ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਇਆ ਚੰਡੀਗੜ – ਸਿਆਚੀਨ ਗਲੇਸੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

ਪੰਜਾਬ ਵਿੱਚ ਤੇਜ਼ੀ ਨਾਲ ਵਧਦੇ ਕੋਵਿਡ ਦੇ ਮਾਮਲੇ ਅਤੇ ਮੌਤਾਂ ਕਾਰਨ ਸਿਹਤ ਕਰਮੀਆਂ ਦਾ ਡਿਊਟੀ ’ਤੇ ਵਾਪਸ ਆਉਣਾ ਹੈ ਸਮੇਂ ਦੀ ਮੰਗ: ਸਿਹਤ ਮੰਤਰੀਚੰਡੀਗੜ – ਸੂਬੇ ਵਿੱਚ ਵਧ ਰਹੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਜ਼ਾਹਰਾ ਕਰ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੋਮਵਾਰ (ਕੱਲ) ਤੋਂ ਆਪਣੀ ਡਿਊਟੀ ’ਤੇ ਮੁੜ ਹਾਜ਼ਰ ਹੋਣ।ਅੱਜ ਇਥੋਂ ਜਾਰੀ ਬਿਆਨ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਕੋਵਿਡ 19 ਦੋਰਾਨ ਲਾਗੂ ਬੰਦਿਸ਼ਾਂ ਦੇ ਬਾਵਜੂਦ ਔਕੜ ਰਹਿਤ ਖਰੀਦ ਕਾਰਜ ਚਲਾਉਣ ਵਾਲੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ ਅਤੇ ਕੀਤਾ ਧੰਨਵਾਦਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ ਅੰਦਾਜ਼ਨ 130 ਲੱਖ ਮੀਟ੍ਰਿਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੁਲ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਸੂਬੇ ਲਈ ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਸੂਬਾ ਇਸ ਵੇਲੇ ਆਕਸੀਜਨ ਅਤੇ ਵੈਕਸੀਨ, ਦੋਵਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਜਾਣਨ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

ਘਪਲੇ ਚ ਸ਼ਾਮਲ ਚਾਰ ਦੋਸ਼ੀ ਕੀਤੇ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ, ਬਾਕੀਆਂ ਦੀ ਭਾਲ ਜਾਰੀ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ ਨਾਲ ਲਗਦੇ ਐਸ.ਏ.ਐਸ. ਨਗਰ ਜਿਲੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਕਾਬਜ਼ ਹੋਣ ਜਾਂ ਮੁਨਾਫਾ ਖੱਟਣ ਲਈ ਕੀਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਚਾਰ ਮਾਲ ਅਧਿਕਾਰੀਆਂ ਸਮੇਤ ਸੱਤ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਚਾਰ ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 29 ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 80413 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 139 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 80413 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 26978.99 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 20719 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 15687 ਮੀਟ੍ਰਿਕ ਟਨ ਕਣਕ ਖ਼ਰੀਦੀ…

VIA PUNJAB
ਅੱਗੇ ਪੜ੍ਹੋ

ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ

ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ

ਖੁਰਾਕ ਤੇ ਡਰੱਗ ਪ੍ਰਬੰਧਨ ਨੂੰ ਕਾਲਾਬਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਵਿਭਾਗ ਨੇ ਕਾਲਾਬਜ਼ਾਰੀ ਨੂੰ ਠੱਲ ਪਾਉਣ ਲਈ ਮੁੱਖ ਦਫਤਰ ਵਿਖੇ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਕੇਂਦਰ ਸਥਾਪਤ ਕੀਤਾ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇੰਜੈਕਸ਼ਨ ਦੀ ਸਪਲਾਈ ,ਉਪਲਬਧਤਾ ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ ਅੱਜ (8 ਮਈ) ਹਸਪਤਾਲ ਵਿੱਚ ਹਾਈਪੋਥਰਮਿਆ ਅਤੇ ਗੁਰਦੇ ਦੀ…

VIA PUNJAB
ਅੱਗੇ ਪੜ੍ਹੋ

ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਮੈਡੀਕਲ ਵਾਰਡ

ਕੋਰੋਨਾ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਮੈਡੀਕਲ ਵਾਰਡ

50 ਬੈੱਡਾਂ ਵਾਲੇ ਕੇਂਦਰ ਵਿਚ ਆਕਸੀਜਨ ਦਾ ਹੈ ਵਿਸ਼ੇਸ ਪ੍ਰਬੰਧ, ਮੈਡੀਕਲ ਟੀਮਾਂ ਰਹਿਣਗੀਆਂ ਤਾਇਨਾਤ ਤਲਵੰਡੀ ਸਾਬੋ – ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅਜਿਹਾ ਕੇਂਦਰ ਖੋਲ੍ਹਿਆ ਜਾ ਚੁੱਕਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰਾਂ ਨੂੰ ਸੂਬਾ ਭਰ ਵਿਚ ਸਤਿਸੰਗ ਬਿਆਸ ਦੀਆਂ ਸ਼ਾਖਾਵਾਂ ਦੇ ਅਧਿਕਾਰਤ ਨੁਮਾਇੰਦਿਆਂ ਨਾਲ ਤਾਲਮੇਲ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।ਸਤਿਸੰਗ ਬਿਆਸ…

VIA PUNJAB
ਅੱਗੇ ਪੜ੍ਹੋ
1 40 41 42 43 44 469