- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
LOC ‘ਤੇ ਪਾਕਿਸਤਾਨ ਨੇ ਕੀਤੀ ਫਾਇਰਿੰਗ, ਭਾਰਤੀ ਸੈਨਾ ਨੇ ਦਿੱਤਾ ਮੂੰਹਤੋੜ ਜਵਾਬ
ਜੰਮੂ ਕਸ਼ਮੀਰ – ਪਾਕਿਸਤਾਨ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ‘ਚ ਜੰਗਬੰਦੀ ਦਾ ਉਲੰਘਣ ਕਰਦੇ ਹੋਏ ਫਾਇਰਿੰਗ ਕੀਤੀ। ਰੱਖਿਆ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਫਾਇਰਿੰਗ ਕੀਤੀ ਗਈ। ਜਿਸ ਦਾ ਭਾਰਤੀ ਸੁਰੱਖਿਆ ਬਲਾਂ ਨੇ ਵੀ ਮੂੰਹਤੋੜ ਜਵਾਬ ਦਿੱਤਾ। ਪਾਕਿਸਤਾਨ ਸੈਨਾ ਨੇ ਪੁੰਛ ਜ਼ਿਲੇ ਦੇ ਦਿਗਵਰ ਸੈਕਟਰ ‘ਚ ਭਾਰਤੀ ਚੌਕੀਆਂ ‘ਤੇ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਛੋਟੇ ਅਤੇ ਆਟੋਮੈਟਿਕ ਹਥਿਆਰਾਂ ਨਾਲ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ਦੇ ਬਾਅਦ ਭਾਰਤੀ ਸੈਨਾ ਨੇ ਮੂੰਹਤੋੜ ਜਵਾਬ ਦਿੱਤਾ। ਇਸ ਹਮਲੇ ‘ਚ ਹੁਣ ਤੱਕ ਕਿਸੇ ਵੀ ਜਵਾਨ ਨੂੰ ਨੁਕਸਾਨ ਪੁੱਜਣ ਦੀ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਪਾਕਿਸਤਾਨੀ ਸੈਨਾ ਵੱਲੋਂ ਭਾਰਤ ਨੂੰ ਸਰਜੀਕਲ ਸਟ੍ਰਾਈਕ ਦਾ ਜਵਾਬ ਦੇਣ ਦੀ ਧਮਕੀ ਦਿੱਤੀ ਗਈ ਸੀ। ਪਾਕਿਸਤਾਨ ਸੈਨਾ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਲੰਦਨ ‘ਚ ਭਾਰਤ ਖਿਲਾਫ ਕਿਹਾ ਸੀ ਕਿ ਭਾਰਤ ਜੇਕਰ ਪਾਕਿਸਤਾਨ ਦੇ ਅੰਦਰ ਇਕ ਸਰਜੀਕਲ ਸਟ੍ਰਾਈਕ ਕਰਨ ਦੀ ਵਧੀਕੀ ਕਰਦਾ ਹੈ ਤਾਂ ਜਵਾਬ ‘ਚ ਉਸ ਨੂੰ 10 ਸਰਜੀਕਲ ਸਟ੍ਰਾਈਕ ਹਮਲਿਆਂ ਦਾ ਸਾਹਮਣਾ ਕਰਨਾ ਪਵੇਗਾ। ਇੰਨਾ ਹੀ ਨਹੀਂ ਗਫੂਰ ਨੇ ਇਹ ਵੀ ਕਿਹਾ ਕਿ ਜੋ ਲੋਕ ਸਾਡੇ ਖਿਲਾਫ ਕਿਸੇ ਤਰ੍ਹਾਂ ਦੀ ਕਾਰਵਾਈ ਕਰਨ ਦੇ ਬਾਰੇ ‘ਚ ਸੋਚਦੇ ਹਨ, ਉਨ੍ਹਾਂ ਨੇ ਪਾਕਿਸਤਾਨ ਦੀ ਸ਼ਕਤੀਆਂ ‘ਤੇ ਕੋਈ ਵੀ ਸ਼ੱਕ ਨਹੀਂ ਹੋਣਾ ਚਾਹੀਦਾ। ਆਸਿਫ ਗਫੂਰ ਨੇ ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਨਾਲ ਵਿਦੇਸ਼ ਯਾਤਰਾ ਦੌਰਾਨ ਇਹ ਕੱਲ ਕਹੀ ਹੈ।


