- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
POK ਦੇ ਪੀ.ਐੱਮ. ਨੇ ਕੀਤੀ ਕਰਤਾਰਪੁਰ ਜਿਹੇ ਕਾਰੀਡੋਰ ਦੀ ਪੇਸ਼ਕਸ਼
ਲਾਹੌਰ – ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਕਥਿਤ ਪ੍ਰਧਾਨ ਮੰਤਰੀ ਰਾਜਾ ਫਾਰੂਕ ਹੈਦਰ ਖਾਨ ਨੇ ਸ਼ਨੀਵਾਰ ਨੂੰ ਪਾਕਿਸਤਾਨੀ ਸਰਕਾਰ ਨੂੰ ਇਕ ਪ੍ਰਸਤਾਵ ਭੇਜਿਆ। ਇਸ ਪ੍ਰਸਤਾਵ ਵਿਚ ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਦੀ ਤਰਜ ‘ਤੇ ਸਿੱਖਾਂ, ਹਿੰਦੂਆਂ ਅਤੇ ਬੌਧੀਆਂ ਲਈ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਪੇਸ਼ਕਸ਼ ਕੀਤੀ। ਹੈਦਰ ਨੇ ਮੀਰਪੁਰ ਵਿਚ ਇਕ ਪ੍ਰੋਗਰਾਮ ਵਿਚ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਹਿੰਦੂਆਂ, ਸਿੱਖਾਂ ਅਤੇ ਬੌਧੀਆਂ ਦੇ ਕਰੀਬ 600 ਧਾਰਮਿਕ ਸਥਾਨ ਹਨ। ਜਿਨ੍ਹਾਂ ਵਿਚ ਸ਼ਾਰਦਾ ਅਤੇ ਅਲੀ ਬੇਗ ਵੀ ਸ਼ਾਮਲ ਹਨ। ਅਧਿਕਾਰੀ ਇਨ੍ਹਾਂ ਤੀਰਥ ਸਥਾਨਾਂ ਨੂੰ ਮੁੜ ਸੁਰਜੀਤ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਨਾਲ ਜੰਮੂ-ਕਸ਼ਮੀਰ ਦੇ ਤੀਰਥ ਯਾਤਰੀਆਂ ਲਈ ਇਨ੍ਹਾਂ ਨੂੰ ਖੋਲ੍ਹਿਆ ਜਾ ਸਕੇ। ਹੈਦਰ ਨੇ ਕਿਹਾ ਕਿ ਇਸ ਕਦਮ ਨਾਲ ਖੇਤਰ ਵਿਚ ਟੂਰਿਜ਼ਮ ਨੂੰ ਵਧਾਵਾ ਮਿਲਣ ਦੇ ਨਾਲ ਹੀ ਦੋਹਾਂ ਦੇਸ਼ਾਂ ਦੇ ਲੋਕਾਂ ਅਤੇ ਸਰਕਾਰਾਂ ਵਿਚਕਾਰ ਵਿਸ਼ਵਾਸ ਵਧੇਗਾ ਜਿਸ ਨਾਲ ਖੇਤਰ ਵਿਚ ਵਿਵਾਦ ਸ਼ਾਂਤੀਪੂਰਨ ਤਰੀਕੇ ਨਾਲ ਹੱਲ ਹੋ ਸਕਣਗੇ।


