- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
G7 ਦਾ ਮੈਂਬਰ ਨਾ ਹੋਣ ਦੇ ਬਾਵਜੂਦ ਆਸਟ੍ਰੇਲੀਆ ਨੂੰ ਫਰਾਂਸ ਵਲੋਂ ਮਿਲਿਆ ਖਾਸ ਸੱਦਾ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਫਰਾਂਸ ਪੁੱਜ ਗਏ ਹਨ, ਜਿੱਥੇ ਜੀ-7 ਸੰਮੇਲਨ ਦੀ ਮੀਟਿੰਗ ਹੋਣੀ ਹੈ। ਹਾਲਾਂਕਿ ਆਸਟ੍ਰੇਲੀਆ ਜੀ-7 ਸੰਮੇਲਨ ਦਾ ਹਿੱਸਾ ਨਹੀਂ ਹੈ ਪਰ ਫਰਾਂਸ ਦੇ ਖਾਸ ਸੱਦੇ ‘ਤੇ ਮੌਰੀਸਨ ਉੱਥੇ ਗਏ ਹਨ। ਆਸਟ੍ਰੇਲੀਆ ਪਹਿਲੀ ਵਾਰ ਇਸ ਸੰਮੇਲਨ ‘ਚ ਸ਼ਾਮਲ ਹੋ ਰਿਹਾ ਹੈ ਅਤੇ ਇਹ ਤਿੰਨ ਦਿਨਾਂ ਦੇ ਸੰਮੇਲਨ ‘ਚ ਆਬਜ਼ਰਵਰ ਦੀ ਭੂਮਿਕਾ ਨਿਭਾਵੇਗਾ। ਰਵਾਨਾ ਹੋਣ ਤੋਂ ਪਹਿਲਾਂ ਪੀ. ਐੱਮ. ਮੌਰੀਸਨ ਨੇ ਕਿਹਾ ਕਿ ਇਹ ਸਾਡੇ ਕੋਲ ਇੰਡੋ-ਪੈਸੀਫਿਕ ਨਜ਼ਰੀਏ ਨੂੰ ਸਾਂਝਾ ਕਰਨ ਦਾ ਮੌਕਾ ਹੈ।ਜੀ-7 ਸੰਮੇਲਨ ‘ਚ ਜਰਮਨੀ, ਫਰਾਂਸ, ਇਟਲੀ, ਬ੍ਰਿਟੇਨ, ਅਮਰੀਕਾ, ਕੈਨੇਡਾ ਅਤੇ ਜਾਪਾਨ ਸ਼ਾਮਲ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਮੌਰੀਸਨ ਨੂੰ ਖਾਸ ਸੱਦਾ ਦੇਣ ਦਾ ਮਕਸਦ ਫਰਾਂਸ ਦੇ ਰਾਸ਼ਟਰਪਤੀ ਨਾਲ ਉਨ੍ਹਾਂ ਦੇ ਚੰਗੇ ਸਬੰਧ ਹੋ ਸਕਦੇ ਹਨ ਜਾਂ ਫਿਰ ਆਸਟ੍ਰੇਲੀਆ ਤੇ ਅਮਰੀਕਾ ਦੇ ਚੰਗੇ ਸਬੰਧਾਂ ਕਾਰਨ ਅਜਿਹਾ ਕੀਤਾ ਗਿਆ ਹੋਵੇ। ਕਈ ਮਾਹਿਰਾਂ ਨੂੰ ਲੱਗਦਾ ਹੈ ਕਿ ਆਸਟ੍ਰੇਲੀਆ ਨੂੰ ਹਰ ਵਾਰ ਅਜਿਹਾ ਖਾਸ ਸੱਦਾ ਮਿਲਦਾ ਰਹੇਗਾ। ਇਸ ਮੌਕੇ ਮੌਰੀਸਨ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਸਕਦੇ ਹਨ ਕਿਉਂਕਿ ਪੀ. ਐੱਮ. ਨਰਿੰਦਰ ਮੋਦੀ ਵੀ ਫਰਾਂਸ ਪੁੱਜ ਰਹੇ ਹਨ।


