮੁਕਤ ਕਰਨ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ

77.29 ਕੁਇੰਟਲ ਨਾ-ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ ਚੰਡੀਗੜ੍ਹ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਅਤੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਸਮੇਤ ਮੰਡੀ ਅਧਿਕਾਰੀਆਂ ਦੀਆਂ 62 ਟੀਮਾਂ ਵੱਲੋਂ ਸੂਬੇ ਦੀਆਂ ਮੁੱਖ ਫਲ ਅਤੇ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਫਲ ਅਤੇ ਸਬਜ਼ੀਆਂ ਨੂੰ ਗੈਰ ਕੁਦਰਤੀ ਢੰਗ ਨਾਲ ਪਕਾਉਣ ਦੀਆਂ ਘਟਨਾਵਾਂ ਦੀ ਚੈਕਿੰਗ ਦੇ ਉਦੇਸ਼ ਨਾਲ ਕੀਤੀ ਗਈ। ਉਕਤ ਪ੍ਰਗਟਾਵਾ ਮਿਸ਼ਨ ਡਇਰੈਕਟਰ, ਤੰਦਰੁਸਤ ਪੰਜਾਬ ਸ੍ਰੀ ਕੇ.ਐਸ. ਪੰਨੂ ਨੇ ਕੀਤਾ। ਸ੍ਰੀ ਪੰਨੂ ਨੇ ਦੱਸਿਆ ਕਿ ਫਲ…

VIA PUNJAB
ਅੱਗੇ ਪੜ੍ਹੋ

ਮੁੱਢਲਾ ਸਿਹਤ ਕੇਂਦਰ ਅਤੇ ਵੈਲਨੈੱਸ ਕੇਂਦਰਾਂ ਵਿੱਚ ਈ.ਸੀ.ਜੀ. ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ : ਬ੍ਰਹਮ ਮਹਿੰਦਰਾ

ਮੁੱਢਲਾ ਸਿਹਤ ਕੇਂਦਰ ਅਤੇ ਵੈਲਨੈੱਸ ਕੇਂਦਰਾਂ ਵਿੱਚ ਈ.ਸੀ.ਜੀ. ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ : ਬ੍ਰਹਮ ਮਹਿੰਦਰਾ

ਪਿਛਲੇ ਸਮੇਂ ਵਿੱਚ 5000 ਦੀ ਆਬਾਦੀ ਤੱਕ ਈ.ਸੀ.ਜੀ. ਦੀ ਸੁਵਿਧਾ ਉਪਲੱਬਧ ਨਹੀਂ ਕਰਵਾਈ ਗਈ ਚੰਡੀਗੜ੍ਹ – ਪੰਜਾਬ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਪੁੱਟਦਿਆਂ, ਹੁਣ ਤੋਂ ਸੂਬੇ ਭਰ ਦੇ ਸਾਰੇ ਮੁੱਢਲੇ ਸਿਹਤ ਕੇਂਦਰਾਂ ਅਤੇ ਵੈਲਨੈੱਸ ਕੇਂਦਰਾਂ ਵਿੱਚ ਈ.ਸੀ.ਜੀ. ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਇਸ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਕੀਤਾ। ਸਿਹਤ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਵਿਚਾਰ-ਵਿਟਾਂਦਰੇ ਤੋਂ ਬਾਅਦ ਸੁਲਤਾਨਪੁਰ ਲੋਧੀ…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣੇ ਯਕੀਨੀ ਬਣਾਏ ਜਾਣ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣੇ ਯਕੀਨੀ ਬਣਾਏ ਜਾਣ: ਰੰਧਾਵਾ

ਸੜਕ ਹਾਦਸੇ ਰੋਕਣ ਲਈ ਸਹਿਕਾਰਤਾ ਵਿਭਾਗ ਨੇ ਉਠਾਇਆ ਕਦਮ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਵਿਚ ਗੰਨੇ ਵਾਲੀ ਹਰੇਕ ਟਰਾਲੀ ‘ਤੇ ਮੁਫਤ ਰਿਫਲੈਕਟਰ ਲਾਏ ਜਾਣਗੇ। ਸਹਿਕਾਰਤਾ ਮੰਤਰੀ ਦੱਸਿਆ ਕਿ ਸਹਿਕਾਰਤਾ ਵਿਭਾਗ ਵਲੋਂ ਇਹ ਫੈਸਲਾ ਸੜਕ ਹਾਦਸਿਆਂ ਨੂੰ ਰੋਕਣ ਦੇ ਉਦੇਸ਼ ਨਾਲ ਲਿਆ…

VIA PUNJAB
ਅੱਗੇ ਪੜ੍ਹੋ

ਸਪੀਕਰ ਵੱਲੋਂ ਮੁੱਖ ਮੰਤਰੀ ਦੇ ਪਾਕਿਸਤਾਨ ਸੱਦੇ ਨੂੰ ਠੁਕਰਾਉਣ ਦੇ ਫੈਸਲੇ ਦਾ ਸੁਆਗਤ

ਸਪੀਕਰ ਵੱਲੋਂ ਮੁੱਖ ਮੰਤਰੀ ਦੇ ਪਾਕਿਸਤਾਨ ਸੱਦੇ ਨੂੰ ਠੁਕਰਾਉਣ ਦੇ ਫੈਸਲੇ ਦਾ ਸੁਆਗਤ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦ ਪਾਰ ਪਾਕਿਸਤਾਨ ਸਰਕਾਰ ਦੁਆਰਾ ਨੀਂਹ ਪੱਥਰ ਰੱਖਣ ਦੀ ਰਸਮ ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸਪੀਕਰ ਨੇ ਕਿਹਾ,” ਕੈਪਟਨ ਅਮਰਿੰਦਰ ਸਿੰਘ ਇੱਕ ਸੱਚੇ ਸਿੱਖ ਤੇ ਰਾਸ਼ਟਰਵਾਦੀ ਹਨ ਅਤੇ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ 168.52 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 168.52 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 25 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 168.52 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 167.39 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 113750 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 166.61 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 5858085 ਮੀਟ੍ਰਿਕ ਟਨ,…

VIA PUNJAB
ਅੱਗੇ ਪੜ੍ਹੋ

ਸ਼ਾਸਤਰੀ ਮਾਡਲ ਸਕੂਲ ਵਿਖੇ 42ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ਼ਾਸਤਰੀ ਮਾਡਲ ਸਕੂਲ ਵਿਖੇ 42ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਐਸ ਏ ਐਸ ਨਗਰ – ਸ਼ਾਸਤਰੀ ਮਾਡਲ ਸਕੂਲ, ਫੇਜ਼-1, ਮੁਹਾਲੀ ਵਿਖੇ 42ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਸਨ| ਪ੍ਰੋਗਰਾਮ ਦੀ ਪ੍ਰਧਾਨਗੀ ਸ. ਹਿੰਮਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਮੁਹਾਲੀ ਨੇ ਕੀਤੀ| ਇਸ ਮੌਕੇ ਸ੍ਰ ਸਿੱਧੂ ਨੇ ਸਕੂਲ ਨੂੰ ਦੋ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ| ਸਕੂਲ ਦੇ ਮੈਨੇਜਰ ਸ਼੍ਰੀ ਰਜਨੀਸ਼ ਕੁਮਾਰ ਨੇ ਦਸਿਆ ਕਿ ‘ਸੰਭਾਲ’ ਨਾਮ ਦੇ ਇਸ…

VIA PUNJAB
ਅੱਗੇ ਪੜ੍ਹੋ
1 404 405 406 407 408 469