- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ICC T-20 ਵਰਲਡ ਕੱਪ ਲਈ ਭਾਰਤੀ ਟੀਮ ਦਾ ਐਲਾਨ, ਹਰਮਨਪ੍ਰੀਤ ਹੋਵੇਗੀ ਕਪਤਾਨ
ਨਵੀਂ ਦਿੱਲੀ— ਹਮਲਾਵਾਰ ਬੱਲੇਬਾਜ਼ ਹਰਮਨਪ੍ਰੀਤ ਕੌਰ ਨੇ 24 ਨਵੰਬਰ ਦੇ ਵਿਚਾਲੇ ਵੈਸਟਇੰਡੀਜ਼ ‘ਚ ਹੋਣ ਵਾਲੇ 6ਵੇਂ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਟੀ-20 ‘ਚ ਭਾਰਤ ਦੀ 15 ਮੈਂਬਰੀ ਟੀਮ ਦੀ ਅਗੁਵਾਈ ਕਰੇਗੀ। ਭਾਰਤੀ ਮਹਿਲਾ ਚੋਣ ਕਮੇਟੀ ਨੇ ਟੀਮ ਦੀ ਚੋਣ ਕੀਤੀ ਜਿਸ ‘ਚ ਸਮ੍ਰਿਤੀ ਸੰਦਾਨਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਸਮ੍ਰਿਤੀ ਇਸ ਸਾਲ ਸ਼ਾਨਦਾਰ ਫਾਰਮ ‘ਚ ਹੈ। ਮਿਤਾਲੀ ਰਾਜ, ਵੇਦਾ ਕ੍ਰਿਸ਼ਣਮੁਰਤੀ, ਦੀਪਤੀ ਸ਼ਰਮਾ, ਜੇਮਿਮਾ ਰੋਡ੍ਰਿਗਸ, ਅਨੁਜਾ ਪਾਟਿਲ, ਏਕਤਾ ਬਿਸ਼ਟ ਤੇ ਪੂਨਮ ਯਾਦਨ ਆਦਿ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਹੈ। ਭਾਰਤ ਨੂੰ ਦਸ ਟੀਮਾਂ ਦੇ ਇਸ ਮੁਕਾਬਲਿਆਂ ‘ਚ ਆਸਟਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਆਇਰਲੈਂਡ ਦੇ ਨਾਲ ਗਰੁੱਪ ਬੀ ‘ਚ ਰੱਖਿਆ ਗਿਆ ਹੈ। ਭਾਰਤ ਆਪਣੇ ਅਭਿਆਨ ਦੀ ਸ਼ੁਰੂਆਤ 9 ਨਵੰਬਰ ਨੂੰ ਨਿਊਜ਼ੀਲੈਂਡ ਖਿਲਾਫ ਗੁਆਨਾ ‘ਚ ਕਰੇਗਾ। ਇਸ ਤੋਂ ਬਾਅਦ ਉਹ ਵਿਰੋਧੀ ਟੀਮ ਪਾਕਿਸਤਾਨ (11 ਨਵੰਬਰ), ਆਇਰਲੈਂਡ (15 ਨਵੰਬਰ), ਅਤੇ ਆਸਟਰੇਲੀਆ (17 ਨਵੰਬਰ) ਨਾਲ ਮੈਚ ਖੇਡੇਗਾ।


