- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ‘ਚ ਲਗਾਇਆ ਮੈਡੀਕਲ ਕੈਂਪ
ਵਾਇਆ ਪੰਜਾਬ ਬਿਊਰੋ
ਅੰਮ੍ਰਿਤਸਰ, 25 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸੁਲਤਾਨਵਿੰਡ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਬੱਚਿਆਂ ਦੇ ਚੈੱਕਅੱਪ ਲਈ ਦੰਦਾਂ ਅਤੇ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅੱਪ ਕੀਤਾ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰੀਸਰਚ ਵੱਲ੍ਹਾ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿਖੇ ਬੱਚਿਆਂ ਨੂੰ ਮਿਆਰੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਵੀ ਖਿਆਲ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ਅਜਿਹੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦੰਦਾਂ ਦੇ ਡਾਕਟਰ ਮੋਹਿਤ ਗੁਪਤਾ ਅਤੇ ਅੱਖਾਂ ਦੇ ਡਾਕਟਰ ਅਨੁਰੀਤ ਗਿੱਲ ਨੇ ਬੱਚਿਆਂ ਦਾ ਚੈੱਕਅੱਪ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੰਦਾਂ ਅਤੇ ਅੱਖਾਂ ਦੀ ਸਾਂਭ-ਸੰਭਾਲ ਪ੍ਰਤੀ ਸੁਚੇਤ ਕੀਤਾ। ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।


