- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸਿਖ਼ਰ ਵੱਲ
-ਛੇਵਾਂ ਗੁਰਬਾਣੀ ਪਾਠ ਬੋਧ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਤਖ਼ਤੂਪੁਰਾ ਵਿਖੇ ਆਰੰਭ
-ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣ ਵਿਚ ਸਹਾਈ ਹੋ ਰਹੇ ਹਨ ਗੁਰਬਾਣੀ ਪਾਠ ਬੋਧ ਸਮਾਗਮ
ਤਲਵਿੰਦਰ ਸਿੰਘ ਬੁੱਟਰ / ਵਾਇਆ ਪੰਜਾਬ ਬਿਊਰੋ
ਮੋਗਾ, 01 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਸੰਥਿਆ ਦੇਣ ਲਈ ਆਰੰਭੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸਿਖ਼ਰ ਵੱਲ ਹੈ। ਇਹ ਨਵੇਕਲੀ ਪਹਿਲ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੀ ਗਈ ਹੈ। ਇਸ ਤਹਿਤ ਹੁਣ ਤੱਕ ਪੰਜ ਸਮਗਾਮ ਕਰਵਾਏ ਜਾ ਚੁੱਕੇ ਹਨ ਅਤੇ ਛੇਵਾਂ ਸਮਗਾਮ ਗੁਰਦੁਆਰਾ ਨਾਨਕਸਰ ਸਾਹਿਬ ਤਖਤੂਪੁਰਾ (ਮੋਗਾ) ਵਿਖੇ ਅੱਜ ਸ਼ੁਰੂ ਕੀਤਾ ਗਿਆ। ਸਮਾਗਮ ਦੀ ਆਰੰਭਤਾ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਧਰਮ ਪ੍ਰਚਾਰ ਕਮੇਟੀ ਦੇ ਸਕੱ
ਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗ੍ਰੰਥੀ ਅਤੇ ਅਖੰਡਪਾਠੀ ਸਿੰਘ ਸਿੱਖ ਕੌਮ ਦੀ ਉਹ ਸ਼੍ਰੇਣੀ ਹੈ, ਜਿਸ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਹੁੰਦਾ ਹੈ ਅਤੇ ਇਸ ਸ਼੍ਰੇਣੀ ਦਾ ਸਤਿਕਾਰ ਜ਼ਰੂਰੀ ਹੈ। ਉਨ੍ਹਾਂ ਗ੍ਰੰਥੀ ਸ਼੍ਰੇਣੀ ਨੂੰ ਵੀ ਇਸ ਖੇਤਰ ਵਿਚ ਮੁਕੰਮਲ ਸਿੱਖਆ ਪ੍ਰਾਪਤ ਕਰ ਕੇ ਆਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਗ੍ਰੰਥੀ ਸ਼੍ਰੇਣੀ ਨੂੰ ਕੌਮੀ ਮਸਲਿਆਂ ਸਬੰਧੀ ਸੰਗਤਾਂ ਵਿਚ ਪੈਦਾ ਹੁੰਦੀਆਂ ਦੁਬਿਧਾਵਾਂ ਗੁਰਮਤਿ ਜੁਗਤ ਅਨੁਸਾਰ ਖ਼ਤਮ ਕਰਨ ਲਈ ਪਹੁੰਚ ਅਪਨਾਉਣ ਦੀ ਲੋੜ ’ਤੇ ਵੀ ਜ਼ੋਰ ਦਿਤਾ। ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਜਾਣਕਾਰੀ ਦੇਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਆਰੰਭ ਕੀਤੀ ਗਈ ਲੜੀ ਨੂੰ ਸ਼ਲਾਘਾਯੋਗ ਦੱਸਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਉਚਾਰਨ ਦੇ ਨਿਯਮਾਂ ਨੂੰ ਬਿਹਤਰ ਢੰਗ ਨਾਲ ਸਮਝਣ ਲਈ ਸੁਚੇਤ ਰੂਪ ਵਿਚ ਸੰਥਿਆ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹਰ ਜਿਲ੍ਹੇ ਵਿਚ ਸਮਾਗਮ ਕੀਤੇ ਜਾਣਗੇ।
ਸਮਾਗਮ ਵਿਚ 600 ਦੇ ਕਰੀਬ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਲਗਾਤਾਰ ਇਕ ਮਹੀਨਾ ਸੰਪੂਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਦਿੱਤੀ ਜਾਵੇਗੀ। ਇਸ ਤੋ ਇਲਾਵਾ 40 ਬੀਬੀਆਂ ਵੀ ਗੁਰਬਾਣੀ ਉਚਾਰਨ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਮਾਗਮ ਵਿਚ ਸ਼ਾਮਲ ਹੋਈਆਂ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਦੇ ਗ੍ਰੰਥੀਆਂ ਤੇ ਅਖੰਡਪਾਠੀਆਂ ਨੂੰ ਗੁਰਬਾਣੀ ਦੀ ਸੰਥਿਆ ਦੇਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਗੁਰਬਾਣੀ ਪਾਠ ਬੋਧ ਸਮਾਗਮਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਵੀ ਜਿਕਰੇ-ਖਾਸ ਹੈ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਸਮਾਗਮਾਂ ਵਿਚ ਗੁਰਬਾਣੀ ਉਚਾਰਨ ਦੀ ਸਿੱਖਿਆ ਲੈਣ ਵਾਲਿਆਂ ਨੂੰ 51-51 ਸੌ ਰੁਪਏ ਅਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਦੀ ਹੈ।


